ਆਬਕਾਰੀ ਵਿਭਾਗ ਨੇ ਆਬਕਾਰੀ ਨੀਤੀ ਦੀ ਉਲੰਘਣਾ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ

by | Jun 7, 2026 | daily, politics | 0 comments

ਸ਼੍ਰੀ ਨਿਸ਼ਾਂਤ ਯਾਦਵ, ਆਈਏਐੱਸ, ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ, ਯੂਟੀ ਚੰਡੀਗੜ੍ਹ ਦੇ ਮਾਰਗਦਰਸ਼ਨ ਅਤੇ ਨਿਰਦੇਸ਼ਾਂ ਦੇ ਤਹਿਤ ਆਬਕਾਰੀ ਵਿਭਾਗ ਨੇ ਪੰਜਾਬ ਆਬਕਾਰੀ ਐਕਟ, 1914, ਉਸ ਦੇ ਤਹਿਤ ਬਣਾਏ ਗਏ ਨਿਯਮਾਂ ਅਤੇ ਯੂਟੀ ਚੰਡੀਗੜ੍ਹ ਦੀ ਆਬਕਾਰੀ ਨੀਤੀ 2026-27 ਦੇ ਪ੍ਰਾਵਧਾਨਾਂ ਦੇ ਪ੍ਰਭਾਵੀ ਅਨੁਪਾਲਨ ਨੂੰ ਸੁਨਿਸ਼ਚਿਤ ਕਰਨ ਹਿਤ ਲਾਗੂਕਰਨ ਗਤੀਵਿਧੀਆਂ ਨੂੰ ਹੋਰ ਅਧਿਕ ਸਖ਼ਤ ਕੀਤਾ ਹੈ।

ਹਾਲ ਹੀ ਵਿੱਚ ਇਹ ਦੇਖਿਆ ਗਿਆ ਕਿ ਇੱਕ ਖੁਦਰਾ ਸ਼ਰਾਬ ਲਾਇਸੈਂਸਧਾਰਕ ਦੁਆਰਾ “ਸਮਿਰਨੌਫ ਮਿੰਟੀ ਜਾਮੁਨ ਵੋਡਕਾ” ਨੂੰ ਬਰਫ਼ ਦੇ ਗੋਲਿਆਂ (ਚੁਸਕੀ) ਦੇ ਨਾਲ ਮਿਲਾ ਕੇ ਅਣਅਧਿਕਾਰਿਤ ਤਰੀਕੇ ਨਾਲ ਆਮ ਜਨਤਾ ਨੂੰ
ਲਾਇਸੰਸਸ਼ੁਦਾ ਪਰਿਸਰ ਦੇ ਬਾਹਰ,
ਇੰਟਰਨਲ ਮਾਰਕਿਟ, ਸੈਕਟਰ 9, ਚੰਡੀਗੜ੍ਹ ਦੇ ਵਿੱਚ ਪਰੋਸਿਆ ਜਾ ਰਿਹਾ ਸੀ।

ਇਸ ਸਬੰਧ ਵਿੱਚ ਕਲੈਕਟਰ (ਆਬਕਾਰੀ), ​​ਸ਼੍ਰੀ ਪ੍ਰਦੁਮਨ ਸਿੰਘ ਦੁਆਰਾ ਲਾਇਸੰਸਧਾਰਕ, ਮੈਸਰਜ਼ ਬਜਾਜ ਸਪਿਰਿਟਸ ਪ੍ਰਾਈਵੇਟ ਲਿਮਿਟਿਡ, ਇੰਟਰਨਲ ਮਾਰਕਿਟ, ਸੈਕਟਰ 9, ਚੰਡੀਗੜ੍ਹ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਮਾਮਲੇ ‘ਤੇ ਵਿਚਾਰ ਕਰਨ ਤੋਂ ਬਾਅਦ ਕਲੈਕਟਰ (ਆਬਕਾਰੀ) ਦੁਆਰਾ ਲਾਇਸੈਂਸਧਾਰਕ ‘ਤੇ 7 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਮੈਸਰਜ਼ ਕੈਂਦਲ ਹਾਸਪਿਟੈਲਿਟੀ, ਐੱਸਸੀਓ 11, ਸੈਕਟਰ 7, ਚੰਡੀਗੜ੍ਹ ਦਾ ਬਾਰ ਲਾਇਸੈਂਸ ਪੰਜਾਬ ਐਕਸਾਈਜ਼ ਐਕਟ, 1914 ਅਤੇ ਉਸ ਦੇ ਤਹਿਤ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਾਰਨ ਰੱਦ ਕਰ ਦਿੱਤਾ ਗਿਆ ਹੈ।

ਐਕਸਾਈਜ਼ ਵਿਭਾਗ ਯੂਟੀ ਚੰਡੀਗੜ੍ਹ ਵਿੱਚ ਪਾਰਦਰਸ਼ੀ, ਕਾਨੂੰਨੀ ਅਤੇ ਸੁਵਿਵਸਥਿਤ ਐਕਸਾਈਜ਼ ਪ੍ਰਸ਼ਾਸਨ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ। ਸ਼ਰਾਬ ਦੀ ਅਣਅਧਿਕਾਰਿਤ ਵਿਕਰੀ, ਪਰੋਸਣਾ, ਸਟੋਰੇਜ, ਟ੍ਰਾਂਸਪੋਰਟੇਸ਼ਨ ਜਾਂ ਦੁਰਉਪਯੋਗ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਲਾਇਸੈਂਸਧਾਰਕ ਦੇ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...