‘ਆਪ’ ਦੀ ਸਿੱਖਿਆ ਕ੍ਰਾਂਤੀ ਸਕੂਲ ਦੇ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨਾਂ ਤੱਕ ਸੀਮਤ ਰਹ ਗਈ

by | Apr 10, 2025 | breaking news, daily, politics | 0 comments

‘ਆਪ’ ਦਾ ਵਿਕਾਸ ਸਿਰਫ਼ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਅਤੇ ਸੜਕਾਂ ‘ਤੇ ਪੈਚ-ਵਰਕ ਤੱਕ ਸੀਮਤ ਹੈ – ਅਨਿਲ ਸਰੀਨ

ਘੁੰਨਸ ਦੇ ਸਰਕਾਰੀ ਸਕੂਲ ਵਿੱਚ ਟਾਇਲਟ ਮੁਰੰਮਤ ਦੇ ਉਦਘਾਟਨ ਤੋਂ ਉਜਾਗਰ ਹੋਇਆ ‘ਆਪ’ ਸਰਕਾਰ ਦਾ ਵਿਕਾਸ ਮਾਡਲ

ਸਰੀਨ ਵੱਲੋਂ ਦੋਸ਼ ਹੈ ਕਿ ਸਮਗ੍ਰ ਸਿੱਖਿਆ ਅਭਿਆਨ ਅਤੇ ਪੀ ਐਮ ਸ਼੍ਰੀ ਯੋਜਨਾ ਦੇ ਤਹਿਤ ਪ੍ਰਾਪਤ ਪੈਸੇ ਦੀ ਸਹੀ ਵਰਤੋਂ ਨਹੀਂ ਹੋ ਰਿਹਾ

ਚੰਡੀਗੜ੍ਹ 10 ਅਪ੍ਰੈਲ

ਪੰਜਾਬ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਵਿੱਚ ਹੀ ਦਿਖਾਈ ਦਿੰਦਾ ਹੈ, ਜ਼ਮੀਨੀ ਪੱਧਰ ‘ਤੇ ਹਾਲਾਤ ਅਜਿਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਪਖਾਨਿਆਂ ਦੀ ਮੁਰੰਮਤ ਅਤੇ ਸੜਕਾਂ ‘ਤੇ ਪਏ ਟੋਇਆਂ ਨੂੰ ਭਰਨ ਦਾ ਉਦਘਾਟਨ ਕਰ ਰਹੇ ਹਨ। ਇਹ ਗੱਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਹੀ। ਉਨ੍ਹਾਂ ਨੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਆਮ ਆਦਮੀ ਨੂੰ ਪਾਰਟੀ ਨੂੰ ਖੂਬ ਖਰੀ ਖੋਟੀ ਸੁਣਾਈ | ਸਰੀਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪੀ ਸੀ, ਪਰ ਅੱਜ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। 9 ਅਪ੍ਰੈਲ 2025 ਨੂੰ, ਬਰਨਾਲਾ ਜ਼ਿਲ੍ਹੇ ਦੇ ਪਿੰਡ ਘੁੰਨਸ ਦੇ ਸ਼ਹੀਦ ਸਿਪਾਹੀ ਦਿਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਾਏ ਗਏ ਉਦਘਾਟਨੀ ਤਖ਼ਤੀ ਦੇ ਅਨੁਸਾਰ, ਟਾਇਲਟ (ਪਖਾਨਾ) ਦੀ ਮੁਰੰਮਤ ਪੂਰੀ ਹੋਣ ਤੋਂ ਬਾਅਦ ਜਨਤਾ ਨੂੰ ਸਮਰਪਿਤ ਕੀਤਾ ਗਿਆ ਸੀ। ਇਸ ਤਰਹ ਦਾ ਸਾਰੇ ਪੰਜਾਬ ਵਿੱਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਜਨਰਲ ਸਕੱਤਰ ਜਗਮੋਹਨ ਰਾਜੂ, ਪਾਰਟੀ ਬੁਲਾਰੇ ਐਸ ਐਸ ਚੰਨੀ ਅਤੇ ਪੰਜਾਬ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ।

ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਇੰਨੀ ਨਿਕਮੀ ਅਤੇ ਬੇਅਸਰ ਹੈ ਕਿ ਇਹ ਕੇਂਦਰ ਵੱਲੋਂ ਭੇਜੇ ਗਏ ਪੈਸੇ ਨੂੰ ਖਰਚ ਨਹੀ ਕਰ ਪਾ ਰਹੀ ਹੈ| ਆਲਮ ਇਹ ਹਨ ਕਿ ਪਹਿਲਾ ਤੋਂ ਬਿਹਤਰ ਤੋਂ ਵਧੀਆ ਸਕੂਲਾਂ ਨੂੰ ਪੇਂਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਨਾਮ ਸਕੂਲ ਆਫ਼ ਐਮੀਨੈਂਸ ਰੱਖਿਆ ਜਾ ਰਿਹਾ ਹੈ । ਜ਼ਮੀਨੀ ਹਕੀਕਤ ਇਹ ਹੈ ਕਿ ਕੇਂਦਰ ਸਰਕਾਰ ਨੇ ਸਮਗ੍ਰ ਸਿੱਖਿਆ ਅਭਿਆਨ ਦੇ ਤਹਿਤ ਪੰਜਾਬ ਨੂੰ ਸਾਲ 2022-23 ਵਿੱਚ 1127.37 ਕਰੋੜ ਰੁਪਏ, ਸਾਲ 2023-24 ਵਿੱਚ 1298.30 ਕਰੋੜ ਅਤੇ ਸਾਲ 2024-25 ਵਿੱਚ 1240 ਕਰੋੜ ਭੇਜੇ | ਇਹ ਪੈਸਾ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ, ਨਵੇਂ ਸਕੂਲ ਖੋਲ੍ਹਣ ਅਤੇ ਡਿਜੀਟਲ ਸਿੱਖਿਆ ਪ੍ਰਦਾਨ ਕਰਨ ‘ਤੇ ਖਰਚ ਕੀਤਾ ਜਾਣਾ ਸੀ। ਇਹ ਪੈਸਾ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਵਰਤਿਆ ਜਾਣਾ ਚਾਹੀਦਾ ਸੀ, ਪਰ ‘ਆਪ’ ਸਰਕਾਰ ਇਸ਼ਤਿਹਾਰਬਾਜ਼ੀ ‘ਤੇ ਜ਼ਿਆਦਾ ਅਤੇ ਸਿਰਜਣਾ ‘ਤੇ ਘੱਟ ਖਰਚ ਕਰ ਰਹੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੀਐਮ ਸ਼੍ਰੀ ਦੇ ਅਧੀਨ 198.82 ਕਰੋੜ ਰੁਪਏ ਪੰਜਾਬ ਭੇਜੇ ਗਏ ਸਨ, ਪਰ ਪੰਜਾਬ ਸਰਕਾਰ ਸਿਰਫ 66.80 ਕਰੋੜ ਰੁਪਏ ਹੀ ਖਰਚ ਕਰ ਸਕੀ। ਹੁਣ ਤੁਸੀਂ ਦੱਸੋ, ਜੇ ਕੇਂਦਰ ਸਰਕਾਰ ਅਜਿਹੀ ਬੇਅਸਰ ਸਰਕਾਰ ਲਈ ਫੰਡ ਨਹੀਂ ਰੋਕਦੀ, ਤਾਂ ਉਹ ਇਸਦੀ ਪ੍ਰਸ਼ੰਸਾ ਕਰੇਗੀ। ਇਸੇ ਤਰ੍ਹਾਂ ਦੀ ਚਾਲਾਕੀ ‘ਆਪ’ ਸਰਕਾਰ ਨੇ ਦਿਖਾਈ ਜਦੋਂ ਇਸਨੇ ਆਯੁਸ਼ਮਾਨ ਅਰੋਗਿਆ ਕੇਂਦਰ ਨੂੰ ਆਮ ਆਦਮੀ ਕਲੀਨਿਕ ਵਿੱਚ ਬਦਲ ਦਿੱਤਾ। ਜਦੋਂ ਕੇਂਦਰ ਨੇ ਗ੍ਰਾਂਟ ਬੰਦ ਕਰ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਗਰਮੱਛ ਦੇ ਹੰਝੂ ਵਹਾਉਣੇ ਸ਼ੁਰੂ ਕਰ ਦਿੱਤੇ।

ਸਰੀਨ ਨੇ ਕਿਹਾ ਕਿ ਇਸ ਸਮੇਂ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਦੀ ਤਿੱਕੜੀ ਪੰਜਾਬ ਨੂੰ ਲੁੱਟਣ ਦੇ ਇਰਾਦੇ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੁੰਮ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਦੀ ਕਠਪੁਤਲੀ ਬਣੇ ਹੋਏ ਹਨ। ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਹਰ ਫਰੰਟ ‘ਤੇ ਅਸਫਲ ਰਹੀ ਆਮ ਆਦਮੀ ਪਾਰਟੀ ਨੂੰ ਇਸਦਾ ਜਵਾਬ ਜ਼ਰੂਰ ਦੇਣਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...