ਚੰਡੀਗੜ੍ਹ, 6 ਫਰਵਰੀ 2025:

ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਕਮਿਸ਼ਨ ਨੇ ਮਿਤੀ 05.02.2025 ਨੂੰ ਆਪਣੇ ਪੱਤਰ ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਜ਼ਿਲ੍ਹਿਆਂ ਵਿੱਚ ਵੋਟਰਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ/ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਸੀ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰੋਗਰਾਮ 10.02.2025 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ (ਮੌਜੂਦਾ ਗ੍ਰਾਮ ਪੰਚਾਇਤ ਅੱਪਡੇਟ ਕੀਤੀਆਂ ਵੋਟਰ ਸੂਚੀਆਂ 04.09.2024 ਨੂੰ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।)। ਦਾਅਵਿਆਂ ਅਤੇ ਇਤਰਾਜ਼ਾਂ, ਜੇਕਰ ਕੋਈ ਹੋਵੇ, ਦਾਇਰ ਕਰਨਾ 11.02.2025 ਤੋਂ 18.02.2025 ਤੱਕ ਕੀਤਾ ਜਾਵੇਗਾ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 27.02.2025 ਤੱਕ ਕੀਤਾ ਜਾਵੇਗਾ। ਸਪਲੀਮੈਂਟਰੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 03.03.2025 ਨੂੰ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਵਿਸ਼ੇਸ਼ ਸੋਧ 2025 ਦਾ ਮੁੱਢਲਾ ਉਦੇਸ਼ 01.03.2025 ਦੀ ਯੋਗਤਾ ਮਿਤੀ ਦੇ ਨਾਲ ਨਵੇਂ ਯੋਗ ਅਤੇ ਰਹਿ ਗਏ ਵੋਟਰਾਂ ਨੂੰ ਸ਼ਾਮਲ ਕਰਨਾ ਹੈ ਜੋ ਵੋਟਰ ਵਜੋਂ ਯੋਗ ਹੋ ਸਕਦੇ ਹਨ। ਵਿਸ਼ੇਸ਼ ਸੰਸ਼ੋਧਨ – 2025 ਦਾ ਇੱਕ ਹੋਰ ਉਦੇਸ਼ ਵੋਟਰ ਵੇਰਵਿਆਂ ਵਿੱਚ ਸੋਧ, ਮਿਟਾਉਣ ਜਾਂ ਸੁਧਾਰ ਦੇ ਮੌਕੇ ਦੇਣਾ ਹੈ।

ਉਨ•ਾਂ ਦੱਸਿਆ ਕਿ 14.02.2025 (ਸ਼ੁੱਕਰਵਾਰ) ਅਤੇ 15.02.2025 (ਸ਼ਨੀਵਾਰ) ਨੂੰ ਵੀ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਪੇਂਡੂ ਖੇਤਰਾਂ ਵਿੱਚ ਵੋਟਾਂ ਦੀ ਰਜਿਸਟ੍ਰੇਸ਼ਨ, ਮਿਟਾਉਣ ਅਤੇ ਤਬਦੀਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਥਾਨਕ ਪੱਧਰ ‘ਤੇ ਵਿਆਪਕ ਪ੍ਰਚਾਰ ਕਰਨ ਜੋ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਕੀਤਾ ਜਾ ਸਕਦਾ ਹੈ ਤਾਂ ਜੋ ਸਾਰੇ ਯੋਗ ਵੋਟਰ ਸਮੇਂ ਸਿਰ ਆਪਣੀ ਰਜਿਸਟਰੇਸ਼ਨ ਕਰਵਾ ਸਕਣ। ਇਹ ਆਮ ਲੋਕਾਂ ਦੀ ਜਾਣਕਾਰੀ ਲਈ ਹੈ।