ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

by | Aug 14, 2026 | breaking news, crime, daily, politics, religion | 0 comments

ਗ੍ਰਿਫ਼ਤਾਰ ਦੋਸ਼ੀ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ: ਡੀ.ਜੀ.ਪੀ. ਗੌਰਵ ਯਾਦਵ
ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬੋਰ (ਮੇਡ ਇਨ ਚਾਈਨਾ) ਅਤੇ ਤਿੰਨ 9ਐਮਐਮ (ਮੇਡ ਇਨ ਆਸਟ੍ਰੀਆ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਅੰਮ੍ਰਿਤਸਰ ਤੇ ਤਰਨ ਤਾਰਨ ਇਲਾਕੇ ਵਿੱਚ ਸਪਲਾਈ ਕਰਦੇ ਸਨ।

ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼ੀ ਸਮਗਲਰਾਂ ਨਾਲ ਸਬੰਧਾਂ ਦੀ ਜਾਂਚ-ਪੜਤਾਲ ਅਤੇ ਵਿਆਪਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪ੍ਰਾਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਗਟ ਉਰਫ਼ ਪੱਗਾ, ਜਨਬਰ ਸਿੰਘ ਅਤੇ ਬਲਵਿੰਦਰ ਉਰਫ਼ ਬਿੱਲਾ ਨੂੰ ਪੰਜ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਗਟ ਉਰਫ਼ ਪੱਗਾ ਅਤੇ ਬਲਵਿੰਦਰ ਉਰਫ਼ ਬਿੱਲਾ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ ‘ਤੇ ਪੁਲਿਸ ਨੇ ਉਨ੍ਹਾਂ ਵੱਲੋਂ ਦੱਸੀ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਦੂਜੇ ਆਪ੍ਰੇਸ਼ਨ ਵਿੱਚ ਸੀ.ਪੀ. ਨੇ ਦੱਸਿਆ ਕਿ ਖ਼ਾਸ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀ ਅਮਨਦੀਪ ਉਰਫ਼ ਅਮਨ ਅਤੇ ਬਲਵਿੰਦਰ ਉਰਫ਼ ਕਾਲਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 2.03 ਕਿਲੋ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐੱਫ.ਆਈ.ਆਰ. ਨੰਬਰ 250 ਮਿਤੀ 11.08.2026 ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 179 ਮਿਤੀ 10.08.2026 ਦਰਜ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...