ਸ਼. ਪੁਰੋਹਿਤ ਨੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਲਾਲਾ ਜੀ ਦਾ ਯੋਗਦਾਨ ਬੇਮਿਸਾਲ ਹੈ। ਸ਼੍ਰੀ ਬਨਵਾਰੀਲਾਲ ਜੀ ਪੁਰੋਹਿਤ ਰਾਜਪਾਲ ਪੰਜਾਬ ਨੇ ਆਜ਼ਾਦੀ ਦੇ ਪਲ ਅਤੇ ਲਾਲਾ ਲਾਜਪਤ ਰਾਏ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੀ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ।
ਸ਼. ਪੁਰੋਹਿਤ ਨੇ ਪ੍ਰਗਤੀਸ਼ੀਲ ਭਾਰਤ ਦੇ ਨਿਰਮਾਣ ਵਿੱਚ ਸਰਵੈਂਟਸ ਆਫ਼ ਪੀਪਲ ਸੁਸਾਇਟੀ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਸੁਸਾਇਟੀ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ ਜਨਮ ਅਤੇ ਪਾਲਣ-ਪੋਸ਼ਣ ਪੰਜਾਬ ਵਿੱਚ ਹੋਇਆ ਸੀ, ਇਸ ਲਈ ਉਨ੍ਹਾਂ ਨੂੰ ‘ਸ਼ੇਰੇ-ਏ-ਪੰਜਾਬ’ ਅਤੇ ‘ਪੰਜਾਬ ਕੇਸਰੀ’ ਕਿਹਾ ਜਾਂਦਾ ਹੈ। ਲਾਲ ਬੱਲ ਅਤੇ ਪਾਲ ਦੀ ਤਿੱਕੜੀ ਨੇ ਲੱਖਾਂ ਲੋਕਾਂ ਨੂੰ ਸਾਦਾ ਜੀਵਨ ਜਿਊਣ ਅਤੇ ਦੇਸ਼ ਦੀ ਆਜ਼ਾਦੀ ਲਈ ਲੜਨ ਲਈ ਪ੍ਰੇਰਿਤ ਕੀਤਾ। ਸ਼. ਪੁਰੋਹਿਤ ਨੇ ਲੋਕ ਸੇਵਕ ਮੰਡਲ (ਸਰਵੈਂਟਸ ਆਫ ਲੋਕ ਸੋਸਾਇਟੀ) ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜੋ ਪਿਛਲੇ 104 ਸਾਲਾਂ ਤੋਂ ਮਨੁੱਖਤਾ ਦੀ ਸੇਵਾ ਕਰ ਰਹੇ ਹਨ। ਸ਼. ਡੀ.ਆਰ. ਭੱਟੀ ਚੰਡੀਗੜ੍ਹ ਸੈਂਟਰ ਦੇ ਵਾਈਸ ਚੇਅਰਮੈਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।