ਆਪ ਭ੍ਰਿਸ਼ਟ ਹੈ, ਪਰ ਭਾਜਪਾ ਦੀ ਰਣਨੀਤੀ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ: ਵੜਿੰਗ

by | May 13, 2026 | daily, politics | 0 comments

ਕਿਹਾ: ਕੇਂਦਰੀ ਏਜੰਸੀਆਂ ਨੂੰ ਦਖਲ ਦਾ ਮੌਕਾ ਦੇਣ ਲਈ ਆਪ ਖੁਦ ਜ਼ਿੰਮੇਵਾਰ

ਪੰਜਾਬ ਨੂੰ ਅਜਿਹੇ ਹਾਲਾਤਾਂ ਵਿੱਚ ਧੱਕਦਿਆਂ ਭਾਜਪਾ ਨੂੰ ਮੌਕਾ ਦਿੱਤਾ : ਵੜਿੰਗ

ਚੰਡੀਗੜ੍ਹ, 12 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਨੂੰ ਅਜਿਹੇ ਹਾਲਾਤ ਪੈਦਾ ਕਰਨ ਲਈ ਜਿੰਮੇਵਾਰ ਠਹਿਰਾਇਆ ਹੈ, ਜਿਨ੍ਹਾਂ ਕਾਰਨ ਕੇਂਦਰੀ ਏਜੰਸੀਆਂ ਨੂੰ ਦਖਲ ਦੇਣ ਦਾ ਬਹਾਨਾ ਮਿਲ ਰਿਹਾ ਹੈ।

ਇਸਦੇ ਨਾਲ ਹੀ, ਉਨ੍ਹਾਂ ਨੇ ਇਹ ਵੀ ਕਿਹਾ ਕਿ ਚੋਣਾਂ ਵਾਲੇ ਸੂਬਿਆਂ ਵਿੱਚ ਭਾਜਪਾ ਵੱਲੋਂ ਅਪਣਾਈ ਜਾਂਦੀ ਅਜਿਹੀ ਰਣਨੀਤੀ ਦੇ ਘਟਨਾਕ੍ਰਮ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੇ ਪੰਜਾਬ ਵਿਜੀਲੈਂਸ ਬਿਊਰੋ ਖ਼ਿਲਾਫ਼ ਸੀਬੀਆਈ ਦੀ ਕਾਰਵਾਈ ਦਾ ਜ਼ਿਕਰ ਕਰਦਿਆਂ, ਕਿਹਾ ਕਿ ਪੰਜਾਬ ਵਿੱਚ ਹਰ ਕੋਈ, ਖਾਸ ਕਰਕੇ ਵਿਰੋਧੀ ਪਾਰਟੀਆਂ, ਜਾਣਦੀਆਂ ਹਨ ਕਿ ਪਿਛਲੇ ਚਾਰ ਸਾਲਾਂ ਦੌਰਾਨ ਵਿਜੀਲੈਂਸ ਬਿਊਰੋ ਦੀ ਕਿਵੇਂ ਦੁਰਵਰਤੋਂ ਕੀਤੀ ਗਈ ਹੈ।

ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਕਿਹਾ ਕਿ ਸੂਬੇ ਦੀ ਆਪ ਸਰਕਾਰ ਸਭ ਤੋਂ ਵੱਧ ਭ੍ਰਿਸ਼ਟ ਸਰਕਾਰ ਸਾਬਤ ਹੋਈ ਹੈ, ਜਿਸਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਪੰਜਾਬ ਨੂੰ ਐਸੇ ਸੰਕਟ ਵਿੱਚ ਧੱਕ ਦਿੱਤਾ ਹੈ, ਜਿੱਥੇ ਭਾਜਪਾ ਅਤੇ ਉਸ ਦੀਆਂ ਏਜੰਸੀਆਂ ਨੂੰ ਆਪਣੇ ਮਨਸੂਬੇ ਪੂਰੇ ਕਰਨ ਦਾ ਮੌਕਾ ਮਿਲ ਗਿਆ ਹੈ।

