AAP ਸਰਕਾਰ ਘੇਰੇ ’ਚ: ਅੰਮ੍ਰਿਤਸਰ ਨੂੰ ‘ਹੋਲੀ ਸਿਟੀ’ ਘੋਸ਼ਿਤ ਕਰਨਾ ਸਿਰਫ਼ ਦਿਖਾਵਾ — ਰਾਜੂ

by | Nov 25, 2025 | breaking news, daily, politics | 0 comments

ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕੀਤਾ — 1956 Rules ਦੀ ਸ਼ਰਾਬਬੰਦੀ ਨਰਮ, ਪਾਬੰਦੀ ਘਟਾ ਕੇ ਸਿਰਫ਼ 100 ਮੀਟਰ ਕੀਤੀ

ਚੰਡੀਗੜ੍ਹ: ਚਲ ਰਹੇ ਵਿਵਾਦ ਵਿਚ, ਸੀਨੀਅਰ BJP ਨੇਤਾ ਅਤੇ ਸਾਬਕਾ IAS ਅਫ਼ਸਰ ਡਾ. ਜਗਮੋਹਨ ਸਿੰਘ ਰਾਜੂ ਨੇ ਪੰਜਾਬ ਸਰਕਾਰ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ। ਕੇ.ਐਸ. ਰਾਜੂ ਲੀਗਲ ਟਰੱਸਟ ਦੀ ਵਕਾਲਤ ਕਰਦੇ ਹੋਏ ਰਾਜੂ ਨੇ ਕਿਹਾ ਕਿ ਮਾਨ ਸਰਕਾਰ ਨੇ ਵਿਧਾਨ ਸਭਾ ਵਿੱਚ ਸੱਚ ਨੂੰ ਛੁਪਾ ਕੇ ਲੋਕਾਂ ਦੇ ਭਾਵਨਾਵਾਂ ਨਾਲ ਧੋਖਾ ਕੀਤਾ ਹੈ ਅਤੇ Punjab Liquor Rules 1956 ਤੋਂ ਅੰਮ੍ਰਿਤਸਰ ਸ਼ਹਿਰ ਨੂੰ ਮਿਲ ਰਹੀ ਸੁਰੱਖਿਆ ਨੂੰ ਕਮਜ਼ੋਰ ਕੀਤਾ ਹੈ।

ਰਾਜੂ ਨੇ ਕਿਹਾ ਕਿ ਅੱਜ ਵਿਧਾਨ ਸਭਾ ਵਿੱਚ AAP ਸਰਕਾਰ ਨੇ ਅੰਮ੍ਰਿਤਸਰ ਨੂੰ ‘ਹੋਲੀ ਸਿਟੀ’ ਘੋਸ਼ਿਤ ਕਰਨ ਦਾ ਨਾਟਕੀ ਐਲਾਨ ਤਾਂ ਕਰ ਦਿੱਤਾ, ਪਰ ਅਸਲ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ।

88 ਸਾਲ ਪੁਰਾਣਾ ਸ਼ਰਾਬਬੰਦੀ ਹੁਕਮ ਵਾਪਸ ਲਿਆ ਗਿਆ

ਰਾਜੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਕਿਹਾ ਕਿ ਅੰਮ੍ਰਿਤਸਰ ਵਿੱਚ ਸ਼ਰਾਬਬੰਦੀ ਬਾਰੇ ਕੋਈ ਪੁਰਾਣਾ ਹੁਕਮ ਮੌਜੂਦ ਨਹੀਂ ਸੀ ਅਤੇ ਉਹ ਪਹਿਲੀ ਵਾਰ ਇਹ ਹੁਕਮ ਜਾਰੀ ਕਰ ਰਹੇ ਹਨ।
“ਇਹ ਪੂਰੀ ਤਰ੍ਹਾਂ ਝੂਠ ਹੈ,” ਰਾਜੂ ਨੇ ਕਿਹਾ।

