ਆਪ’ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਕਿਸਾਨਾਂ ਨੂੰ ਅਪੀਲ-ਧਰਨਾ ਦਿੱਲੀ ਵਿਚ ਲਗਾਓ, ਪੰਜਾਬ ਦੇ ਹਾਈਵੇਅ ਜਾਮ ਹੋਣ ਨਾਲ ਕਾਰੋਬਾਰ ਨੂੰ ਨੁਕਸਾਨ ਹੋ ਰਿਹਾ ਹੈ

by | Mar 20, 2025 | breaking news, daily | 0 comments

ਉਦਯੋਗ ਨੌਕਰੀਆਂ ਅਤੇ ਖ਼ੁਸ਼ਹਾਲੀ ਲਿਆਉਂਦੇ ਹਨ, ਪਰ ਇਸਦੇ ਲਈ, ਸਾਡੇ ਪੰਜਾਬ ਦੀਆਂ ਜੀਵਨ ਰੇਖਾਵਾਂ- ਸਾਡੇ ਹਾਈਵੇਅ ਖੁੱਲ੍ਹੇ ਰਹਿਣੇ ਚਾਹੀਦੇ ਹਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 19 ਮਾਰਚ

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਟੁੱਟ ਸਮਰਥਨ ਦੀ ਪੁਸ਼ਟੀ ਕੀਤੀ, ਉਨ੍ਹਾਂ ਦੀਆਂ ਮੰਗਾਂ ਨੂੰ ਢੁਕਵੇਂ ਪਲੇਟਫ਼ਾਰਮ ‘ਤੇ ਹੱਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਭੁੱਲਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਾਈਵੇਅ ਨੂੰ ਰੋਕਣ ਦੀ ਬਜਾਏ ਆਪਣੀਆਂ ਕੇਂਦਰ ਨਾਲ ਸਬੰਧਿਤ ਮੰਗਾਂ ਨੂੰ ਦਿੱਲੀ ਲੈ ਜਾਣ, ਕਿਉਂਕਿ ਇਹ ਸੂਬੇ ਦੀ ਆਰਥਿਕਤਾ ਅਤੇ ਵਿਕਾਸ ਨੂੰ ਬਹੁਤ ਨੁਕਸਾਨ ਪਹੁੰਚਾ ਰਿਹਾ ਹੈ।

ਭੁੱਲਰ ਨੇ ਕਿਹਾ, “ਸਾਡੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ, ਅਤੇ ਅਸੀਂ ਅਜਿਹਾ ਕਰਦੇ ਰਹਿੰਦੇ ਹਾਂ ਕਿਉਂਕਿ ਅਸੀਂ ਵੀ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਾਂ।” “ਹਾਲਾਂਕਿ, ਹਾਈਵੇਅ ਦੇ ਲਗਾਤਾਰ ਬੰਦ ਹੋਣ ਨਾਲ ਪੰਜਾਬ ਦੀ ਤਰੱਕੀ ਵਿੱਚ ਰੁਕਾਵਟ ਆ ਰਹੀ ਹੈ। ਉਦਯੋਗ ਅਤੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ, ਨੌਜਵਾਨਾਂ ਦੇ ਰੁਜ਼ਗਾਰ ਵਿੱਚ ਦੇਰੀ ਹੋ ਰਹੀ ਹੈ, ਅਤੇ ਸੂਬੇ ਦਾ ਵਿਕਾਸ ਠੱਪ ਹੈ।”

ਭੁੱਲਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਪੰਜਾਬ ਦੀ ਲੜਾਈ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨਾਲ ਜੁੜੀ ਹੋਈ ਹੈ। “ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ, ਅਤੇ ਲੋਕ ਇਸ ਮਿਸ਼ਨ ਦਾ ਸਮਰਥਨ ਕਰ ਰਹੇ ਹਨ। ਪਰ ਨਸ਼ਿਆਂ ਨਾਲ ਨਜਿੱਠਣ ਦੇ ਨਾਲ-ਨਾਲ, ਸਾਨੂੰ ਬੇਰੁਜ਼ਗਾਰੀ ਨੂੰ ਵੀ ਦੂਰ ਕਰਨਾ ਚਾਹੀਦਾ ਹੈ। ਨੌਜਵਾਨਾਂ ਨੂੰ ਨੌਕਰੀਆਂ ਅਤੇ ਰੁਜ਼ਗਾਰ ਦੇ ਮੌਕੇ ਚਾਹੀਦੇ ਹਨ, ਜੋ ਕਿ ਉਦੋਂ ਹੀ ਹੋ ਸਕਦਾ ਹੈ ਜਦੋਂ ਕਾਰੋਬਾਰ ਅਤੇ ਉਦਯੋਗ ਵਧਦੇ-ਫੁੱਲਦੇ ਹਨ,”।

ਇੱਕ ਭਾਵੁਕ ਅਪੀਲ ਕਰਦੇ ਹੋਏ, ਭੁੱਲਰ ਨੇ ਕਿਹਾ, “ਅਸੀਂ ਆਪਣੇ ਕਿਸਾਨ ਭਰਾਵਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਪੰਜਾਬ ਦੇ ਹਾਈਵੇਅ ਨੂੰ ਰੋਕਣ ਦੀ ਬਜਾਏ ਆਪਣੀਆਂ ਕੇਂਦਰ ਨਾਲ ਸਬੰਧਿਤ ਮੰਗਾਂ ਨੂੰ ਦਿੱਲੀ ਲੈ ਕੇ ਜਾਣ ਅਤੇ ਉੱਥੇ ਆਪਣੇ ਵਿਰੋਧ ਪ੍ਰਦਰਸ਼ਨ ਕਰਨ। ਆਓ ਆਪਾਂ ਪੰਜਾਬ ਨੂੰ ਵਪਾਰ ਅਤੇ ਉਦਯੋਗ ਦਾ ਕੇਂਦਰ ਬਣਾਉਣ, ਆਪਣੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ, ਅਤੇ ਰੰਗਲਾ ਪੰਜਾਬ ਦੇ ਰੂਪ ਵਿੱਚ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਇਕੱਠੇ ਕੰਮ ਕਰੀਏ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...