ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ
ਚੰਡੀਗੜ੍ਹ, 19 ਮਾਰਚ:
ਭਾਰਤੀ ਚੋਣ ਕਮਿਸ਼ਨ (ECI) ਨੇ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਸ ਦੀ ਮੌਜੂਦਾ ਤਾਇਨਾਤੀ ਤੋਂ ਉਸ ਦੇ ਗ੍ਰਹਿ ਜ਼ਿਲ੍ਹੇ ਵਿੱਚ ਨਾ ਹੋ ਕੇ ਕਿਸੇ ਹੋਰ ਥਾਂ ਬਦਲੀ ਕੀਤੀ ਜਾਵੇ। ਨਾਲ ਹੀ, ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਧਿਕਾਰੀ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕੀਤਾ ਜਾਵੇ ਅਤੇ ਉਸੇ ਸੰਸਦੀ ਹਲਕੇ ਵਿੱਚ ਤਾਇਨਾਤ ਨਾ ਕੀਤਾ ਜਾਵੇ। ਈਸੀਆਈ ਨੇ ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕਰਨ ਲਈ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।
ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਤੋਂ ਬਾਹਰ ਤਬਦੀਲ ਕਰਕੇ ਇੱਕੋ ਸੰਸਦੀ ਹਲਕੇ ਅੰਦਰ ਤਾਇਨਾਤ ਨਾ ਕਰਨ ਲਈ ਵੀ ਕਿਹਾ ਗਿਆ ਹੈ। ਉਪਰੋਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ ਵਿੱਚ ਸੇਵਾਮੁਕਤ ਹੋ ਰਹੇ ਹਨ। ਕਮਿਸ਼ਨ ਨੇ ਦੋਵਾਂ ਪੋਸਟਾਂ ਲਈ 3 ਨਾਵਾਂ ਦੇ ਪੈਨਲ ਦੀ ਮੰਗ ਕੀਤੀ ਹੈ, ਜਿਨ੍ਹਾਂ ਤੋਂ ਨਵੀਂ ਪੋਸਟਿੰਗ ਕੀਤੀ ਜਾਵੇਗੀ