CM ਦਫ਼ਤਰ ਤੋਂ ਚੱਲ ਰਿਹਾ ਬਦਲੀ-ਰਿਸ਼ਵਤ ਰੈਕੇਟ — ਕੇਵਲ ਸਿੰਘ ਢਿੱਲੋਂ

by | Sep 3, 2026 | breaking news, daily, politics | 0 comments

ਭਗਵੰਤ ਮਾਨ ਤੁਰੰਤ ਦੇਣ ਅਸਤੀਫ਼ਾ: ਕੇਵਲ ਸਿੰਘ ਢਿੱਲੋਂ

ਦਿੱਲੀ ਦਾ ‘ਨਕਲੀ ਇਮਾਨਦਾਰੀ ਮਾਡਲ’ ਹੁਣ ਪੰਜਾਬ ‘ਚ ਵੀ ਫੇਲ੍ਹ, ਈਡੀ ਦੀ ਰਿਪੋਰਟ ਨੇ ਖੋਲ੍ਹ ਦਿੱਤੀ ‘ਆਪ’ ਦੀ ਪੋਲ: ਭਾਜਪਾ

ਉਚ ਅਧਿਕਾਰੀਆਂ ਦੀਆਂ ਬਦਲੀਆਂ ਦੀ ਲੱਗ ਰਹੀ ਮੰਡੀ; ਕੇਵਲ ਢਿੱਲੋਂ ਨੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਈਡੀ ਦੀਆਂ 7 ਚਿੱਠੀਆਂ ਦੇ ਬਾਅਦ ਵੀ ਐਫ.ਆਈ.ਆਰ. ਕਿਉਂ ਨਹੀਂ? : ਢਿੱਲੋਂ

ਦਿੱਲੀ ਦਾ ਝੂਠਾ ਇਮਾਨਦਾਰੀ ਮਾਡਲ ਸ਼ੁਰੂ ਤੋਂ ਹੀ ਇੱਕ ਨਕਲੀ ਬ੍ਰਾਂਡਿੰਗ ਸੀ, ਜਿਸ ਦੀ ਪੋਲ ਹੁਣ ਪੰਜਾਬ ਵਿੱਚ ਵੀ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਵਿਸਤ੍ਰਿਤ ਰਿਪੋਰਟ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕੀਤਾ।

ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਲਾਂ ਤੱਕ “ਕੱਟੜ ਇਮਾਨਦਾਰ” ਹੋਣ ਦਾ ਢੋਲ ਵਜਾਇਆ, ਪਰ ਦਿੱਲੀ ਸ਼ਰਾਬ ਘੁਟਾਲੇ ਵਿੱਚ ਖ਼ੁਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਪੁੱਜੇ। ਹੁਣ ਉਹੀ ਨਕਲੀ ਇਮਾਨਦਾਰੀ ਮਾਡਲ ਪੰਜਾਬ ਵਿੱਚ ਦੁਹਰਾਇਆ ਜਾ ਰਿਹਾ ਹੈ। ਈਡੀ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ ਦੇ ਖ਼ਾਸ ਓਐਸਡੀ IAS ਅਤੇ IPS ਅਧਿਕਾਰੀਆਂ ਦੀਆਂ ਬਦਲੀਆਂ-ਪੋਸਟਿੰਗਾਂ ਦੇ ਪੂਰੇ ਰੈਕੇਟ ਦੀ ਅਗਵਾਈ ਕਰ ਰਹੇ ਸਨ। ਦਿੱਲੀ ‘ਚ ਸ਼ਰਾਬ ਅਤੇ ਪੰਜਾਬ ‘ਚ ਬਦਲੀਆਂ ਦਾ ਧੰਦਾ—ਖੇਡ ਉਹੀ ਪੁਰਾਣੀ ਹੈ।
ਉਨ੍ਹਾਂ ਖ਼ੁਲਾਸਾ ਕੀਤਾ ਕਿ ED ਦੀ ਰਿਪੋਰਟ ਵਿੱਚ ਗੁਪਤ ਸਰਕਾਰੀ ਦਸਤਾਵੇਜ਼ ਲੀਕ ਕਰਨ, ਪੈਸੇ ਲੈ ਕੇ ਅਸਲਾ ਲਾਇਸੈਂਸ ਦਿਵਾਉਣ, ਸਰਕਾਰੀ ਟੈਂਡਰਾਂ ਵਿੱਚ ਹੇਰਾਫੇਰੀ ਅਤੇ ਜ਼ਮੀਨੀ ਸੌਦਿਆਂ ਵਿੱਚ ਧਾਂਦਲੀ ਵਰਗੇ ਗੰਭੀਰ ਦੋਸ਼ ਸ਼ਾਮਲ ਹਨ। ਇਹ ਪੂਰਾ ਧੰਦਾ ਮੁੱਖ ਮੰਤਰੀ ਦਫ਼ਤਰ ਦੀ ਸਿੱਧੀ ਸਰਪ੍ਰਸਤੀ ਹੇਠ ਚੱਲ ਰਿਹਾ ਸੀ, ਜੋ ਬਿਨਾਂ ਉੱਚ ਸਿਆਸੀ ਛਤਰ-ਛਾਇਆ ਦੇ ਸੰਭਵ ਹੀ ਨਹੀਂ ਸੀ।
ਸੂਬਾ ਪ੍ਰਧਾਨ ਨੇ ਦੱਸਿਆ ਕਿ ED ਨੇ ਪੰਜਾਬ ਪੁਲਿਸ ਨੂੰ 7 ਵਾਰ ਪੱਤਰ ਲਿਖ ਕੇ FIR ਦਰਜ ਕਰਨ ਦੀ ਮੰਗ ਕੀਤੀ, ਪਰ ਅੱਜ ਤੱਕ ਇੱਕ ਵੀ FIR ਦਰਜ ਨਹੀਂ ਹੋਈ। “ਜੇਕਰ ਮੁੱਖ ਮੰਤਰੀ ਦਾ ਦਫ਼ਤਰ ਸੱਚਮੁੱਚ ਪਾਕ-ਸਾਫ਼ ਹੁੰਦਾ, ਤਾਂ 7 ਪੱਤਰਾਂ ਬਾਅਦ ਵੀ ਪੰਜਾਬ ਪੁਲਿਸ ਕਾਰਵਾਈ ਕਰਨ ਤੋਂ ਕਿਉਂ ਕੰਬਦੀ? ਇਹ ਚੁੱਪੀ ਹੀ ਭਗਵੰਤ ਮਾਨ ਦੀ ਮਿਲੀਭੁਗਤ ਦਾ ਸਭ ਤੋਂ ਵੱਡਾ ਸਬੂਤ ਹੈ।”

