ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

by | Apr 26, 2025 | breaking news, daily | 0 comments

– ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਇਸ ਸਾਲ 135 ਕਰੋੜ ਰੁਪਏ ਰੱਖੇ

– ਸਰਪੰਚਾਂ ਨੂੰ ਮਹੀਨਾਵਾਰ ਮਾਣ ਭੱਤਾ ਦੇਣ ਲਈ 31.70 ਕਰੋੜ ਰੁਪਏ ਸਾਲਾਨਾ ਖਰਚੇ ਜਾਣਗੇ

– ਸਰਪੰਚਾਂ ਦੇ ਮਾਣ ਭੱਤੇ ਵਿੱਚ ਪਿਛਲੀ ਵਾਰ ਨਾਲੋਂ 67 ਫੀਸਦੀ ਦਾ ਵਾਧਾ

– ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤ ਪਿੰਡ ਨੂੰ ਮਿਲੇਗਾ 1 ਲੱਖ ਰੁਪਏ ਦਾ ਨਗਦ ਇਨਾਮ

– ਸਰਕਾਰ ਤੇ ਪੰਚਾਇਤਾਂ ਵਿਚਕਾਰ ਬੇਹਤਰ ਤਾਲਮੇਲ ਲਈ ਇੱਕ ਸਲਾਹਕਾਰ ਬੋਰਡ ਦੇ ਗਠਨ ਦਾ ਐਲਾਨ

ਚੰਡੀਗੜ੍ਹ, 25 ਅਪ੍ਰੈਲ:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤਾਂ ਲਈ ਅਤੇ ਪਿੰਡਾਂ ਦੇ ਵਿਕਾਸ ਲਈ ਵਿਲੱਖਣ ਤੇ ਵੱਡੀਆਂ ਪਹਿਲਕਦੀਆਂ ਸ਼ੁਰੂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਕੁੱਲ 150 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 15 ਕਰੋੜ ਰੁਪਏ ਪਿਛਲੇ ਵਿੱਤੀ ਸਾਲ ਵਿੱਚ ਰੱਖੇ ਗਏ ਸਨ ਅਤੇ ਮੌਜੂਦਾ ਵਿੱਤੀ ਸਾਲ ਲਈ 135 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਵਿੱਚ ਸਰਬ ਸੰਮਤੀ ਨਾਲ 3044 ਗ੍ਰਾਮ ਪੰਚਾਇਤਾਂ ਚੁਣੀਆਂ ਗਈਆਂ ਹਨ। ਸਰਬ ਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਐਲਾਨ ਮੁਤਾਬਿਕ 5-5 ਲੱਖ ਰੁਪਏ ਦੇ ਚੈੱਕ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਬੀਤੇ ਕੱਲ੍ਹ ਪੰਚਾਇਤ ਦਿਵਸ ਮੌਕੇ ਮੁੱਖ ਮੰਤਰੀ ਨੇ 5 ਪੰਚਾਇਤਾਂ ਨੂੰ ਇਹ ਚੈੱਕ ਖੁਦ ਸੌਂਪੇ।

ਸੌਂਦ ਨੇ ਦੱਸਿਆ ਕਿ ਪੰਜਾਬ ਦੇ ਸਰਪੰਚਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਣ ਭੱਤੇ ਵਿੱਚ ਪਿਛਲੀ ਵਾਰ ਨਾਲੋਂ 67 ਫੀਸਦੀ ਦਾ ਵਾਧਾ ਕਰਕੇ 2000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਨਾਲ ਸਰਕਾਰੀ ਖ਼ਜ਼ਾਨੇ ਵਿੱਚੋਂ ਪ੍ਰਤੀ ਸਾਲ ਸਰਪੰਚਾਂ ਨੂੰ 31.70 ਕਰੋੜ ਰੁਪਏ ਦਾ ਮਾਣ ਭੱਤਾ ਦਿੱਤਾ ਜਾਵੇਗਾ। ਸੂਬੇ ਵਿੱਚ ਕੁੱਲ 13236 ਸਰਪੰਚ ਹਨ।

