ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

by | May 13, 2026 | breaking news, business | 0 comments

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

• ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 12 ਮਈ:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।

ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ।

ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸਬੰਧੀ ਸੁਧਾਰਾਂ ਨੂੰ ਆਪਸ ਵਿੱਚ ਜੋੜ ਕੇ ਸੂਬੇ ਵਿੱਚ ਸੁਚਾਰੂ ਮਾਹੌਜ ਸਿਰਜਣਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਮੇਰਾ ਟੀਚਾ ਪੰਜਾਬ ਨੂੰ ‘ਕਾਰੋਬਾਰ ਕਰਨ ਵਿੱਚ ਸੁਖਾਲਾ’ ਬਣਾਉਂਦਿਆਂ ਇੱਕ ਆਦਰਸ਼ ਸੂਬੇ ਵਜੋਂ ਸਥਾਪਤ ਕਰਨਾ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਲਈ ਸਨਮਾਨਜਨਕ ਅਤੇ ਹੁਨਰ-ਆਧਾਰਤ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।”

ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ ਗਏ ਹਨ, ਜਿਸ ਨਾਲ ਸੂਬੇ ਵਿੱਚ ਇੱਕ ਸਰਕੁਲਰ ਅਰਥਵਿਵਸਥਾ ਦਾ ਨਿਰਮਾਣ ਹੋਵੇਗਾ, ਜਿੱਥੇ ਵਿਕਾਸ, ਕੁਦਰਤੀ ਊਰਜਾ ਅਤੇ ਰੋਜ਼ਗਾਰ ਨਾਲੋ-ਨਾਲ ਚਲਣਗੇ।

ਇਸ ਤੋਂ ਪਹਿਲਾਂ ਸ੍ਰੀ ਅਰੋੜਾ ਦਾ ਉਦਯੋਗ ਭਵਨ ਪਹੁੰਚਣ ‘ਤੇ ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੇ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਸਕੱਤਰ ਉਦਯੋਗ ਸ੍ਰੀ ਮਹਿੰਦਰ ਪਾਲ, ਡਾਇਰੈਕਟਰ ਉਦਯੋਗ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਐਚ.ਐਸ. ਬਰਾੜ, ਪੀ.ਐਸ.ਆਈ.ਡੀ.ਸੀ. ਦੇ ਐਮ.ਡੀ. ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੰਜਾਬ ਵਿੱਤ ਕਾਰਪੋਰੇਸ਼ਨ ਦੀ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਨੇ ਨਿੱਘਾ ਸਵਾਗਤ ਕੀਤਾ।

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸੂਬੇ ਵਿੱਚ ਹੋਰ ਨਿਵੇਸ਼ ਲਿਆਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...