ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

by | Aug 12, 2026 | breaking news, daily, politics | 0 comments

ਡੀਜੀਪੀ ਗੌਰਵ ਯਾਦਵ ਨੇ ਆਪਣੇ ਦੌਰੇ ਦੇ ਦੂਜੇ ਦਿਨ ਰੂਪਨਗਰ ਅਤੇ ਪਟਿਆਲਾ ਰੇਂਜ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਕਾਨੂੰਨ-ਵਿਵਸਥਾ ਦੀ ਕਿਸੇ ਵੀ ਉਲੰਘਣਾ ਨੂੰ ਰੋਕਣ ਲਈ ਖ਼ਤਰੇ ਦੀ ਸੰਭਾਵਨਾ ਅਤੇ ਅੱਤਵਾਦ ਵਿਰੋਧੀ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਵੀ ਕੀਤੇ ਜਾਰੀ

ਡੀਜੀਪੀ ਨੇ ਵੱਖ-ਵੱਖ ਰੇਂਜਾਂ ਵਿੱਚ ਜ਼ਿਲ੍ਹਾ ਪੁਲਿਸ ਮੁਖੀਆਂ, ਐਸਐਚਓਜ਼ ਅਤੇ ਫੀਲਡ ਅਫ਼ਸਰਾਂ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਡੀਜੀਪੀ ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ ‘ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ‘ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ।

ਐਸਏਐਸ ਨਗਰ ਵਿੱਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮੀਟਿੰਗ ਦੌਰਾਨ, ਉਨ੍ਹਾਂ ਨੇ ਅਧਿਕਾਰੀਆਂ ਨੂੰ ਨਜ਼ਦੀਕੀ ਤਾਲਮੇਲ ਬਣਾਈ ਰੱਖਣ, ਪੁਲਿਸ ਦੀ ਬਿਹਤਰ ਮੌਜੂਦਗੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀ ਦਾ ਤੁਰੰਤ ਅਤੇ ਫੈਸਲਾਕੁੰਨ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਦਿਆਂ, ਉਨ੍ਹਾਂ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੁਝਾਅ ਸੁਣੇ ਅਤੇ ਉਨ੍ਹਾਂ ਨੂੰ ਸੁਚੇਤ ਅਤੇ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ।

ਐਸਏਐਸ ਨਗਰ ਦੌਰੇ ਤੋਂ ਬਾਅਦ, ਡੀਜੀਪੀ ਨੇ ਪਟਿਆਲਾ ਵਿਖੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ। ਇਸ ਰੇਂਜ ਵਿੱਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ।

ਇਹਨਾਂ ਮੀਟਿੰਗਾਂ ਦੌਰਾਨ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਚਰਚਾ ਕੀਤੀ ਗਈ।

ਐਸਐਚਓਜ਼ ਅਤੇ ਫੀਲਡ ਅਫਸਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਚੌਕਸੀ ਬਣਾਈ ਰੱਖਣ, ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰਨ ਅਤੇ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ।

ਸਮੀਖਿਆ ਮੀਟਿੰਗਾਂ ਵਿੱਚ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਾਹਲ, ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਡਾ. ਰਵਜੋਤ ਗਰੇਵਾਲ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ, ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਐਸਐਸਪੀ ਰੂਪਨਗਰ ਮਨਿੰਦਰ ਸਿੰਘ ਅਤੇ ਐਸਐਸਪੀ ਮਾਲੇਰਕੋਟਲਾ ਗੁਰਮੀਤ ਸਿੰਘ ਸਮੇਤ ਮੁੱਖ ਅਧਿਕਾਰੀਆਂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...