ਉਨ੍ਹਾਂ ਕਿਹਾ ਕਿ 2006 ਵਿੱਚ ਸਰਪੰਚਾਂ ਨੂੰ 600 ਰੁਪਏ ਮਹੀਨਾ ਮਾਣ ਭੱਤਾ ਦੇਣਾ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ 2012 ਵਿੱਚ ਵਧਾ ਕੇ 1200 ਰੁਪਏ ਕੀਤਾ ਗਿਆ ਪਰ ਇਹ ਕਦੇ ਵੀ ਲੜੀਵਾਰ ਦਿੱਤਾ ਨਹੀਂ ਗਿਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਮਾਣ ਭੱਤੇ ਨੂੰ ਬਿਨਾਂ ਕਿਸੇ ਰੁਕਾਵਟ ਦੇ ਦੇਣਾ ਜਾਰੀ ਰੱਖੇਗੀ।

ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਅਹਿਮ ਐਲਾਨ ਕੀਤਾ ਹੈ। ਇਹ ਇਨਾਮ ਆਪਣੀ ਕਿਸਮ ਦਾ ਅਜਿਹਾ ਪਹਿਲਾਂ ਇਨਾਮ ਹੈ ਜੋ ਕਿਸੇ ਸੂਬੇ ਦੀ ਸਰਕਾਰ ਨੇ ਸ਼ੁਰੂ ਕੀਤਾ ਹੈ। ਪੰਜਾਬ ਵਿੱਚ ਕੁੱਲ 154 ਬਲਾਕ ਹਨ।

ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੇ ਵਿਕਾਸ ਲਈ ਕੋਈ ਪਹਿਲਕਦਮੀ ਨਹੀਂ ਕੀਤੀ। 1993 ਵਿੱਚ ਪੰਚਾਇਤ ਦਿਵਸ ਦੀ ਸਥਾਪਨਾ ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿੱਚ ਪੰਚਾਇਤ ਦਿਵਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਨਾਇਆ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ 23 ਜ਼ਿਲ੍ਹਿਆਂ ਵਿੱਚੋਂ 700 ਤੋਂ ਜ਼ਿਆਦਾ ਪੰਚ ਸਰਪੰਚ ਆਏ। ਇਸ ਮੌਕੇ ਕੁੱਲ 35 ਸਨਮਾਨ ਦਿੱਤੇ ਗਏ। ਜਿਸ ਵਿੱਚ 10 ਸਰਪੰਚ, 15 ਸੈਲਫ ਹੈਲਪ ਗਰੁੱਪ ਤੇ ਵਧੀਆ ਕੰਮ ਕਰਨ ਵਾਲੇ 10 ਪੰਚਾਇਤ ਸਕੱਤਰ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਇੱਕ ਹੋਰ ਅਹਿਮ ਫੈਸਲਾ ਲੈਂਦਿਆ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕੀਤਾ ਹੈ ਕਿ ਸਰਕਾਰ ਤੇ ਪੰਚਾਇਤੀ ਰਾਜ ਸੰਸਥਾਵਾਂ ਵਿਚਕਾਰ ਬੇਹਤਰ ਤਾਲਮੇਲ ਲਈ ਇੱਕ ਸਲਾਹਕਾਰ ਬੋਰਡ ਦਾ ਗਠਨ ਵੀ ਕੀਤਾ ਜਾਵੇਗਾ, ਜਿਸ ਵਿੱਚ 3 ਮੈਂਬਰ ਜ਼ਿਲ੍ਹਾ ਪ੍ਰੀਸ਼ਦਾਂ ਤੋਂ, 5 ਮੈਂਬਰ ਬਲਾਕ ਸੰਮਤੀਆਂ ਵਿੱਚੋਂ ਅਤੇ ਹਰੇਕ ਜ਼ਿਲ੍ਹੇ ‘ਚੋਂ 2 ਸਰਪੰਚ (ਕੁੱਲ 46 ਸਰਪੰਚ) ਲਏ ਜਾਣਗੇ। ਸੌਂਦ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਇਸ ਸਾਲ ਪੰਜਾਬ ਸਰਕਾਰ ਵੱਲੋਂ ਰੱਖੇ 4573 ਕਰੋੜ ਰੁਪਏ ਦੇ ਬਜਟ ਨਾਲ ਸੂਬੇ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਸੁਹਿਰਦ ਯਤਨ ਸ਼ੁਰੂ ਕਰ ਦਿੱਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...