ਗ੍ਰਿੱਡ (GRIID) ਨੇ ਸੇਵਾ ਪਖਵਾੜਾ ਦੇ ਤਹਿਤ ਸਕੂਲ ਪ੍ਰਿੰਸੀਪਲਾਂ ਅਤੇ ਸੀਡਬਲਿਊਐੱਸਐੱਨ (CWSN) ਇੰਚਾਰਜਾਂ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ

by | Oct 1, 2025 | breaking news, daily | 0 comments

ਚੰਡੀਗੜ੍ਹ, 1 ਅਕਤੂਬਰ, 2025 – ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼-ਗ੍ਰਿੱਡ- (ਜੀਆਰਆਈਆਈਡੀ/GRIID) ਨੇ ਸੇਵਾ ਪਖਵਾੜਾ ਪਹਿਲ ਦੇ ਤਹਿਤ
ਸਮਾਜ ਭਲਾਈ ਵਿਭਾਗ,ਯੂਟੀ ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਜਨਰਲ ਸਕੂਲ ਪ੍ਰਿੰਸੀਪਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਚਿਲਡਰਨ ਵਿਦ ਸਪੈਸ਼ਲ ਨੀਡਸ) (ਸੀਡਬਲਿਊਐੱਸਐੱਨ/CWSN) ਦੇ ਇੰਚਾਰਜਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ। ਇਹ ਪ੍ਰੋਗਰਾਮ ਬੌਧਿਕ ਦਿੱਵਯਾਂਗ ਬੱਚਿਆਂ ਦੇ ਨਿਦਾਨ, ਇਲਾਜ ਸਹਾਇਤਾ ਅਤੇ ਰਿਆਇਤਾਂ ਨਾਲ ਸਬੰਧਿਤ ਸੀ।

ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 30 ਪ੍ਰਿੰਸੀਪਲਾਂ, ਸੀਡਬਲਿਊਐੱਸਐੱਨ (CWSN) ਇੰਚਾਰਜਾਂ ਅਤੇ ਕੌਂਸਲਰਾਂ ਨੇ ਹਿੱਸਾ ਲਿਆ। ਇਸ ਸਮਾਗਮ ਦਾ ਉਦੇਸ਼ ਸਿੱਖਿਅਕਾਂ ਨੂੰ ਬੌਧਿਕ ਅਪੰਗਤਾਵਾਂ, ਔਟਿਜ਼ਮ, ਏਡੀਐੱਚਡੀ (ADHD) ਅਤੇ ਹੋਰ ਸਬੰਧਿਤ ਸਥਿਤੀਆਂ ਵਾਲੇ ਬੱਚਿਆਂ ਦੇ ਲਈ ਸਹਿਯੋਗ ਅਤੇ ਜ਼ਰੂਰੀ ਕੌਸ਼ਲ ਬਾਰੇ ਜਾਣਕਾਰੀ ਦਿੱਤੀ ਗਈ।

ਡਾ. ਰੀਨਾ ਜੈਨ ਨੇ ਬੌਧਿਕ ਦਿੱਵਯਾਂਗ ਬੱਚਿਆਂ ਦੇ ਨਿਦਾਨ ਅਤੇ ਇਲਾਜ ਸਹਾਇਤਾ ਬਾਰੇ ਇੱਕ ਜਾਣਕਾਰੀ ਭਰਪੂਰ ਸੈਸ਼ਨ ਦਿੱਤਾ, ਜਿਸ ਵਿੱਚ ਇਨ੍ਹਾਂ ਬੱਚਿਆਂ ਦੀ ਸਹਾਇਤਾ ਲਈ ਵਰਤੇ ਜਾ ਸਕਣ ਵਾਲੇ ਵੱਖ-ਵੱਖ ਦਖਲਅੰਦਾਜ਼ੀ ਅਤੇ ਰਣਨੀਤੀਆਂ ਬਾਰੇ ਉਪਯੋਗੀ ਜਾਣਕਾਰੀ ਸਾਂਝੀ ਕੀਤੀ।

ਸੀਨੀਅਰ ਸਪੈਸ਼ਲ ਐਜੂਕੇਟਰ ਸ਼੍ਰੀ ਅਨਿਲ ਕੁਮਾਰ ਨੇ ਦਿੱਵਯਾਂਗਜਨਾਂ (ਪੀਡਬਲਿਊਡੀਜ਼/PWDS) ਦੇ ਅਧਿਕਾਰਾਂ, ਰਿਆਇਤਾਂ ਅਤੇ ਸੁਵਿਧਾਵਾਂ ਬਾਰੇ ਇੱਕ ਸੈਸ਼ਨ ਲਿਆ, ਜਿਸ ਵਿੱਚ ਸਹਾਇਤਾ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਸਬੰਧਿਤ ਅਧਿਕਾਰੀਆਂ ਤੋਂ ਸਹਾਇਤਾ ਪ੍ਰਾਪਤ ਕਰਨ ਦੀ ‘ਤੇ ਪ੍ਰਕਾਸ਼ ਪਾਇਆ।

ਪ੍ਰੋਗਰਾਮ ਦੀ ਸਮਾਪਤੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਵੰਦਨਾ ਸਿੰਘ ਦੇ ਧੰਨਵਾਦ ਮਤੇ ਨਾਲ ਹੋਈ। ਕੋਰਸ ਕੋਆਰਡੀਨੇਟਰ, ਸ਼੍ਰੀ ਕਰੁੱਪਾਸਾਮੀ, ਡਾ. ਰੀਨਾ ਜੈਨ, ਸ਼੍ਰੀਮਤੀ ਵੰਦਨਾ ਸਿੰਘ, ਅਤੇ ਸ਼੍ਰੀ ਅਨਿਲ ਕੁਮਾਰ ਨੇ ਮਿਲ ਕੇ ਪ੍ਰਤੀਭਾਗੀਆਂ ਦੁਆਰਾ ਉਠਾਏ ਗਏ ਸਾਰੇ ਪ੍ਰਸ਼ਨਾਂ ਦਾ ਉੱਤਰ ਦਿੱਤਾ।

ਪ੍ਰਤੀਭਾਗੀਆਂ ਨੇ ਇਸ ਪ੍ਰੋਗਰਾਮ ਨੂੰ ਅਤਿਅੰਤ ਲਾਭਕਾਰੀ ਦੱਸਿਆ ਅਤੇ ਸਕੂਲਾਂ ਵਿੱਚ ਜਾਗਰੂਕਤਾ ਅਤੇ ਸਮਾਵੇਸ਼ਤਾ ਨੂੰ ਹੁਲਾਰਾ ਦੇਣ ਲਈ ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼-ਗ੍ਰਿੱਡ- (ਜੀਆਰਆਈਆਈਡੀ/GRIID) ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਸਮਾਗਮ ਚੰਡੀਗੜ੍ਹ ਵਿੱਚ ਬੌਧਿਕ ਦਿੱਵਯਾਂਗ ਬੱਚਿਆਂ ਲਈ ਇੱਕ ਵਧੇਰੇ ਸਹਾਇਕ ਅਤੇ ਸਮਾਵੇਸ਼ੀ ਵਾਤਾਵਰਣ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸਿੱਧ ਹੋਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...