ਅਕਾਲੀ ਦਲ ਛੋਟੇ ਤੇ ਮੱਧਮ ਵਪਾਰੀਆਂ ’ਤੇ ਛਾਪੇ ਮਾਰ ਕੇ ਆਪ ਸਰਕਾਰ ਵੱਲੋਂ ਇਕੱਠੇ ਕੀਤੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਪੰਜਾਬ ਦੇ ਹਰ ਸ਼ਹਿਰ ਤੱਕ ਪਹੁੰਚ ਕਰੇਗਾ: ਐਨ ਕੇ ਸ਼ਰਮਾ

by | Apr 22, 2025 | breaking news, daily, politics | 0 comments

ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪ ਸਰਕਾਰ ਦੇ ਟੈਕਸ ਅਤਿਵਾਦ ਦੇ ਖਿਲਾਫ ਧਰਨਿਆਂ ਦੀ ਅਗਵਾਈ ਕਰਨਗੇ

ਚੰਡੀਗੜ੍ਹ, 22 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਛੋਟੇ ਅਤੇ ਮੱਧਮ ਵਪਾਰੀਆਂ ’ਤੇ ਛਾਪੇਮਾਰੀ ਕਰ ਕ ਵਸੂਲੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਹਰ ਸ਼ਹਿਰ ਦਾ ਦੌਰਾ ਕੀਤਾ ਜਾਵੇਗਾ ਅਤੇ ਪਾਰਟੀ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਪੱਛਮੀ ਵਿਚ ਇਕੱਠੇ ਹੋਣ ਅਤੇ ਜ਼ਿਮਨੀ ਚੋਣ ਲਈ ਚਲ ਰਹੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਆਪ ਨੂੰ ਅੱਗੇ ਹੋ ਕੇ ਟਕਰਣ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਧਰਨਿਆਂ’ ਦੀ ਅਗਵਾਈ ਕਰਨਗੇ। ਉਹਨਾਂ ਕਿਹਾ ਕਿ ਅਸੀਂ ਪੰਜਾਬੀ ਵਪਾਰੀਆਂ ਨੂੰ ਟੈਕਸ ਅਤਿਵਾਦ ਤੋਂ ਪੀੜਤ ਹੋਣ ਤੇ ਉਹਨਾਂ ਨਾਲ ਅਪਰਾਧੀਆਂ ਵਾਂਗੂ ਵਿਹਾਰ ਕੀਤੇ ਜਾਣ ਦੀ ਆਗਿਆ ਨਹੀਂ ਦੇਵਾਂਗੇ।

ਵੇਰਵੇ ਸਾਂਝੇ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਨੇ ਸੂਬੇ ਦੇ 240 ਈ ਟੀ ਓਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰ ਮਹੀਨੇ ਘੱਟੋ ਘੱਟ ਚਾਰ ਵਾਰ ਛਾਪੇਮਾਰੀ ਕਰਨ ਅਤੇ ਹਰ ਕੇਸ ਵਿਚ 8 ਲੱਖ ਰੁਪਏ ਦਾ ਜ਼ੁਰਮਾਨਾ ਲਗਾਉਣ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਇਕ ਸਾਲ ਵਿਚ 1200 ਵਾਰ ਛਾਪੇਮਾਰੀ ਹੋਵੇਗੀ ਅਤੇ ਕੁੱਲ 1100 ਕਰੋੜ ਰੁਪਏ ਸਾਲਾਨਾ ਇਕੱਤਰ ਕੀਤਾ ਜਾਵੇਗਾ।

ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਕੋਈ ਪੰਜਾਬ ਵਿਚ ਵਪਾਰ ਕਿਵੇਂ ਕਰ ਸਕਦਾ ਹੈ ? ਉਹਨਾਂ ਕਿਹਾ ਕਿ ਵਪਾਰੀ ਤਾਂ ਪਹਿਲਾਂ ਹੀ ਕਾਨੂੰਨ ਹੀਣਤਾ, ਅਪਰਾਧੀ ਗੈਂਗਸਟਰਾਂ ਤੇ ਫਿਰੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਉਹਨਾਂ ਨੇ ਉੱਤਰ ਪ੍ਰਦੇਸ਼ ਵਿਚ 2.35 ਲੱਖ ਰੁਪਏ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ ਹੈ ਅਤੇ ਉਹ ਗੜਬੜਗ੍ਰਸਤ ਜੰਮੂ-ਕਸ਼ਮੀਰ ਵਰਗੇ ਸੂਬੇ ਵਿਚ ਵੀ ਨਿਵੇਸ਼ ਕਰ ਰਹੇ ਹਨ।