ਹਕੀਕਤ ਇਹ ਹੈ ਕਿ ਸਰਕਾਰ ਨੇ 1956 ਦਾ ਉਹ ਇਤਿਹਾਸਕ ਸ਼ਰਾਬਬੰਦੀ ਹੁਕਮ ਰੱਦ ਕਰ ਦਿੱਤਾ, ਜਿਸਨੇ ਦਹਾਕਿਆਂ ਤੱਕ ਪੂਰੀ old ਸਿਟੀ ਨੂੰ ਸੁਰੱਖਿਅਤ ਰੱਖਿਆ ਸੀ।
ਬਦਲੇ ਵਿੱਚ, ਨਵਾਂ ਹੁਕਮ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਦੇ 100 ਮੀਟਰ ਘੇਰੇ ਤੱਕ ਸ਼ਰਾਬ ਵਿਕਰੀ ’ਤੇ ਰੋਕ ਲਗਾਂਦਾ ਹੈ।

“ਇਹ ਧੋਖਾਧੜੀ ਹੈ।” — ਡਾ. ਰਾਜੂ

‘ਹੋਲੀ ਸਿਟੀ’ ਦੀ ਘੋਸ਼ਣਾ ਨੈਤਿਕ ਫ਼ੈਸਲਾ ਨਹੀਂ — ਕੋਰਟ ਦੇ ਦਬਾਅ ਦਾ ਨਤੀਜਾ

ਰਾਜੂ ਨੇ ਕਿਹਾ ਕਿ AAP ਸਰਕਾਰ ਜੂਨ 2025 ਤੱਕ ਇਹ ਕਹਿੰਦੀ ਰਹੀ ਕਿ ਅੰਮ੍ਰਿਤਸਰ ਵਿੱਚ ਸ਼ਰਾਬ ਬੰਦ ਕਰਨਾ ਸੰਭਵ ਨਹੀਂ ਕਿਉਂਕਿ ਇਸ ਨਾਲ ਰਾਜਸੁ ਘਾਟਾ ਹੋਵੇਗਾ।
ਪਰ 24 ਨਵੰਬਰ ਦਾ ਐਲਾਨ ਤਾਂ ਇਸੇ ਦਿਨ ਆਇਆ ਜਦੋਂ 14 ਨਵੰਬਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇ.ਐਸ. ਰਾਜੂ ਲੀਗਲ ਟਰੱਸਟ ਦੀ PIL ’ਤੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ।

PIL ਵਿੱਚ ਮੰਗ ਸੀ ਕਿ:
​•​ਅੰਮ੍ਰਿਤਸਰ ਵਿੱਚ ਸ਼ਰਾਬ, ਤਮਾਕੂ ਅਤੇ ਮਾਸ ’ਤੇ ਪੂਰੀ ਪਾਬੰਦੀ ਲਗਾਈ ਜਾਵੇ
​•​ਪੂਰੇ ਅੰਮ੍ਰਿਤਸਰ ਨੂੰ ‘ਹੋਲੀ ਸਿਟੀ’ ਘੋਸ਼ਿਤ ਕੀਤਾ ਜਾਵੇ

ਰਾਜੂ ਨੇ ਕਿਹਾ ਕਿ ਦੋ ਸਾਲ ਤੋਂ ਟਰੱਸਟ ਇਹ ਲੜਾਈ ਲੜ ਰਿਹਾ ਹੈ, ਪਰ ਸਰਕਾਰ ਹਮੇਸ਼ਾ ਪਿੱਛੇ ਹਟਦੀ ਰਹੀ — ਜਦੋਂ ਤੱਕ ਕੋਰਟ ਨੇ ਦਖ਼ਲ ਨਹੀਂ ਕੀਤਾ।
ਅਗਲੀ ਸੁਣਵਾਈ 16 ਦਸੰਬਰ 2025 ਨੂੰ ਨਿਰਧਾਰਤ ਹੈ।

