ਅਮਿਤ ਸ਼ਾਹ ਦੀ ਮੋਗਾ ਰੈਲੀ ਮਹਿਜ਼ ‘ਸਿਆਸੀ ਡਰਾਮਾ’, ਖਡੂਰ ਸਾਹਿਬ ਘੁਟਾਲੇ ਅਤੇ ਆਦੀਆਂ ਕਤਲਕਾਂਡ ਦੀ ਕੇਂਦਰੀ ਜਾਂਚ ਕਿਉਂ ਨਹੀਂ ਕਰਵਾਉਂਦੇ ਗ੍ਰਹਿ ਮੰਤਰੀ? – ਬ੍ਰਹਮਪੁਰਾ

by | Mar 14, 2026 | daily, politics | 0 comments

– “ਬੰਦੀ ਸਿੰਘਾਂ ਦੀ ਰਿਹਾਈ ‘ਤੇ ਚੁੱਪ ਅਤੇ ਰਾਮ ਰਹੀਮ ‘ਤੇ ਮਿਹਰਬਾਨੀਆਂ ਨੇ ਭਾਜਪਾ ਦਾ ਪੰਥ-ਵਿਰੋਧੀ ਚਿਹਰਾ ਕੀਤਾ ਨੰਗਾ”
– “ਆਪ, ਕਾਂਗਰਸ ਅਤੇ ਭਾਜਪਾ ਨੇ ਪੰਜਾਬ ਨੂੰ ਸਿਰਫ਼ ਲੁੱਟਿਆ, ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦਾ ਅਸਲ ਰਾਖਾ”

ਤਰਨ ਤਾਰਨ 14 ਮਾਰਚ 2026: ( ) ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਪੰਜਾਬੀਆਂ ਦੀਆਂ ਅੱਖਾਂ ‘ਚ ਘੱਟਾ ਪਾਉਣ ਵਾਲਾ ‘ਸਿਆਸੀ ਡਰਾਮਾ’ ਅਤੇ ‘ਚੋਣ ਟੂਰਿਜ਼ਮ’ ਕਰਾਰ ਦਿੱਤਾ ਹੈ। ਅੱਜ ਇੱਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਆ ਕੇ ਵਿਕਾਸ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਖੋਖਲੇ ਦਾਅਵੇ ਤਾਂ ਕਰ ਰਹੇ ਹਨ, ਪਰ ਅਸਲੀਅਤ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਭਖਦੇ ਅਤੇ ਸੰਵੇਦਨਸ਼ੀਲ ਮਸਲਿਆਂ ‘ਤੇ ਪੂਰੀ ਤਰ੍ਹਾਂ ਮੂਕ ਦਰਸ਼ਕ ਬਣੀ ਹੋਈ ਹੈ।

ਖਡੂਰ ਸਾਹਿਬ ਦੇ ਬਹੁ-ਚਰਚਿਤ ਪੰਚਾਇਤੀ ਘੁਟਾਲੇ ਦਾ ਜ਼ਿਕਰ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਗ੍ਰਹਿ ਮੰਤਰੀ ਨੂੰ ਮੰਗ ਕੀਤੀ ਕਿ ਜੇਕਰ ਅਮਿਤ ਸ਼ਾਹ ਨੂੰ ਸਟੇਜਾਂ ‘ਤੇ ਖੜ੍ਹ ਕੇ ਇਹ ਭਲੀ-ਭਾਂਤ ਪਤਾ ਹੈ ਕਿ ਖਡੂਰ ਸਾਹਿਬ ਵਿੱਚ 18 ਕਰੋੜ ਰੁਪਏ ਦਾ ਵੱਡਾ ਪੰਚਾਇਤੀ ਘੁਟਾਲਾ ਹੋਇਆ ਹੈ, ਤਾਂ ਕੇਂਦਰ ਸਰਕਾਰ ਇਸਦੀ (ਸੀ.ਬੀ.ਆਈ.) ਜਾਂ (ਈ.ਡੀ.) ਤੋਂ ਜਾਂਚ ਕਿਉਂ ਨਹੀਂ ਕਰਵਾਉਂਦੇ? ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਆਗੂਆਂ ਦੀ ਸਰਪ੍ਰਸਤੀ ਹੇਠ ਹੋਈ ਪੰਜਾਬ ਦੇ ਪਿੰਡਾਂ ਦੇ ਵਿਕਾਸ ਫੰਡਾਂ ਦੀ ਇਸ ਸ਼ਰੇਆਮ ਲੁੱਟ ਕੀਤੀ ਗਈ ਹੈ। ਜੇਕਰ ਕੇਂਦਰ ਦੀ ਨੀਅਤ ਸਾਫ਼ ਹੈ, ਤਾਂ ਸਿਰਫ਼ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ, ਤੁਰੰਤ ਕੇਂਦਰੀ ਏਜੰਸੀਆਂ ਨੂੰ ਜਾਂਚ ਸੌਂਪ ਕੇ ਅਸਲ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ।

