ਅਕਾਲੀ ਦਲ ਨੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋਣ ਕਾਰਣ ਸੂਬੇ ਵਿਚ ਚਲ ਰਹੇ ਫਿਰੌਤੀ ਵਸੂਲੀ ਰੈਕਟ ਨੂੰ ਕੀਤਾ ਬੇਨਕਾਬ

by | Apr 3, 2025 | breaking news, daily, politics | 0 comments

ਡਾਕਟਰ ਤੇ ਉਸਦੇ ਪਰਿਵਾਰ ਦੀ ਜਾਨ ਦੀ ਰਾਖੀ ਲਈ ਸੁਰੱਖਿਆ ਪ੍ਰਦਾਨ ਕੀਤੀ ਜਾਵੇ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 3 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਵਿਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋਣ ਕਾਰਣ ਫਿਰੌਤੀਆਂ ਦੇ ਚਲਾਏ ਜਾ ਰਹੇ ਰੈਕਟ ਨੂੰ ਬੇਨਕਾਬ ਕੀਤਾ ਤੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਕੋਲ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਵਾਸਤੇ ਸਮਾਂ ਹੀ ਨਹੀਂ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਆਪਣੀਆਂ ਮਨਮਰਜ਼ੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਫਤਿਹਗੜ੍ਹ ਚੂੜੀਆਂ ਦੇ ਇਕ ਡਾਕਟਰ ਨੂੰ ਗੈਂਗਸਟਰ ਧਮਕੀਆਂ ਦੇ ਕੇ 50 ਲੱਖ ਰੁਪਏ ਫਿਰੌਤੀ ਮੰਗੀ ਜਾ ਰਹੀ ਹੈ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਫਿਰੌਤੀ ਨਾ ਦਿੱਤੀ ਤਾਂ ਉਸਨੂੰ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਇਹਨਾਂ ਧਮਕੀਆਂ ਦੀਆਂ ਸ਼ਿਕਾਇਤਾਂ ਪੁਲਿਸ ਨੂੰ ਵੀ ਦਿੱਤੀਆਂ ਗਈਆਂ ਹਨ ਪਰ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਡਾਕਟਰ ਨੂੰ ਇਕ ਗੰਨਮੈਨ ਦਿੱਤਾ ਗਿਆ ਜੋ ਇੰਨਾ ਸੁਸਤ ਹੈ ਕਿ ਕਹਿਣਾ ਹੀ ਕੀ। ਉਹਨਾਂ ਕਿਹਾ ਕਿ ਇਹ ਗੰਨਮੈਨ ਸਵੇਰੇ 11.00 ਵਜੇ ਡਿਊਟੀ ’ਤੇ ਆਉਂਦਾ ਹੈ ਤੇ 4 ਵਜੇ ਸ਼ਾਮੀਂ ਵਾਪਸ ਮੁੜ ਜਾਂਦਾ ਹੈ। ਉਹਨਾਂ ਕਿਹਾ ਕਿ ਅਜਿਹਾ ਗੰਨਮੈਨ ਪਰਿਵਾਰ ਦੀ ਵੱਖਵਾਦੀਆਂ ਤੋਂ ਰੱਖਿਆ ਕਿਵੇਂ ਕਰ ਸਕਦਾ ਹੈ ਜੋ ਇਸ ਡਾਕਟਰ ਤੇ ਸੂਬੇ ਦੇ ਹੋਰ ਵਪਾਰੀਆਂ ਨੂੰ ਸ਼ਰ੍ਹੇਆਮ ਧਮਕੀਆਂ ਦੇ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਸੰਤਾਪ ਹੰਢਾ ਰਿਹਾ ਹੈ ਕਿਉਂਕਿ ਭਗਵੰਤ ਮਾਨ ਰਬੜ ਦੀ ਮੋਹਰ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਟੀਮ ਸੂਬੇ ਵਿਚ ਆਪਣੀਆਂ ਮਨਮਰਜ਼ੀਆਂ ਕਰ ਰਹੀ ਹੈ ਅਤੇ ਸੂਬੇ ਦੇ ਫੰਡਾਂ ਦੀ ਦੁਰਵਰਤੋਂ ਨਿੱਜੀ ਪ੍ਰੋਤਸਾਹਨ ਵਾਸਤੇ ਕਰ ਰਹੀ ਹੈ।ਉਹਨਾਂ ਕਿਹਾ ਕਿ ਸੂਬੇ ਵਿਚ ਜੋ ਕੁਝ ਵਾਪਰ ਰਿਹਾ ਹੈ, ਪੰਜਾਬੀ ਉਸਨੂੰ ਗੌਰ ਨਾਲ ਵਾਚ ਰਹੇ ਹਨ ਤੇ ਉਹ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਸਬਕ ਸਿਖਾਉਣਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...