‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

by | Apr 26, 2025 | breaking news, daily | 0 comments

– ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ

– ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ

ਚੰਡੀਗੜ੍ਹ/ਖੰਨਾ 26 ਅਪ੍ਰੈਲ :

ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ।

ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਖੁਦ ਪਿੰਡ ਭੁਮੱਦੀ ਪਹੁੰਚ ਕੇ ਟੋਭੇ ਦੀ ਸਾਫ਼ ਸਫਾਈ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਹਰਮਨਦੀਪ ਸਿੰਘ ਨੇ ਦੱਸਿਆ ਕਿ ਟੋਭੇ ਦੀ ਮੁਕੰਮਲ ਰੂਪ ਵਿੱਚ ਸਾਫ਼ ਸਫਾਈ ਕਰੀਬ 50 ਸਾਲ ਤੋਂ ਨਹੀਂ ਹੋਈ ਸੀ। ਹੁਣ ਟੋਭੇ ਵਿੱਚੋਂ ਗਾਰ ਕੱਢ ਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਕੁਝ ਬਜ਼ੁਰਗਾਂ ਨੇ ਦੱਸਿਆ ਕਿ ਅਸੀਂ ਆਪਣੀ ਸੋਝੀ ਵਿੱਚ ਪਹਿਲੀ ਵਾਰ ਛੱਪੜ ਦਾ ਤਲਾ ਦੇਖਿਆ ਹੈ। ਪਿੰਡ ਵਾਸੀਆਂ ਨੇ ਇਸ ਅਹਿਮ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਹੀਆਂ ਸਰਕਾਰਾਂ ਨੇ ਪਿੰਡਾਂ ਦੇ ਛੱਪੜਾਂ ਦੀ ਕਦੇ ਸਾਰ ਨਹੀਂ ਲਈ ਸੀ। ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਸਦਕਾ ਇਹ ਸੰਭਵ ਹੋ ਸਕਿਆ ਹੈ।

ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਟੀਚਾ ਮਿੱਥਿਆ ਹੈ ਕਿ ਬਰਸਾਤਾਂ ਤੋਂ ਪਹਿਲਾਂ ਸਾਰੇ ਪਿੰਡਾਂ ਦੇ ਛੱਪੜਾਂ ਦਾ ਪਾਣੀ ਕੱਢਕੇ ਸਫਾਈ ਕੀਤੀ ਜਾਵੇ। ਅਤੇ ਜਿੱਥੇ ਲੋੜ ਹੈ ਉੱਥੇ ਗਾਰ ਕੱਢਕੇ ਸਫਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਤੋਂ ਬਾਅਦ ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਵਾ ਰਹੀ ਹੈ। ਪੰਜਾਬ ਦੇ ਬਹੁਤੇ ਪਿੰਡਾਂ ਵਿੱਚ ਇਹ ਕਾਰਜ ਸ਼ੁਰੂ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਛੱਪੜਾਂ ਦੀ ਡੀਸਿਲਟਿੰਗ ਤੇ ਰੀਸਿਲਟਿੰਗ, ਦੋਵੇਂ ਕੰਮ ਕੀਤੇ ਜਾ ਰਹੇ ਹਨ।

ਪੰਚਾਇਤ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਨੂੰ ”ਰੰਗਲਾ ਪੰਜਾਬ” ਬਣਾਉਣ ਦਾ ਮਿਸ਼ਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਸੌਂਦ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਤੋਂ ਪਹਿਲਾਂ, ਪੰਜਾਬ ਸਰਕਾਰ ਜਿੱਥੇ ਵੀ ਲੋੜ ਪਵੇਗੀ, ਛੱਪੜਾਂ ਨੂੰ ਗਾਰ ਮੁਕਤ ਕਰੇਗੀ ਅਤੇ ਗੰਦਾ ਪਾਣੀ ਬਾਹਰ ਕੱਢੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...