ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ – ਲਾਲਚੰਦ ਕਟਾਰੂਚੱਕ

by | Jun 25, 2025 | breaking news, daily, politics | 0 comments

ਨਸ਼ਾ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ – ਕਟਾਰੂਚਕ

2007 ਤੋਂ ਪਹਿਲਾਂ ਪੰਜਾਬ ਦੇ ਲੋਕ ਚਿੱਟੇ ਦਾ ਨਾਂ ਵੀ ਨਹੀਂ ਜਾਣਦੇ ਸਨ, ਅਕਾਲੀ-ਭਾਜਪਾ ਸਰਕਾਰ ਨੇ ਚਿੱਟਾ – ਫੈਲਾ ਕੇ ਹਜ਼ਾਰਾਂ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ-ਕਟਾਰੂਚਕ

ਚੰਡੀਗੜ੍ਹ, 25 ਜੂਨ

ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ।

ਕਟਾਰੂਚੱਕ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ। ਅਸੀਂ ਹਰ ਕੀਮਤ ‘ਤੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਖ਼ਤਮ ਕਰਾਂਗੇ। ਨਸ਼ੇ ਫੈਲਾਉਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਜਾਂ ਸਿਆਸਤਦਾਨ ਕਿਉਂ ਨਾ ਹੋਵੇ।

ਕਟਾਰੂਚੱਕ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ‘ਆਪ’ ਦੇ ਬੁਲਾਰੇ ਨੀਲ ਗਰਗ ਅਤੇ ਰਣਜੀਤ ਪਾਲ ਸਿੰਘ ਨਾਲ ਇਸ ਮੁੱਦੇ ‘ਤੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਰਾਜਨੀਤਿਕ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ। ਅੱਜ ਦਾ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ। ਇਤਿਹਾਸ ਵਿੱਚ ਇਹ ਦਰਜ ਹੋਵੇਗਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਨਸ਼ਾ ਲਿਆਂਦਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ।

ਕਟਾਰੂਚੱਕ ਨੇ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਦੇ ਲੋਕ ਚਿੱਟਾ ਦਾ ਨਾਂ ਵੀ ਨਹੀਂ ਜਾਣਦੇ ਸਨ। ਬਾਦਲ ਸਰਕਾਰ ਦੌਰਾਨ ਹੀ ਇਹ ਨਸ਼ਾ ਪੰਜਾਬ ਆਇਆ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ। ਚਿੱਟੇ ਨੇ ਹਜ਼ਾਰਾਂ ਮਾਪਿਆਂ ਤੋਂ ਬੱਚੇ ਖੋਹ ਲਏ ਅਤੇ ਹਜ਼ਾਰਾਂ ਬੱਚਿਆਂ ਨੂੰ ਅਨਾਥ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਨਸ਼ਾ ਇੰਨੀ ਵੱਡੀ ਮਾਤਰਾ ਵਿੱਚ ਇਸ ਲਈ ਫੈਲਿਆ ਕਿਉਂਕਿ ਅਕਾਲੀ-ਭਾਜਪਾ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਕੇ ਇਸ ਕਾਰੋਬਾਰ ਨੂੰ ਅੱਗੇ ਵਧਾਇਆ।

ਕਟਾਰੂਚੱਕ ਨੇ ਕਿਹਾ ਕਿ ਬਿਕਰਮ ਮਜੀਠੀਆ ਇਸ ਕਾਰੋਬਾਰ ਦਾ ਕਿੰਗਪਿਨ ਸੀ। ਇਹ ਉਹੀ ਸੀ ਜਿਸ ਨੇ ਵੱਡੇ ਤਸਕਰਾਂ ਨੂੰ ਬਚਾਇਆ ਅਤੇ ਆਪਣੇ ਰਾਜਨੀਤਿਕ ਫ਼ਾਇਦੇ ਲਈ ਉਨ੍ਹਾਂ ਨਾਲ ਸਮਝੌਤਾ ਕੀਤਾ। ਇਸ ਦੀ ਪੁਸ਼ਟੀ ਸੇਵਾਮੁਕਤ ਡੀਐਸਪੀ ਜਗਦੀਸ਼ ਭੋਲਾ ਨੇ ਕੀਤੀ ਜਦੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਮਦਦ ਨਾਲ ਹੀ ਅਸੀਂ ਨਸ਼ਿਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਸਫਲਤਾਪੂਰਵਕ ਪਹੁੰਚਾਉਂਦੇ ਹਾਂ। ਇਸ ਲਈ, ਮਜੀਠੀਆ ਦੀ ਗ੍ਰਿਫ਼ਤਾਰੀ ਨਸ਼ਿਆਂ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ‘ਤੇ ਨਸ਼ਿਆਂ ਅਤੇ ਅਪਰਾਧ ਨਾਲ ਸਮਝੌਤਾ ਨਹੀਂ ਕਰ ਸਕਦੀ। ਸਾਡਾ ਉਦੇਸ਼ ਸਪੱਸ਼ਟ ਹੈ – ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖ਼ੁਸ਼ਹਾਲ ਬਣਾਉਣਾ ਅਤੇ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੇ ਹਾਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...