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਕਿਸੇ ਚੀਜ਼ ਦੇ ਵਿਕਣ ਦੀ ਮੰਡੀ ਲੱਗਦੀ ਹੈ, ਪੰਜਾਬ ਦੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਪੋਸਟਿੰਗਾਂ ਦੀ ਵੀ ਮੰਡੀ ਲੱਗਣ ਦਾ ਦਿੱਤੀ ਹੈ। ਇੱਥੇ ਦਲਾਲ ਤੇ ਵਿਚੋਲੀਏ ਸਿਸਟਮ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਪੂਰੇ ਪੰਜਾਬ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਦਿੱਤਾ ਹੈ।

ਢਿੱਲੋਂ ਨੇ ਇਹ ਵੀ ਦੋਸ਼ ਲਾਇਆ ਕਿ ਸੱਚਾਈ ਸਾਹਮਣੇ ਆਉਣ ਤੋਂ ਰੋਕਣ ਲਈ ਮੁੱਖ ਮੰਤਰੀ ਦੇ OSD ਵੱਲੋਂ ਵੱਡੇ ਮੀਡੀਆ ਅਦਾਰਿਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਖ਼ਬਰਾਂ ਹਟਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀ ਆਵਾਜ਼ ਘੁੱਟਣ ਦੀ ਕੋਸ਼ਿਸ਼ ਹੀ ਦੱਸਦੀ ਹੈ ਕਿ ਸਰਕਾਰ ਕੋਲ ਲੁਕਾਉਣ ਲਈ ਬਹੁਤ ਕੁਝ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਵੀ ‘ਆਪ’ ਦੀ ਸੱਤਾ ਹੈ, ਉੱਥੇ ਹੀ ਭ੍ਰਿਸ਼ਟਾਚਾਰ ਹੈ, ਜੋ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਭਾਜਪਾ ਨੇ ਸਪੱਸ਼ਟ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਅਸਤੀਫ਼ਾ ਦੇਣ। ਭਗਵੰਤ ਮਾਨ ਨੂੰ ਹੁਣ ਨੈਤਿਕਤਾ ਦੇ ਆਧਾਰ ‘ਤੇ ਇਸ ਅਹੁਦੇ ਉਪਰ ਰਹਿਣ ਦਾ ਕੋਈ ਵੀ ਅਧਿਕਾਰ ਨਹੀਂ ਹੈ।‌ ਉਹਨਾਂ ਇਸ ਪੂਰੇ ਬਦਲੀ-ਰੈਕੇਟ ਦੀ CBI ਜਾਂਚ ਕਰਵਾਏ ਜਾਣ ਦੇ ਨਾਲ ਨਾਲ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ FIR ਦਰਜ ਕਰਨ ਦੀ ਵੀ ਮੰਗ ਕੀਤੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...