ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

by | Nov 16, 2025 | breaking news, crime, daily | 0 comments

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ: ਡੀਜੀਪੀ ਗੌਰਵ ਯਾਦਵ

— ਉਕਤ ਮੁਲਜ਼ਮ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀਆਂ ਖੇਪਾਂ ਕਰਦੇ ਸਨ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ ਅਧਾਰਤ ਸੰਚਾਲਕਾਂ ਨਾਲ ਤਾਲਮੇਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਨਾਲ ਸਬੰਧਤ ਹਨ ਅਤੇ ਆਪਣੇ ਸੰਚਾਲਕਾਂ ਦੇ ਨਿਰਦੇਸ਼ਾਂ ‘ਤੇ ਖੇਪਾਂ ਪ੍ਰਾਪਤ ਕਰਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸੰਚਾਲਕਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਨੇੜੇ ਇੱਕ ਯੋਜਨਾਬੱਧ ਨਾਕਾਬੰਦੀ ਦੌਰਾਨ, ਪੁਲਿਸ ਟੀਮਾਂ ਨੇ ਦੋਸ਼ੀ ਆਕਾਸ਼ ਮਸੀਹ ਅਤੇ ਪ੍ਰਿੰਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੋਕ 9 ਐਮਐਮ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੈਰਵੀ ਦੌਰਾਨ ਤਕਨੀਕੀ ਸੁਰਾਗਾਂ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਰਨਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਤਿੰਨ .30 ਬੋਰ ਦੇ ਪਿਸਤੌਲਾਂ ਅਤੇ 1 ਕਿਲੋ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਖੁਲਾਸੇ ‘ਤੇ, ਪੁਲਿਸ ਨੇ ਗੁਰਭੇਜ ਸਿੰਘ ਉਰਫ਼ ਭੇਜਾ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

ਸੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਹਨਾਂ ਖੇਪਾਂ ਨੂੰ ਖੇਤਰ ਦੇ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਦੇ ਸਨ।

ਇਸ ਸਬੰਧੀ, ਐਫਆਈਆਰ ਨੰਬਰ 223 ਮਿਤੀ 06.11.2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 239 ਮਿਤੀ 12.11.2025 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(1-ਬੀ) ਅਤੇ 25 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...