ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

by | Jul 29, 2025 | breaking news, crime, daily | 0 comments

— ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

— ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ

ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ – ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ – ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਪਾਕਿਸਤਾਨ ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੁਆਰਾ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ ‘ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 41 ਮਿਤੀ 28-07-2025 ਦਰਜ ਕੀਤੀ ਗਈ ਹੈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...