‘ਆਪ’ ਦਿੱਲੀ ਤੋਂ ਪੰਜਾਬ ਤੱਕ ਭ੍ਰਿਸ਼ਟਾਚਾਰ ‘ਚ ਡੁੱਬੀ, ਖਡੂਰ ਸਾਹਿਬ ‘ਚ ਵੀ ਕਰੋੜਾਂ ਦਾ ਗਬਨ’ – ਬ੍ਰਹਮਪੁਰਾ

by | Jul 19, 2025 | breaking news, daily, politics | 0 comments

ਪਹਿਲਾਂ ਦਿੱਲੀ ‘ਚ ਦਲਿਤ ਵਿਦਿਆਰਥੀਆਂ ਦਾ ਹੱਕ ਮਾਰਿਆ, ਹੁਣ ਪੰਜਾਬ ਦੇ ਪਿੰਡਾਂ ਦਾ ਪੈਸਾ ਲੁੱਟਿਆ – ਬ੍ਰਹਮਪੁਰਾ

ਬ੍ਰਹਮਪੁਰਾ ਨੇ 18 ਕਰੋੜ ਦੇ ਗਬਨ ‘ਤੇ ਚੁੱਕੇ ਸਵਾਲ, ਪੁੱਛਿਆ – ਪੰਜਾਬ ਦੇ ਲੋਕਾਂ ਦਾ ਪੈਸਾ ਕਿੱਥੇ ਜਾ ਰਿਹਾ ਹੈ

ਤਰਨ ਤਾਰਨ 18 ਜੁਲਾਈ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਦਾ ਕਥਿਤ ਇਮਾਨਦਾਰੀ ਦਾ ਮਖੌਟਾ ਪੂਰੀ ਤਰ੍ਹਾਂ ਲੱਥ ਚੁੱਕਾ ਹੈ ਅਤੇ ਇਹ ਪਾਰਟੀ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਭ੍ਰਿਸ਼ਟਾਚਾਰ ਦੇ ਡੂੰਘੇ ਦਲਦਲ ਵਿੱਚ ਧਸੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਦਿੱਲੀ ਵਿੱਚ ‘ਆਪ’ ਦੇ ਹਜ਼ਾਰਾਂ ਕਰੋੜਾਂ ਦੇ ਘੁਟਾਲੇ ਰੋਜ਼ ਸਾਹਮਣੇ ਆ ਰਹੇ ਹਨ, ਉੱਥੇ ਹੀ ਪੰਜਾਬ ਵਿੱਚ, ਖਾਸ ਕਰਕੇ ਹਲਕਾ ਖਡੂਰ ਸਾਹਿਬ ਵਿੱਚ ਵੀ ‘ਆਪ’ ਆਗੂਆਂ ਦੀ ਸਰਪ੍ਰਸਤੀ ਹੇਠ ਕਰੋੜਾਂ ਰੁਪਏ ਦਾ ਗਬਨ ਕੀਤਾ ਜਾ ਰਿਹਾ ਹੈ।

ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਤਰਨ ਤਾਰਨ ਦੇ ਬਲਾਕਾਂ ਵਿੱਚ 18 ਕਰੋੜ ਰੁਪਏ ਦੇ ਵਿਕਾਸ ਫੰਡਾਂ ਵਿੱਚ ਹੋਏ ਗਬਨ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਜਿਹੜੇ ਪਿੰਡਾਂ ਦੇ ਵਿਕਾਸ ਲਈ ਪੈਸਾ ਆਇਆ ਸੀ, ਉਸਨੂੰ ‘ਆਪ’ ਦੇ ਇੱਕ ਆਗੂ ਦੇ ਭਰਾ ਦੀ ਕੰਪਨੀ ਨਾਲ ਮਿਲ ਕੇ ਸ਼ਰੇਆਮ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ‘ਤੇ ਕਾਰਵਾਈ ਦੀ ਸਿਫ਼ਾਰਸ਼ ਤਾਂ ਹੋ ਰਹੀ ਹੈ, ਪਰ ਅਸਲ ਗੁਨਾਹਗਾਰ, ਜੋ ਸਿਆਸੀ ਸਰਪ੍ਰਸਤੀ ਹੇਠ ਇਹ ਸਭ ਕਰਵਾ ਰਹੇ ਹਨ, ਉਹਨਾਂ ‘ਤੇ ਪਰਦਾ ਪਾਇਆ ਜਾ ਰਿਹਾ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਭ੍ਰਿਸ਼ਟਾਚਾਰ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ‘ਆਪ’ ਦੇ ਦਿੱਲੀ ਮਾਡਲ ਦਾ ਅਸਲੀ ਚਿਹਰਾ ਹੈ, ਜਿਸਦੀ ਪੋਲ ਹੁਣ ਪੂਰੀ ਤਰ੍ਹਾਂ ਖੁੱਲ੍ਹ ਚੁੱਕੀ ਹੈ। ਦਿੱਲੀ ਵਿੱਚ ‘ਆਪ’ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਬਣੀ ‘ਜੈ ਭੀਮ ਮੁੱਖ ਮੰਤਰੀ ਪ੍ਰਤਿਭਾ ਵਿਕਾਸ ਯੋਜਨਾ’ ਵਿੱਚ 15 ਕਰੋੜ ਦੇ ਬਜਟ ਦੇ ਬਦਲੇ 145 ਕਰੋੜ ਰੁਪਏ ਦੇ ਫਰਜ਼ੀ ਬਿੱਲ ਪਾਸ ਕਰਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਕੀਤਾ। ਇਸੇ ਤਰ੍ਹਾਂ, ਦੇਸ਼ ਨੇ ਕਰੋੜਾਂ ਰੁਪਏ ਦਾ ਮਸ਼ਹੂਰ ਸ਼ਰਾਬ ਘੁਟਾਲਾ ਵੀ ਦੇਖਿਆ, ਜਿਸ ਵਿੱਚ ‘ਆਪ’ ਦੇ ਸਿਖਰਲੇ ਆਗੂ ਸ਼ਾਮਲ ਹਨ। ਇਸ ਤੋਂ ਇਲਾਵਾ, ਹਸਪਤਾਲਾਂ ਦੇ ਨਿਰਮਾਣ ਅਤੇ ਸੀਸੀਟੀਵੀ ਕੈਮਰਿਆਂ ਵਰਗੇ ਪ੍ਰੋਜੈਕਟਾਂ ਵਿੱਚ ਵੀ ਹਜ਼ਾਰਾਂ ਕਰੋੜਾਂ ਦੇ ਘੁਟਾਲਿਆਂ ਦੀ ਜਾਂਚ ਈ.ਡੀ. ਵਰਗੀਆਂ ਏਜੰਸੀਆਂ ਕਰ ਰਹੀਆਂ ਹਨ।

ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਕਿਹਾ, “ਆਮ ਆਦਮੀ ਦੇ ਨਾਂ ‘ਤੇ ਸੱਤਾ ਵਿੱਚ ਆਈ ਇਹ ਪਾਰਟੀ ਅਸਲ ਵਿੱਚ ‘ਖਾਸ ਲੁੱਟ’ ਕਰਨ ਵਿੱਚ ਮਾਹਿਰ ਹੋ ਗਈ ਹੈ। ਇਹ ਲੋਕਾਂ ਦੇ ਪੈਸੇ ਨੂੰ ਆਪਣੀ ਨਿੱਜੀ ਜਾਇਦਾਦ ਸਮਝ ਕੇ ਲੁੱਟ ਰਹੇ ਹਨ। ਅਸੀਂ ਮੰਗ ਕਰਦੇ ਹਾਂ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਕੇਂਦਰੀ ਏਜੰਸੀਆਂ ‘ਆਪ’ ਸਰਕਾਰ ਦੀਆਂ ਕਥਿਤ ਬੇਨਿਯਮੀਆਂ ਅਤੇ ਘੁਟਾਲਿਆਂ ਦੀ ਪਰਤ-ਦਰ-ਪਰਤ ਜਾਂਚ ਕਰ ਰਹੀਆਂ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਹੋ ਰਹੇ ਇਨ੍ਹਾਂ ਘੁਟਾਲਿਆਂ, ਖਾਸ ਕਰਕੇ ਖਡੂਰ ਸਾਹਿਬ ਦੇ ਲੋਕ ਸਭਾ ਹਲਕੇ ਦੇ ਇਸ 18 ਕਰੋੜ ਦੇ ਗਬਨ ਦੀ ਵੀ ਉੱਚ-ਪੱਧਰੀ ਨਿਰਪੱਖ ਜਾਂਚ ਹੋਵੇ, ਤਾਂ ਜੋ ਸਿਆਸੀ ਸਰਪ੍ਰਸਤੀ ਦੇਣ ਵਾਲੇ ਵੱਡੇ ਚਿਹਰੇ ਬੇਨਕਾਬ ਹੋ ਸਕਣ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਇਸ ਲੁੱਟ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਇਸਦੇ ਖਿਲਾਫ਼ ਹਰ ਪੱਧਰ ‘ਤੇ ਆਵਾਜ਼ ਬੁਲੰਦ ਕਰੇਗਾ। – (ਸਮਾਪਤ)

ਜਾਰੀ ਕਰਤਾ,
(ਰਵਿੰਦਰ ਸਿੰਘ ਬ੍ਰਹਮਪੁਰਾ)
ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ,
ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ,
ਵਿਧਾਨ ਸਭਾ ਖਡੂਰ ਸਾਹਿਬ।
ਮੋਬਾਈਲ ਨੰ: 9464460066, 7428718135
(ਦਮਨਜੀਤ ਸਿੰਘ)

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...