‘ਆਪ’ ਪੰਜਾਬ ਯੂਥ ਵਿੰਗ ਦਾ ਕ੍ਰਾਂਤੀਕਾਰੀ ਕਦਮ: ਸੂਬੇ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਮਿਲੇਗਾ ਨਵਾਂ ਮੰਚ ਅਤੇ ਦਿਸ਼ਾ – ਲਾਲਪੁਰਾ

by | Apr 23, 2025 | breaking news, daily | 0 comments

ਚੰਡੀਗੜ੍ਹ, 23 ਅਪ੍ਰੈਲ 2025

ਪੰਜਾਬ ਦੇ ਨੌਜਵਾਨਾਂ ਵਿੱਚ ਨਵੀਂ ਊਰਜਾ ਅਤੇ ਉਮੀਦ ਦਾ ਸੰਚਾਰ ਕਰਦੇ ਹੋਏ, ਆਪ ਪੰਜਾਬ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਨੇ ਇੱਕ ਇਤਿਹਾਸਕ ਐਲਾਨ ਕੀਤਾ ਹੈ। ਉਹ ਜਲਦ ਹੀ ਪੰਜਾਬ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਕਰਨਗੇ, ਜੋ ਨੌਜਵਾਨਾਂ ਨੂੰ ਸਮਾਜ ਸੇਵਾ, ਮਜ਼ਬੂਤ ਲੀਡਰਸ਼ਿਪ ਅਤੇ ਇੱਕ ਸ਼ਕਤੀਸ਼ਾਲੀ ਰਾਸ਼ਟਰ ਦੇ ਨਿਰਮਾਣ ਵੱਲ ਪ੍ਰੇਰਿਤ ਕਰਨਗੇ।

ਇਹ ਯੂਥ ਕਲੱਬ ਨੌਜਵਾਨਾਂ ਨੂੰ ਇੱਕਜੁੱਟ ਕਰਨ ਅਤੇ ਉਹਨਾਂ ਦੀ ਅਥਾਹ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਇੱਕ ਮਜ਼ਬੂਤ ਪਲੇਟਫਾਰਮ ਸਾਬਿਤ ਹੋਣਗੇ। ਹਰ ਪਿੰਡ, ਸ਼ਹਿਰ ਅਤੇ ਵਾਰਡ ਵਿੱਚ ਸਥਾਪਿਤ ਹੋਣ ਵਾਲੇ ਇਹ ਕਲੱਬ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕਰਨਗੇ।

ਯੂਥ ਕਲੱਬਾਂ ਦੇ ਮੁੱਖ ਉਦੇਸ਼:

ਨਸ਼ਾ ਮੁਕਤੀ ਅਭਿਆਨ: ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਇੱਕ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨਾ। ਇਸਦੇ ਲਈ ਰੈਲੀਆਂ, ਸੈਮੀਨਾਰ ਅਤੇ ਪ੍ਰੇਰਨਾਦਾਇਕ ਸਮਾਗਮ ਆਯੋਜਿਤ ਕੀਤੇ ਜਾਣਗੇ।

ਸਵੱਛਤਾ ਅਤੇ ਸਿਹਤ ਅਭਿਆਨ: ‘ਸਵੱਛ ਭਾਰਤ ਅਭਿਆਨ’ ਦੇ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਸਫਾਈ ਮੁਹਿੰਮਾਂ ਚਲਾ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ।

ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ: ਨੌਜਵਾਨਾਂ ਨੂੰ ਖੇਡਾਂ ਅਤੇ ਆਪਣੀ ਅਮੀਰ ਸੱਭਿਆਚਾਰ ਨਾਲ ਜੋੜ ਕੇ ਉਹਨਾਂ ਵਿੱਚ ਸਕਾਰਾਤਮਕ ਸੋਚ ਅਤੇ ਭਾਈਚਾਰਕ ਸਾਂਝ ਨੂੰ ਵਧਾਉਣਾ।

ਹੁਨਰ ਵਿਕਾਸ ਅਤੇ ਰੁਜ਼ਗਾਰ ਮੁਖੀ ਤਿਆਰੀ: ਨੌਜਵਾਨਾਂ ਨੂੰ ਅੱਜ ਦੇ ਮੁਕਾਬਲੇ ਵਾਲੇ ਯੁੱਗ ਲਈ ਤਿਆਰ ਕਰਨ ਵਾਸਤੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ, ਸੈਮੀਨਾਰ ਅਤੇ ਕੋਚਿੰਗ ਕਲਾਸਾਂ ਦਾ ਆਯੋਜਨ ਕਰਨਾ।

ਮਹਿਲਾ ਯੂਥ ਕਲੱਬ: ਲੜਕੀਆਂ ਨੂੰ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਅਤੇ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ‘ਤੇ ਕੇਂਦਰਿਤ ਵਿਸ਼ੇਸ਼ ਯੋਜਨਾਵਾਂ ਚਲਾਉਣਾ।

ਇਸ ਮੌਕੇ ‘ਤੇ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, “ਨੌਜਵਾਨੀ ਦਾ ਜੋਸ਼ ਕਿਸੇ ਵੀ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਇਸਨੂੰ ਸਹੀ ਦਿਸ਼ਾ ਦੇ ਕੇ ਹੀ ਅਸੀਂ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਵਿੱਖ ਦੀ ਸਿਰਜਣਾ ਕਰ ਸਕਦੇ ਹਾਂ।” ਉਹਨਾਂ ਨੇ ਅੱਗੇ ਕਿਹਾ ਕਿ ਉਹ ਜਲਦ ਹੀ ਪੰਜਾਬ ਭਰ ਵਿੱਚ ਯੂਥ ਕਲੱਬਾਂ ਨੂੰ ਸਮਰਪਿਤ ਇੱਕ ਵਿਆਪਕ ਦੌਰਾ ਸ਼ੁਰੂ ਕਰਨਗੇ, ਜਿਸ ਦੌਰਾਨ ਉਹ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ ਅਤੇ ਉਹਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਯੂਥ ਕਲੱਬਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ। ਉਹਨਾ ਕਿਹਾ ਅਸੀਂ ਸਾਰੇ ਨੌਜਵਾਨ ਮਿਲ ਕੇ ਇਸ ਮਹਾਨ ਉਦੇਸ਼ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਦੇਈਏ!

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...