ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵਧ ਰਿਹਾ ਹੈ ਪੰਜਾਬ: ਵੜਿੰਗ ਫਾਈਰਿੰਗ ਤੋਂ ਪੀੜਤ ਮਾਨਸਾ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ ਕਿਹਾ: ਅਪਰਾਧੀਆਂ, ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ

by | Oct 30, 2025 | breaking news, daily | 0 comments

ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵਧ ਰਿਹਾ ਹੈ ਪੰਜਾਬ: ਵੜਿੰਗ

ਫਾਈਰਿੰਗ ਤੋਂ ਪੀੜਤ ਮਾਨਸਾ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ

ਕਿਹਾ: ਅਪਰਾਧੀਆਂ, ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ

ਮਾਨਸਾ, 29 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਨੂੰ ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵੱਧਣ ਤੋਂ ਰੋਕਣ ਲਈ ਚੇਤਾਵਨੀ ਦਿੱਤੀ ਹੈ, ਜਿੱਥੇ ਆਏ ਦਿਨ ਫਿਰੌਤੀ ਲਈ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਹਿਸ਼ਤਗਰਦੀ ਦੇ ਦਿਨਾਂ ਨਾਲੋਂ ਵੀ ਭੈੜਾ ਡਰ ਦਾ ਮਾਹੌਲ ਹੈ, ਕਿਉਂਕਿ ਅਪਰਾਧੀ ਅਤੇ ਗੈਂਗਸਟਰ ਕਾਨੂੰਨ ਦੇ ਡਰ ਤੋਂ ਬਿਨਾਂ ਆਜ਼ਾਦ ਘੁੰਮ ਰਹੇ ਹਨ।

ਇਸ ਲੜੀ ਹੇਠ, ਅਣਪਛਾਤੇ ਬੰਦੂਕਧਾਰੀਆਂ ਵੱਲੋਂ ਇੱਕ ਦੁਕਾਨਦਾਰ ਉੱਪਰ ਫਾਈਰਿੰਗ ਦੀ ਘਟਨਾ ਦੇ ਵਿਰੋਧ ਵਿੱਚ ਬੁਲਾਏ ਗਏ ਮਾਨਸਾ ਬੰਦ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ, ਕਿਉਂਕਿ ਸਰਕਾਰ ਅਤੇ ਪੁਲਿਸ ਨੇ ਆਪਣੀ ਜ਼ਿੰਮੇਵਾਰੀ ਤੋਂ ਹੱਥ ਧੋ ਲਏ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਪੰਜਾਬ ਭਰ ਦੇ ਹਜ਼ਾਰਾਂ ਲੋਕ ਚੁੱਪ-ਚਾਪ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਫਿਰੌਤੀ ਦੇ ਪੈਸੇ ਦੇ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪੁਲਿਸ ‘ਤੇ ਕੋਈ ਭਰੋਸਾ ਨਹੀਂ ਹੈ ਕਿ ਇਹ ਉਨ੍ਹਾਂ ਦੀ ਰੱਖਿਆ ਕਰ ਸਕਦੀ ਹੈ। ਉਨ੍ਹਾਂ ਨੇ ਅਬੋਹਰ ਦੇ ਇੱਕ ਕੱਪੜਾ ਵਪਾਰੀ ਦੇ ਕਤਲ ਦੀ ਘਟਨਾ ਦਾ ਹਵਾਲਾ ਵੀ ਦਿੱਤਾ, ਜਿਸਨੂੰ ਫਿਰੌਤੀ ਦੇ ਪੈਸੇ ਦੇਣ ਦੇ ਬਾਵਜੂਦ ਮਾਰ ਦਿੱਤਾ ਗਿਆ ਸੀ।

ਵੜਿੰਗ ਨੇ ਖੁਲਾਸਾ ਕੀਤਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਪਰਾਧੀ ਅਤੇ ਗੈਂਗਸਟਰ ਉਤਸਾਹਿਤ ਮਹਿਸੂਸ ਕਰ ਰਹੇ ਸਨ, ਕਿਉਂਕਿ ਉਨ੍ਹਾਂ ਦੇ ਕਤਲ ਦੇ ਮਾਸਟਰਮਾਈਂਡ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਗੁਜਰਾਤ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਵੀ ਨਹੀਂ ਲਿਆ ਜਾ ਸਕਦਾ।