ਸ੍ਰੀ ਸ਼ਰਮਾ ਨੈ ਇਹ ਵੀ ਮੰਗ ਕੀਤੀ ਕਿ ਤਤਕਾਲੀ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਵਪਾਰੀਆਂ ਦੇ ਹਿੱਤਾਂ ਲਈ ਸ਼ੁਰੂ ਕੀਤੀ ’ਰਾਹਤ’ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਸਕੀਮ ਰਾਹੀਂ ਜਿਥੇ ਇਹ ਯਕੀਨੀ ਬਣਾਇਆ ਗਿਆ ਕਿ ਵਪਾਰੀਆਂ ਦੇ ਮਾਣ ਸਨਮਾਨ ਨਾਲ ਕੋਈ ਸਮਝੌਤਾ ਨਾ ਹੋਵੇ, ਉਥੇ ਹੀ ਇੰਸਪੈਕਟਰੀ ਰਾਜ ਖ਼ਤਮ ਕਰਨ ਦੇ ਯਤਨ ਵੀ ਕੀਤੇ ਗਏ। ਉਹਨਾਂ ਕਿਹਾ ਕਿ ਰਾਹਤ ਸਕੀਮ ਦਾ ਵਪਾਰੀ ਤੇ ਸਰਕਾਰ ਦੋਵਾਂ ਨੂੰ ਲਾਭ ਹੋਇਆ। ਰਾਹਤ ਸਰਟੀਫਿਕੇਟਾਂ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਇੰਸਪੈਕਟਰ ਵਪਾਰੀਆਂ ਦੇ ਅਦਾਰਿਆਂ ਵਿਚ ਪ੍ਰਵੇਸ਼ ਨਹੀਂ ਕਰਨਗੇ ਤੇ ਨਾਲ ਹੀ ਇਸ ਨਾਲ ਸੂਬੇ ਵਿਚ ਟੈਕਸ ਦਾ ਦਾਇਰਾ ਵੀ ਵੱਧ ਗਿਆ।

ਸਕੀਮ ਅਧੀਨ ਵੱਖ-ਵੱਖ ਸਲੈਬਾਂ ਦਾ ਜ਼ਿਕਰ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਜਿਸ ਵਪਾਰੀ ਦੀ ਸਾਲਾਨਾ ਟਰਨ ਓਵਰ 25 ਲੱਖ ਰੁਪਏ ਸੀ, ਉਸ ਲਈ 5 ਹਜ਼ਾਰ ਰੁਪਏ ਟੈਕਸ ਰੱਖਿਆ ਗਿਆ, ਜਿਹਨਾਂ ਦੀ ਟਰਨ ਓਵਰ 25 ਤੋਂ 50 ਲੱਖ ਰੁਪਏ ਵਿਚਕਾਰ ਸੀ, ਉਹਨਾਂ ਵਾਸਤੇ 10 ਹਜ਼ਾਰ ਰੁਪਏ ਅਤੇ 50 ਲੱਖ ਤੋਂ 75 ਲੱਖ ਰੁਪਏ ਤੋਂ ਵੱਧ ਦੀ ਟਰਨ ਓਵਰ ਵਾਸਤੇ 15 ਹਜ਼ਾਰ ਰੁਪਏ ਤੇ 75 ਲੱਖ ਤੋਂ 1 ਕਰੋੜ ਰੁਪਏ ਦਰਮਿਆਨ ਟਰਨ ਓਵਰ ਵਾਸਤੇ 20 ਹਜ਼ਾਰ ਰੁਪਏ ਟੈਕਸ ਨਿਰਧਾਰਿਤ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸੌਖੀਆਂ ਤੇ ਇੰਡਸਟਰੀ ਲਈ ਦੋਸਤਾਨਾ ਸਲੈਬਾਂ ਲਾਗੂ ਕਰਨ ਤੋਂ ਇਲਾਵਾ ਅਕਾਲੀ ਦਲ ਦੀ ਸਰਕਾਰ ਨੇ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਇਤਿਹਾਸ ਵਿਚ ਵਪਾਰੀਆਂ ਲਈ ਸਿਹਤ ਬੀਮਾ ਸਕੀਮ ਸ਼ੁਰੂ ਕੀਤੀ ਗਈ।

ਅਕਾਲੀ ਆਗੂ ਨੇ ਕਿਹਾ ਕਿ ਆਪ ਸਰਕਾਰ ਨੇ ਵਪਾਰੀਆਂ ਦੀ ਨਵੀਂ ਸਰਕਾਰੀ ਤਰੀਕੇ ਨਾਲ ਲੁੱਟ ਸ਼ੁਰੂ ਕੀਤੀ ਹੈ ਕਿਉਂਕਿ ਆਪ ਦੀ ਦਿੱਲੀ ਲੀਡਰਸ਼ਿਪ ਨੇ ਪੰਜਾਬ ਸਰਕਾਰ ਦੀ ਵਾਗਡੋਰ ਸੰਭਾਲ ਲਈ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਆਖਿਆ ਸੀ ਕਿ ਦਿੱਲੀ ਵਿਚ ਆਪ ਦੀ ਹਾਰ ਪੰਜਾਬ ਲਈ ਕਾਲਾ ਦਿਵਸ ਹੋਵੇਗਾ ਕਿਉਂਕਿ ਆਪ ਦੀ ਕੇਂਦਰੀ ਲੀਡਰਸ਼ਿਪ ਪੰਜਾਬ ਆ ਵੜੇਗੀ ਅਤੇ ਇਸਨੂੰ ਲੁੱਟ ਕੇ ਖਾ ਜਾਵੇਗੀ ਤੇ ਇਹੋ ਕੁਝ ਹੁਣ ਹੋ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...