ਵੜਿੰਗ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਤੇ ਸੀਬੀਆਈ ਵੱਲੋਂ ਦੇਰ ਰਾਤ ਛਾਪੇਮਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਪੰਜਾਬ ਕਾਂਗਰਸ ਆਮ ਆਦਮੀ ਪਾਰਟੀ ਸਰਕਾਰ ਹੇਠ ਸਭ ਤੋਂ ਵੱਧ ਪੀੜਤ ਰਹੀ ਹੈ। ਸਾਡੇ ਸੀਨੀਅਰ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਗਿਆ, ਡਰਾਇਆ-ਧਮਕਾਇਆ ਗਿਆ ਅਤੇ ਬਦਲੇ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਦੇ ਕੁਝ ਆਗੂਆਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਕੇ ਸਾਬਤ ਕਰ ਦਿੱਤਾ ਕਿ ਉਹਨਾਂ ਖਿਲਾਫ਼ ਬਦਲੇ ਦੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਸੀਂ ਇਹ ਨਹੀਂ ਭੁੱਲੇ ਹਾਂ ਅਤੇ ਨਾ ਹੀ ਭੁੱਲਾਂਗੇ।

ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਘਟ ਰਹੀਆਂ ਘਟਨਾਵਾਂ ਦੀ ਲੜੀ ਭਾਜਪਾ ਦੀ ਪੁਰਾਣੀ ਰਣਨੀਤੀ ਨਾਲ ਮੇਲ ਖਾਂਦੀ ਹੈ। ਇਸਦੇ ਤਹਿਤ ਪਹਿਲਾਂ ਏਜੰਸੀਆਂ ਸਿਆਸੀ ਆਗੂਆਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ, ਫਿਰ ਅਫ਼ਸਰਸ਼ਾਹੀ ਅਤੇ ਪੁਲਿਸ ਉੱਪਰ ਦਬਾਅ ਬਣਾਇਆ ਜਾਂਦਾ ਹੈ, ਤਾਂ ਜੋ ਉਹ ਭਾਜਪਾ ਦੀ ਲਾਈਨ ‘ਤੇ ਚੱਲਣ, ਜਾਂ ਫਿਰ ਅੰਜਾਮ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਿਸਟਮ ਵਿੱਚ ਆਪ ਸਰਕਾਰ ਦੌਰਾਨ ਪੂਰੀ ਤਰ੍ਹਾਂ ਸੜਨ ਪੈ ਚੁੱਕੀ ਹੈ ਅਤੇ ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ। ਇਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸੂਬੇ ਅੰਦਰ ਆਪਣੀ ਰਵਾਇਤੀ ਚੋਣ ਰਣਨੀਤੀ ਲਾਗੂ ਕਰਨ ਦਾ ਬਹਾਨਾ ਮਿਲ ਗਿਆ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬੀਆਂ ਨੂੰ ਭਾਜਪਾ ਦੀਆਂ ਏਜੰਸੀਆਂ ਦੀ ਲੋੜ ਨਹੀਂ ਹੈ, ਕਿਉਂਕਿ ਉਹ ਖੁਦ ਹਿਸਾਬ ਬਰਾਬਰ ਕਰਨਾ ਜਾਣਦੇ ਹਨ।

