ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

by | Jun 6, 2025 | breaking news, crime, daily | 0 comments

— ਇੱਕ ਮਾਡਿਊਲ ਦੋਸ਼ੀ ਸੈਵਨਬੀਰ ਵੱਲੋਂ ਤੇ ਦੂਜਾ ਮਾਡਿਊਲ ਰਣਜੀਤ ਉਰਫ਼ ਚੀਤਾ ਦੀ ਮਹਿਲਾ ਸਹਿਯੋਗੀ ਦੁਆਰਾ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

—ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਪ੍ਰਾਪਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲਜ਼ਮਾਂ ਦੀ ਟੋਇਟਾ ਇਨੋਵਾ ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਪਹਿਲੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਮੁਲਜ਼ਮ ਸੈਵਨਬੀਰ ਚਲਾਇਆ ਜਾ ਰਿਹਾ ਸੀ, ਜੋ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਸ਼ੂ ਵਪਾਰ ਦੀ ਆੜ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਰਿਹਾ ਸੀ ।

ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਕੀਤੀ ਇੱਕ ਹੋਰ ਮੁਲਜ਼ਮ ਜਸਬੀਰ ਕੌਰ, ਕਥਿਤ ਤਸਕਰ ਰਣਜੀਤ ਉਰਫ਼ ਚੀਤਾ ਦੇ ਗਿਰੋਹ ਨਾਲ ਜੁੜੀ ਹੋਈ ਹੈ ਅਤੇ ਭਾਰਤ ਅਤੇ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੀਸੀਪੀ ਸਿਟੀ ਜਗਜੀਤ ਸਿੰਘ ਵਾਲੀਆ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਅਤੇ ਐਸਐਚਓ ਥਾਣਾ, ਛੇਹਰਟਾ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਇੱਕ ਖੁਫੀਆ ਆਪ੍ਰੇਸ਼ਨ ਤਹਿਤ ਨਸ਼ਾ ਤਸਕਰੀ ਦੇ ਇਨ੍ਹਾਂ ਦੋਵੇਂ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।

ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੈਵਨਬੀਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਬੱਕਰੀਆਂ ਦੀ ਖ਼ਰੀਦ/ਫ਼ਰੋਖ਼ਤ ਵਾਲੇ ਧੰਦੇ ਦੀ ਆੜ ਵਿੱਚ ਗਿਰੋਹ ਚਲਾ ਰਿਹਾ ਸੀ, ਜਿਸ ਤੋਂ ਉਸਨੇ ਹੋਰ ਜਾਇਦਾਦ ਤੋਂ ਇਲਾਵਾ ਆਪਣੇ ਪਿੰਡ ਵਿੱਚ ਇੱਕ ਵੱਡੀ ਕੋਠੀ ਬਣਾ ਲਈ ਹੈ।

ਮੁਲਜ਼ਮ ਆਪਣੇ ਪਿੰਡ ਦੇ ਨੇੜੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ , ਜੋ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਨਸ਼ੀਲੇ ਪਦਾਰਥਾਂ ਨੂੰ ਛੁਪਾ ਦਿੰਦਾ ਸੀ ਅਤੇ ਬਾਅਦ ਵਿੱਚ ਆਪਣੇ ਸਾਥੀਆਂ ਦੀ ਮਦਦ ਰਾਹੀਂ ਅੱਗੇ ਵੰਡਦਾ ਸੀ। ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 104 ਮਿਤੀ 02-06-2025 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 106 ਮਿਤੀ 04-06-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖੋ-ਵੱਖਰੇ ਕੇਸ ਦਰਜ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...