ਸਰਕਾਰ ਦੇ ਕੋਰਟ ਵਿੱਚ ਦਿੱਤੇ ਦਾਅਵੇ ਹੁਣ ਸਰਕਾਰ ਨੇ ਆਪ ਹੀ ਝੂਠੇ ਸਾਬਤ ਕਰ ਦਿੱਤੇ

ਹਾਈ ਕੋਰਟ ਵਿੱਚ ਸਰਕਾਰ ਨੇ ਹਲਫ਼ਨਾਮੇ ਵਿੱਚ ਕਿਹਾ ਸੀ:
​1.​ਅੰਮ੍ਰਿਤਸਰ ਵਿੱਚ ਸ਼ਰਾਬਬੰਦੀ ਨਹੀਂ ਹੋ ਸਕਦੀ ਕਿਉਂਕਿ ਹੋਟਲਾਂ ਅਤੇ ਰਾਜਸੁ ’ਤੇ ਅਸਰ ਪਵੇਗਾ।
​2.​Under Liquor Rules, 1956 walled city ਅੰਮ੍ਰਿਤਸਰ ਵਿੱਚ ਸ਼ਰਾਬਬੰਦੀ ਲਾਗੂ ਹੈ।

ਰਾਜੂ ਨੇ ਕਿਹਾ ਕਿ ਅੱਜ ਦੀ ਕਾਰਵਾਈ ਸਾਬਤ ਕਰਦੀ ਹੈ ਕਿ ਸਰਕਾਰ ਨੇ ਕੋਰਟ ਨੂੰ ਗੁੰਮਰਾਹ ਕੀਤਾ।

Nashabandi ਵਿੱਚ ਭਾਰੀ ਕਮੀ”

ਪੁਰਾਣੀ ਪ੍ਰਣਾਲੀ:
​•​ਪੂਰੀ old ਸਿਟੀ ਸ਼ਰਾਬਬੰਦੀ ਖੇਤਰ

ਨਵੀਂ ਪ੍ਰਣਾਲੀ:
​•​1956 Rules ਦਾ ਹੁਕਮ ਰੱਦ
​•​ਪਾਬੰਦੀ ਘਟਾ ਕੇ ਸਿਰਫ਼ 100 ਮੀਟਰ
​•​ਵੋਲਡ ਸਿਟੀ ਦੇ ਬਾਕੀ ਹਿੱਸਿਆਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਨੂੰ ਮਨਜ਼ੂਰੀ

ਰਾਜੂ ਨੇ ਕਿਹਾ, “ਇਹ ਧਾਰਮਿਕ ਸਤਿਕਾਰ ਦੇ ਨਾਮ ’ਤੇ ਵੱਡਾ ਪਿੱਛੇ ਹੱਟਣਾ ਹੈ।”

ਰਾਜੂ ਦੀ ਮੰਗ: ਹੁਕਮ ਵਾਪਸ ਲਿਆ ਜਾਵੇ, ਅਸਲੀ ਸੁਰੱਖਿਆ ਬਹਾਲ ਕੀਤੀ ਜਾਵੇ

ਉਹਨਾਂ ਨੇ ਮੰਗ ਕੀਤੀ:

​•​ਪੂਰੇ ਅੰਮ੍ਰਿਤਸਰ ਨੂੰ ‘ਹੋਲੀ ਸਿਟੀ’ ਘੋਸ਼ਿਤ ਕੀਤਾ ਜਾਵੇ
​•​ਪੂਰੇ ਸ਼ਹਿਰ ਵਿੱਚ ਸ਼ਰਾਬਬੰਦੀ ਲਾਗੂ ਕੀਤੀ ਜਾਵੇ
​•​old ਸਿਟੀ ਦੀ ਪਵਿੱਤਰਤਾ ਦੀ ਰੱਖਿਆ ਕੀਤੀ ਜਾਵੇ

ਅੰਤ ਵਿੱਚ ਰਾਜੂ ਨੇ ਕਿਹਾ ਕਿ 16 ਦਸੰਬਰ ਨੂੰ ਉਹ ਹਾਈ ਕੋਰਟ ਵਿੱਚ ਸਰਕਾਰ ਦੇ ਵਿਰੋਧੀ ਹਲਫ਼ਨਾਮਿਆਂ ਅਤੇ ਅੱਜ ਦੀ ਨੀਤੀ ਵਾਪਸੀ ਦੇ ਸਾਰੇ ਸਬੂਤ ਪੇਸ਼ ਕਰਨਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...