ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

by | Aug 5, 2025 | breaking news, daily | 0 comments

— ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 694 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, 1160 ਵਾਹਨਾਂ ਦੀ ਕੀਤੀ ਜਾਂਚ
— ਯੁੱਧ ਨਸ਼ਿਆਂ ਵਿਰੁੱਧ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ 157ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 109 ਨਸ਼ਾ ਤਸਕਰ ਗ੍ਰਿਫ਼ਤਾਰ
— ਡੀ ਅਡਿਕਸ਼ਨ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 79 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 5 ਅਗਸਤ:

ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿੱਚ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ।

ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਚੈਕਿੰਗ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਜ਼ਰੀਏ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਜੁਡੀਸ਼ੀਅਲ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ) ਅਤੇ ਕਲੋਜ਼ਡ-ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਦੇ ਸਹੀ ਤਰ੍ਹਾਂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਦੇ 694 ਸ਼ੱਕੀ ਲੋਕਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਅਦਾਲਤੀ ਕੰਪਲੈਕਸ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ‘ਚ ਖੜ੍ਹੇ 1160 ਵਾਹਨਾਂ ਦੀ ਵੀ ਜਾਂਚ ਕੀਤੀ, ਜਿਸ ਦੌਰਾਨ ਪੁਲਿਸ ਟੀਮਾਂ ਨੇ 129 ਚਲਾਨ ਵੀ ਜਾਰੀ ਕੀਤੇ ਅਤੇ ਚਾਰ ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਨੇ ਲਗਾਤਾਰ 157ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ 397 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਰਾਜ ਭਰ ਵਿੱਚ 89 ਐਫਆਈਆਰਜ਼ ਦਰਜ ਕਰਕੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 157 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,748 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.1 ਕਿਲੋ ਅਫੀਮ, 35 ਕੁਇੰਟਲ ਭੁੱਕੀ ਅਤੇ 44,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਆਪਣੀ ‘ਨਸ਼ਾ ਛੁਡਾਊ’ ਮੁਹਿੰਮ ਦੇ ਹਿੱਸੇ ਵਜੋਂ ਅੱਜ 79 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...