ਤਿੰਨ ਦਿਨਾਂ ਦੀ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ ਸ਼ੁਰੂ। ਮੰਗਾਂ ਨਾ ਮੰਨਣ ਤੇ ਪੱਕੇ ਧਰਨਿਆਂ ਦਾ ਐਲਾਨ।

ਅੱਜ 31 ਮਈ 2026 ਨੂੰ NSQF ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ਼ ਪ੍ਰਦਰਸ਼ਨ ਪੰਜ ਪਿਆਰਾ ਪਾਰਕ ਤੋਂ ਨੈਣਾ ਦੇਵੀ ਮੋੜ ਤੱਕ ਕੱਢਿਆ ਗਿਆ। ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਵਾਅਦੇ ਕੀਤੇ ਸੀ ਕਿ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹੇਗਾ। ਸਿੱਖਿਆ ਵਿਭਾਗ ਅੱਗੇ ਲੱਗੇ ਧਰਨਿਆਂ ਵਿੱਚ ਅਰਵਿੰਦ ਕੇਜਰੀਵਾਲ ਨੇ ਖੁਦ ਇਹ ਗੱਲ ਕਹੀ ਸੀ ਕਿ ਸਰਕਾਰ ਬਣਦੇ ਹੀ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਕਿਹਾ ਸੀ ਕਿ ਸਿੱਖਿਆ ਵਿਭਾਗ ਵਿੱਚ ਕੋਈ ਅਧਿਆਪਕ ਕੱਚਾ ਨਹੀਂ ਰਹੇਗਾ।

ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 NSQF ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ। ਜਿਨਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਪਿਛਲੇ 12 ਸਾਲਾਂ ਤੋਂ ਇਹ ਕੰਪਨੀਆਂ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀਆਂ ਹਨ। ਲੇਕਿਨ ਇਹਨਾਂ ਕੰਪਨੀਆਂ ਤੋਂ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਹਨਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਸਰਕਾਰ ਅਤੇ ਵਿਭਾਗ ਵੱਲੋਂ ਹਜੇ ਤੱਕ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਕੋਈ ਪੋਲਿਸੀ ਨਹੀਂ ਬਣਾਈ ਗਈ। ਦੂਜੇ ਪਾਸੇ ਨਾਲ ਦੇ ਸੂਬੇ ਹਰਿਆਣੇ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਅਤੇ ਜੋ ਸੁਰੱਖਿਆ ਦੀ ਨੀਤੀ ਪਿਛਲੇ 5 ਸਾਲਾਂ ਤੋਂ ਚੱਲ ਰਹੀ ਹੈ।
ਫ਼ਰੰਟ ਦੇ ਆਗੂਆਂ ਨੇ ਦਸਿਆ ਕਿ ਅੱਜ ਦਾ ਰੋਸ਼ ਪ੍ਰਦਰਸ਼ਨ ਕੇਵਲ ਇੱਕ ਚੇਤਾਵਨੀ ਸੀ। ਇਸ ਤੋਂ ਬਾਅਦ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਸੰਕੇਤਿਕ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਇਹਨਾਂ ਦਿਨਾਂ ਵਿੱਚ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਇਨਾਂ ਪ੍ਰਾਈਵਟ ਕੰਪਨੀਆਂ ਨੂੰ ਪੱਕੇ ਤੌਰ ਤੇ ਬਾਹਰ ਕੱਢ ਕੇ NSQF ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ l ਵੱਲੋਂ ਰਾਏਪ੍ਰੀਤ ਸਿੰਘ ਬਰਾੜ ਚਿਮਨੇਵਾਲਾ

×