ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

by | Aug 19, 2026 | breaking news, daily, politics | 0 comments

ਹਰ ਸਾਲ ਰਾਵੀ ਅਤੇ ਉਜ ਦੇ ਪਾਣੀ ਨਾਲ ਅਜਨਾਲਾ ਵਿੱਚ ਹੁੰਦੀ ਹੈ ਤਬਾਹੀ, ਕੇਂਦਰ ਜਲਦ ਤੋਂ ਜਲਦ ਪੂਰਾ ਕਰੇ ਉਜ ਡੈਮ ਦਾ ਨਿਰਮਾਣ: ਕੁਲਦੀਪ ਸਿੰਘ ਧਾਲੀਵਾਲ

ਉਜ ਡੈਮ ਨਾਲ ਹੜ੍ਹਾਂ ‘ਤੇ ਲੱਗੇਗੀ ਰੋਕ, ਬਿਜਲੀ ਹੋਵੇਗੀ ਪੈਦਾ, ਸਿੰਚਾਈ ਨੂੰ ਮਿਲੇਗਾ ਉਤਸ਼ਾਹ ਅਤੇ ਸਰਹੱਦੀ ਖੇਤਰ ਵਿੱਚ ਰੋਜ਼ਗਾਰ ਦੇ ਬਣਨਗੇ ਮੌਕੇ: ਕੁਲਦੀਪ ਸਿੰਘ ਧਾਲੀਵਾਲ

ਹੜ੍ਹ ਕਿਸਾਨਾਂ ਦੀਆਂ ਫਸਲਾਂ, ਸੜਕਾਂ ਅਤੇ ਉਪਜਾਊ ਜ਼ਮੀਨ ਨੂੰ ਤਬਾਹ ਕਰਦੇ ਹਨ, ਉਦਯੋਗ ਅਤੇ ਰੋਜ਼ਗਾਰ ਵੀ ਹੁੰਦੇ ਹਨ ਪ੍ਰਭਾਵਿਤ: ਕੁਲਦੀਪ ਸਿੰਘ ਧਾਲੀਵਾਲ

ਰਾਜਪਾਲ ਨੇ ਵਫ਼ਦ ਦੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਕਰਵਾਉਣ ਅਤੇ ਮਾਮਲੇ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ: ਕੁਲਦੀਪ ਸਿੰਘ ਧਾਲੀਵਾਲ

ਜੇਕਰ ਕੇਂਦਰ ‘ਵਿਕਸਤ ਭਾਰਤ’ ਚਾਹੁੰਦਾ ਹੈ, ਤਾਂ ਉਸ ਨੂੰ ਸਰਹੱਦੀ ਖੇਤਰਾਂ ਦੇ ਵਿਕਾਸ ‘ਤੇ ਦੇਣਾ ਪਵੇਗਾ ਧਿਆਨ: ਕੁਲਦੀਪ ਸਿੰਘ ਧਾਲੀਵਾਲ

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉੱਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪਠਾਨਕੋਟ, ਸੁਜਾਨਪੁਰ, ਦੀਨਾਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿੱਚ ਅਜਨਾਲਾ ਵਿੱਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ, ਸੜਕਾਂ ਟੁੱਟ ਜਾਂਦੀਆਂ ਹਨ, ਸਕੂਲ ਢਹਿ ਜਾਂਦੇ ਹਨ ਅਤੇ ਉਪਜਾਊ ਜ਼ਮੀਨਾਂ ਰੁੜ੍ਹ ਜਾਂਦੀਆਂ ਹਨ। ਹੜ੍ਹਾਂ ਦੇ ਇਸ ਲਗਾਤਾਰ ਖ਼ਤਰੇ ਕਾਰਨ ਖੇਤਰ ਵਿੱਚ ਕੋਈ ਉਦਯੋਗ ਲਗਾਉਣ ਲਈ ਵੀ ਤਿਆਰ ਨਹੀਂ ਹੁੰਦਾ।

ਵਿਧਾਇਕ ਧਾਲੀਵਾਲ ਨੇ ਰਾਜਪਾਲ ਦਾ ਧਿਆਨ ਕੇਂਦਰ ਸਰਕਾਰ ਦੀ ਉੱਜ ਦਰਿਆ ‘ਤੇ ਡੈਮ ਬਣਾਉਣ ਦੀ ਉਸ ਯੋਜਨਾ ਵੱਲ ਦਿਵਾਇਆ ਜੋ ਪਿਛਲੇ 10-12 ਸਾਲਾਂ ਤੋਂ ਲਟਕ ਰਹੀ ਹੈ। ਉਨ੍ਹਾਂ ਨੇ ਰਾਜਪਾਲ ਤੋਂ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਅੱਗੇ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਣ ਤਾਂ ਜੋ ਜਲਦ ਤੋਂ ਜਲਦ ਡੈਮ ਦਾ ਨਿਰਮਾਣ ਪੂਰਾ ਹੋ ਸਕੇ। ਇਸ ਡੈਮ ਦੇ ਬਣਨ ਨਾਲ ਹੜ੍ਹਾਂ ‘ਤੇ ਕੰਟਰੋਲ ਹੋਵੇਗਾ, ਬਿਜਲੀ ਦਾ ਉਤਪਾਦਨ ਹੋਵੇਗਾ, ਸਿੰਚਾਈ ਲਈ ਨਹਿਰਾਂ ਨਿਕਲਣਗੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ‘ਵਿਕਸਿਤ ਭਾਰਤ’ ਦਾ ਸੁਪਨਾ ਪੂਰਾ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਵੱਡੇ ਸ਼ਹਿਰਾਂ ਦੇ ਨਾਲ-ਨਾਲ ਸਰਹੱਦੀ ਖੇਤਰਾਂ ਦੇ ਵਿਕਾਸ ‘ਤੇ ਵੀ ਧਿਆਨ ਦੇਣਾ ਹੋਵੇਗਾ। ਜੇਕਰ ਬਾਰਡਰ ਦੇ ਇਲਾਕੇ ਇਸੇ ਤਰ੍ਹਾਂ ਅਣਗੌਲੇ ਰਹੇ, ਤਾਂ ਦੇਸ਼ ਦਾ ਪੂਰਾ ਵਿਕਾਸ ਅਧੂਰਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੀ ਵਾਰ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਮੁਆਵਜ਼ੇ ਦੇ ਅਜੇ ਤੱਕ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ।

ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦ ਹੀ ਵਫ਼ਦ ਨੂੰ ਨਾਲ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰਨਗੇ ਅਤੇ ਇਸ ਸਮੱਸਿਆ ਦਾ ਹੱਲ ਕਰਵਾਉਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...