ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਪਰਾਧੀਆਂ ਨੂੰ ਸਿੱਧੀ ਚੇਤਾਵਨੀ; ਜੁਰਮ ਛੱਡੋ ਨਹੀਂ ਤਾਂ ਪੰਜਾਬ ਜਾਂ ਫਿਰ ਦੁਨੀਆ ਛੱਡਣੀ ਪਵੇਗੀ : ਨੀਲ ਗਰਗ

by | Mar 15, 2025 | breaking news, daily, politics | 0 comments

ਸ਼ਿਵ ਸੈਨਾ ਆਗੂ ਕਤਲ ਕੇਸ ਵਿੱਚ 24 ਘੰਟਿਆਂ ਵਿੱਚ ਅਪਰਾਧੀਆਂ ਨੂੰ ਫੜਨਾ ਇਸ ਦਾ ਸਬੂਤ- ਨੀਲ ਗਰਗ

ਲੋਕਾਂ ਦੀ ਜਾਨ-ਮਾਲ ਦੀ ਰਾਖੀ ਸਾਡੀ ਪਹਿਲ, ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ – ਗਰਗ

ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਪੁਲਿਸ ਨੇ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਉਸਦੇ ਪਰਿਵਾਰ ਕੋਲ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ – ਨੀਲ ਗਰਗ

ਚੰਡੀਗੜ੍ਹ, 15 ਮਾਰਚ

ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਕਾਰਵਾਈ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਠੀਕ ਹੈ। ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੁਲਿਸ ਨੂੰ ਫਰੀ ਹੈਂਡ ਦਿੱਤਾ ਹੋਇਆ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਹਨ।

‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਰਕਾਰ ਕਿਸੇ ਨੂੰ ਵੀ ਅਮਨ-ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਲੀਸ ਨੇ ਪਟਿਆਲਾ ਦੇ ਅਗਵਾ ਹੋਏ ਬੱਚੇ ਨੂੰ ਵੀ ਸਹੀ ਸਲਾਮਤ ਉਸ ਦੇ ਪਰਿਵਾਰ ਨੂੰ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਅਪਰਾਧੀ ਅਤੇ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਚਲੇ ਜਾਣਗੇ ਜਾਂ ਫਿਰ ਆਪਣਾ ਕਾਰੋਬਾਰ ਛੱਡ ਦੇਣਗੇ, ਨਹੀਂ ਤਾਂ ਸਲਾਖਾਂ ਪਿੱਛੇ ਹੋਣਗੇ।

‘ਆਪ’ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਤੁਹਾਡੇ ਆਲੇ-ਦੁਆਲੇ ਗੈਰ-ਕਾਨੂੰਨੀ ਗਤੀਵਿਧੀਆਂ ਹੁੰਦੀਆਂ ਹਨ, ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰੋ। ਮਾਨ ਸਰਕਾਰ ਉਸ ਖਿਲਾਫ ਸਖਤ ਕਾਰਵਾਈ ਕਰੇਗੀ।

ਨੀਲ ਗਰਗ ਨੇ ਵੀ ਪੰਜਾਬ ਪੁਲਿਸ ਦੇ ਇਸ ਮਿਸਾਲੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਜਿਸ ਤਰ੍ਹਾਂ ਹੁਸ਼ਿਆਰੀ ਅਤੇ ਬਹਾਦਰੀ ਨਾਲ ਅਪਰਾਧੀਆਂ ਨੂੰ ਫੜਨ ਲਈ ਕੰਮ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ੰਸਾ ਦੀ ਹੱਕਦਾਰ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚਾਹੇ ਉਹ ਗੈਂਗਸਟਰ ਹੋਣ, ਨਸ਼ਾ ਤਸਕਰ ਜਾਂ ਅਗਵਾਕਾਰ, ਉਨ੍ਹਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...