ਉਨ੍ਹਾਂ ਨੇ ਕਿਹਾ ਕਿ “ਬਦਲਾਅ” ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਪ ਨੇ ਪੰਜਾਬ ਨੂੰ ਅਜਿਹੇ ਹਾਲਾਤਾਂ ਵਿੱਚ ਪਹੁੰਚਾ ਦਿੱਤਾ ਹੈ, ਜਿਸ ਲਈ ਪੰਜਾਬੀ ਇਸ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਇਸੇ ਤਰ੍ਹਾਂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸੀ ਆਗੂਆਂ ਦੇ ਨਾਂਮ ਲੈਂਦਿਆਂ ਕਿਹਾ ਸੀ ਕਿ ਉਹ ਵੀ ਨਿਸ਼ਾਨੇ ‘ਤੇ ਹੋਣਗੇ, ਵੜਿੰਗ ਨੇ ਕਿਹਾ ਕਿ ਜੋ ਗੱਲ ਅਸੀਂ ਕਹਿ ਰਹੇ ਸੀ, ਉਹ ਹੁਣ ਜਾਖੜ ਨੇ ਖੁਦ ਸਾਬਤ ਕਰ ਦਿੱਤਾ ਹੈ ਕਿ ਕੇਂਦਰੀ ਏਜੰਸੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਨੇ ਖਾਸ ਤੌਰ ‘ਤੇ ਸਾਡੇ ਕੁਝ ਕਾਂਗਰਸੀ ਆਗੂਆਂ ਦੇ ਨਾਂਮ ਲਏ ਹਨ। ਅਸੀਂ ਤਿਆਰ ਹਾਂ ਅਤੇ ਡਰਨ ਵਾਲੇ ਨਹੀਂ ਹਾਂ।

ਜਦਕਿ ਜਾਖੜ ਵੱਲੋਂ ਨਿੱਜੀ ਤੌਰ ‘ਤੇ ਉਨ੍ਹਾਂ ਦਾ ਨਾਂਮ ਲਏ ਜਾਣ ‘ਤੇ ਵੜਿੰਗ ਨੇ ਕਿਹਾ ਕਿ ਇਨ੍ਹਾਂ ਦੀ ਮੇਰੇ ਖ਼ਿਲਾਫ਼ ਨਿੱਜੀ ਰੰਜਿਸ਼ ਹੋ ਸਕਦੀ ਹੈ ਅਤੇ ਇਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਪਰ ਉਹ ਕਿਸੇ ਦਾ ਕਰਜ਼ਾ ਲੰਬਾ ਸਮਾਂ ਨਹੀਂ ਰੱਖਦੇ, ਪੂਰੇ ਵਿਆਜ ਸਮੇਤ ਜਲਦੀ ਵਾਪਸ ਕਰਦਾ ਹਨ।

ਉਨ੍ਹਾਂ ਨੇ ਕਿਹਾ ਕਿ ਸਾਡੇ ਆਗੂ ਰਾਹੁਲ ਗਾਂਧੀ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਕਾਂਗਰਸ ਅਤੇ ਇਸਦੇ ਆਗੂਆਂ-ਵਰਕਰਾਂ ਨੂੰ ਡਰਾਇਆ ਨਹੀਂ ਜਾ ਸਕਦਾ। ਰਾਹੁਲ ਗਾਂਧੀ ਨੇ ਸਪੱਸ਼ਟ ਕਿਹਾ ਹੈ ਕਿ ਸਿਰਫ਼ ਕਾਂਗਰਸ ਹੀ ਭਾਜਪਾ ਨੂੰ ਹਰਾ ਸਕਦੀ ਹੈ ਅਤੇ ਪੰਜਾਬ ਵਿੱਚ ਅਸੀਂ ਇਹ ਕਰਕੇ ਵਿਖਾਵਾਂਗੇ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਨਹੀਂ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਨੂੰ ਅੰਜਾਮ ਤੱਕ ਲੈ ਜਾਂਦੀ ਹੈ ਜਾਂ ਨਹੀਂ, ਪਰ ਕਾਂਗਰਸ ਉਹਨਾਂ ਲੋਕਾਂ ਨੂੰ ਕਦੇ ਨਹੀਂ ਬਖ਼ਸ਼ੇਗੀ ਜਿਨ੍ਹਾਂ ਨੇ ਸੂਬੇ ਨੂੰ ਲੁੱਟਿਆ ਹੈ ਅਤੇ ਝੂਠੇ ਕੇਸਾਂ ਰਾਹੀਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਤੰਗ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...