ਕਾਨੂੰਨ ਵਿਵਸਥਾ ਅਤੇ ਕੌਮੀ ਸੁਰੱਖਿਆ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰ. ਬ੍ਰਹਮਪੁਰਾ ਨੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਵਾਪਰੇ ਦਿਲ-ਕੰਬਾਊ ਕਤਲਕਾਂਡ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਆਦੀਆਂ ਦੀ ਪੁਲਿਸ ਚੌਂਕੀ ਅੰਦਰ ਜਿਸ ਬੇਰਹਿਮੀ ਨਾਲ ਦੋ ਪੁਲਿਸ ਮੁਲਾਜ਼ਮਾਂ ਅਤੇ ਇੱਕ ਸਥਾਨਕ ਨੌਜਵਾਨ ਨੂੰ ਮਾਰਿਆ ਗਿਆ, ਉਹ ਸਰਹੱਦਾਂ ਦੀ ਰਾਖੀ ਕਰਨ ਵਾਲੀਆਂ ਕੇਂਦਰੀ ਏਜੰਸੀਆਂ ਅਤੇ ਗ੍ਰਹਿ ਮੰਤਰਾਲੇ ਦੀ ਸਭ ਤੋਂ ਵੱਡੀ ਨਾਕਾਮੀ ਹੈ। ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਰਸਮੀ ਪਟੀਸ਼ਨ (ਚਿੱਠੀ) ਲਿਖ ਕੇ ਇਸ ਮਾਮਲੇ ਦੀ ਉੱਚ-ਪੱਧਰੀ ਕੇਂਦਰੀ ਜਾਂਚ ਦੀ ਮੰਗ ਕੀਤੀ ਸੀ ਪਰ ਅਮਿਤ ਸ਼ਾਹ ਦੇ ਗ੍ਰਹਿ ਮੰਤਰਾਲੇ ਨੇ ਇਸ ਗੰਭੀਰ ਮੁੱਦੇ ‘ਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਪੁੱਛਿਆ ਕਿ ਗ੍ਰਹਿ ਮੰਤਰੀ ਆਪਣੀਆਂ ਨਾਕਾਮੀਆਂ ਦਾ ਠੀਕਰਾ ਦੂਜਿਆਂ ਸਿਰ ਭੰਨਣ ਦੀ ਬਜਾਏ, ਇਸ ਸਰਹੱਦੀ ਸੁਰੱਖਿਆ ਦੀ ਘੋਰ ਅਣਗਹਿਲੀ ਦਾ ਜਵਾਬ ਕਿਉਂ ਨਹੀਂ ਦਿੰਦੇ?

ਭਾਜਪਾ ਦੇ ਦੋਹਰੇ ਮਾਪਦੰਡਾਂ ਅਤੇ ਪੰਥ-ਵਿਰੋਧੀ ਚਿਹਰੇ ਨੂੰ ਨੰਗਾ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਸਵਾਲ ਕੀਤਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੀ ਇੰਨੀ ਹੀ ਹਿਤੈਸ਼ੀ ਹੈ ਤਾਂ ਆਪਣੀਆਂ ਉਮਰਕੈਦ ਦੀਆਂ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਿੱਖ ਕੈਦੀਆਂ ਨੂੰ ਉਨ੍ਹਾਂ ਦੇ ਮਨੁੱਖੀ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਸੰਗੀਨ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਚੋਣਾਂ ਵੇਲੇ ਵੋਟਾਂ ਬਟੋਰਨ ਲਈ ਵਾਰ-ਵਾਰ ਪੈਰੋਲ ਦੇ ਕੇ ਸ਼ਰੇਆਮ ਮਿਹਰਬਾਨੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਿੱਖ ਕੌਮ ਭਾਜਪਾ ਦੀਆਂ ਇਨ੍ਹਾਂ ਪੰਥ-ਵਿਰੋਧੀ ਅਤੇ ਵੰਡ-ਪਾਊ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਤਿੰਨੇ ਹੀ ਦਿੱਲੀ ਦੇ ਇਸ਼ਾਰਿਆਂ ‘ਤੇ ਚੱਲਣ ਵਾਲੀਆਂ ਪਾਰਟੀਆਂ ਹਨ, ਜਿਨ੍ਹਾਂ ਨੇ ਪੰਜਾਬ ਦੇ ਵਸੀਲਿਆਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨੀ, ਸੁਰੱਖਿਆ ਅਤੇ ਪੰਥਕ ਹੱਕਾਂ ਦੀ ਅਸਲੀ ਰਾਖੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਅਤੇ ਪੰਜਾਬੀਆਂ ਨੂੰ ਆਪਣੀ ਖੇਤਰੀ ਮਾਂ-ਪਾਰਟੀ ਦਾ ਡਟ ਕੇ ਸਾਥ ਦੇਣਾ ਚਾਹੀਦਾ ਹੈ। – (ਪ੍ਰੈੱਸ ਬਿਆਨ ਸਮਾਪਤ) –

(ਦਮਨਜੀਤ ਸਿੰਘ)

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...