ਇਸੇ ਤਰ੍ਹਾਂ, ਉਨ੍ਹਾਂ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਵਿਰੁੱਧ ਚੇਤਾਵਨੀ ਦਿੰਦੇ ਹੋਏ, ਖੁਲਾਸਾ ਕੀਤਾ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਗੈਂਗਸਟਰ ਦੇ ਇੱਕ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਖਾਸ ਉਮੀਦਵਾਰ ਲੋਕਾਂ ਨੂੰ ਉਸ ਗੈਂਗਸਟਰ ਨਾਲ ਗੱਲ ਕਰਨ ਲਈ ਮਜਬੂਰ ਕਰਦਾ ਹੈ, ਜੋ ਸਪੱਸ਼ਟ ਤੌਰ ‘ਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦਾ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਇਥੋਂ ਤੱਕ ਕਿ ਤਰਨਤਾਰਨ ਵਿੱਚ ਇੱਕ ਸੜਕ ਕਿਨਾਰੇ ਕੰਮ ਕਰਨ ਵਾਲੇ ਵਿਕਰੇਤਾ ਨਾਲ ਗੱਲਬਾਤ ਦਾ ਹਵਾਲਾ ਦਿੰਦੇ ਹੋਏ, ਵੜਿੰਗ ਨੇ ਖੁਲਾਸਾ ਕੀਤਾ ਕਿ ਉਹ ਸ਼ਾਮ ਦੇ ਸਮੇਂ ਆਪਣੇ ਘਰੋਂ ਬਾਹਰ ਨਿਕਲਣ ਤੋਂ ਵੀ ਡਰ ਰਿਹਾ ਸੀ।

ਸੀਨੀਅਰ ਕਾਂਗਰਸੀ ਆਗੂ ਨੇ ਜ਼ਿਕਰ ਕੀਤਾ ਕਿ ਇਹ ਅੱਤਵਾਦ ਦੇ ਦਿਨਾਂ ਦੀ ਯਾਦ ਦਿਵਾਉਂਦਾ ਹੈ, ਜਦੋਂ ਲੋਕ ਹਨੇਰੇ ਤੋਂ ਪਹਿਲਾਂ ਆਪਣੇ ਘਰਾਂ ਨੂੰ ਵਾਪਸ ਭੱਜ ਜਾਂਦੇ ਸਨ। ਇਸ ਸਬੰਧ ਵਿੱਚ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਗੰਭੀਰ ਅਤੇ ਦ੍ਰਿੜ ਕਦਮ ਨਾ ਚੁੱਕੇ ਗਏ, ਤਾਂ ਪੰਜਾਬ ਉਸੇ ਸਥਿਤੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਇੱਛਾ ਸ਼ਕਤੀ ਹੋਵੇ, ਤਾਂ ਇੱਕ ਮਹੀਨੇ ਦੇ ਅੰਦਰ-ਅੰਦਰ ਅਪਰਾਧ ਅਤੇ ਗੈਂਗਸਟਰ ਸੱਭਿਆਚਾਰ ਨੂੰ ਖਤਮ ਕੀਤਾ ਜਾ ਸਕਦਾ ਹੈ।

ਜਦਕਿ ਫਾਈਰਿੰਗ ਦਾ ਸ਼ਿਕਾਰ ਹੋਣ ਵਾਲੇ ਦੁਕਾਨਦਾਰ ਦੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕਰਦੇ ਹੋਏ, ਵੜਿੰਗ ਨੇ ਚੇਤਾਵਨੀ ਦਿੱਤੀ ਕਿ ਇਹ ਮੁੱਖ ਮੰਤਰੀ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਮਾਨਸਾ ਦੇ ਐੱਸ.ਐੱਸ.ਪੀ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਜੇਕਰ ਉਨ੍ਹਾਂ ਨਾਲ ਕੁਝ ਵੀ ਅਣਸੁਖਾਵਾਂ ਹੋਇਆ, ਤਾਂ ਉਹ ਜਵਾਬਦੇਹ ਹੋਣਗੇ।

ਇਸ ਮੌਕੇ ਬੋਲਦਿਆਂ, ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਪੱਖਪਾਤੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਅਰਾਜਕਤਾ ਅਤੇ ਕਾਨੂੰਨਹੀਣਤਾ ਦੇ ਦਲਦਲ ਵਿੱਚ ਡਿੱਗਣ ਤੋਂ ਬਚਾਉਣ ਲਈ ਇਕੱਠੇ ਹੋਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਫੀਡਬੈਕ ਲਈ ਪੰਜਾਬ ਪੁਲਿਸ ‘ਤੇ ਨਿਰਭਰ ਨਾ ਰਹਿਣ। ਇਸਦੇ ਨਾਲ ਹੀ, ਉਨ੍ਹਾਂ ਪੰਜਾਬ ਦੀ ਜ਼ਮੀਨੀ ਸਥਿਤੀ ਬਾਰੇ ਜ਼ਮੀਨੀ ਪੱਧਰ ‘ਤੇ ਫੀਡਬੈਕ ਲੈਣ ਲਈ ਇੱਕ ਸਰਬ-ਪਾਰਟੀ ਮੀਟਿੰਗ ਬੁਲਾਉਣ ਦਾ ਸੁਝਾਅ ਵੀ ਦਿੱਤਾ।

ਵੜਿੰਗ ਦੇ ਨਾਲ ਹੋਰ ਸੀਨੀਅਰ ਕਾਂਗਰਸੀ ਆਗੂਆਂ ਸਣੇ ਸਵਰਗੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...