ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ

by | Sep 4, 2025 | breaking news, daily | 0 comments

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਲੋਕ ਸਭਾ ਤੇ ਰਾਜ ਸਭਾ ਮੈਂਬਰ

ਚੰਡੀਗੜ੍ਹ, 4 ਸਤੰਬਰ:

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਆਪ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਬਚਾਓ ਕਾਰਜਾਂ ਦਾ ਜਾਇਜਾ ਲਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਨਾਲ ਹੀ ਰਾਹਤ ਕਾਰਜਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 3.60 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਿਰੰਤਰ ਕਈ ਦਿਨਾਂ ਤੋਂ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰਾਹਤ ਕਾਰਜ ਚਲਾ ਰਹੇ ਹਨ, ਉੱਥੇ ਨਾਲ ਹੀ ਆਪਣੇ ਅਖਤਿਆਰੀ ਫੰਡਾਂ ਵਿੱਚੋਂ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਆਪਣੇ ਪੱਧਰ ‘ਤੇ ਹੜ੍ਹ ਪੀੜਤਾਂ ਲਈ ਸਹਾਇਤਾ ਨੰਬਰ ਵੀ ਜਾਰੀ ਕੀਤੇ ਹਨ। ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਫੰਡ ਵਿੱਚੋਂ ਮੋਬਾਈਲ ਟੈਂਕਰਾਂ ਤੇ ਫੋਗਿੰਗ ਮਸ਼ੀਨਾਂ ਲਈ 30 ਲੱਖ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਲਈ 17.32 ਲੱਖ ਦੀਆਂ ਤਿੰਨ ਕਿਸ਼ਤੀਆਂ, ਕਪੂਰਥਲਾ ਲਈ ਦੋ ਅਤੇ ਗੁਰਦਾਸਪੁਰ ਲਈ ਇੱਕ ਕਿਸ਼ਤੀ ਲਈ ਫੰਡ ਜਾਰੀ ਕੀਤੇ। ਚਾਰ ਕਿਸ਼ਤੀਆਂ ਜਲੰਧਰ ਲਈ ਐਲਾਨੀਆਂ।

ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਐਮ.ਪੀ. ਲੈਂਡ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਜ਼ਿਲ੍ਹੇ ਦੇ ਵੱਖ-ਵੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖਰਚ ਕੀਤੀ ਜਾਵੇਗੀ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਜੋ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿੱਚ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ, ਨੇ ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਅੰਮ੍ਰਿਤਸਰ ਲਈ 20 ਲੱਖ ਰੁਪਏ ਜਾਰੀ ਕੀਤੇ ਹਨ।

ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਨਵਾਂ ਸ਼ਹਿਰ ਜ਼ਿਲ੍ਹੇ ਦੇ ਬੇਲਾ ਤਾਜੋਵਾਲ ਵਿਖੇ ਸਤਲੁਜ ਦਰਿਆ ਦੇ ਕਿਨਾਰਿਆਂ ਦਾ ਜਾਇਜਾ ਲੈਣ ਤੋਂ ਇਲਾਵਾ ਮੋਹਾਲੀ ਜ਼ਿਲ੍ਹੇ ਦੇ ਨਯਾਗਾਓ ਵਿੱਚੋਂ ਲੰਘਦੀ ਪਟਿਆਲਾ ਕੀ ਰਾਓ ਵੱਲੋਂ ਸੜਕ ਨੂੰ ਲਗਾਏ ਗਏ ਖੋਰੇ ਦਾ ਵੀ ਜਾਇਜ਼ਾ ਲਿਆ ਗਿਆ। ਸ. ਕੰਗ ਨੇ ਬੇਲਾ ਤਾਜੋਵਾਲ ਵਿਖੇ ਸਥਿਤ ਸਤਲੁਜ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਐਮ.ਪੀ.ਲੈਂਡ ਫੰਡ ਵਿੱਚੋਂ 20 ਲੱਖ ਰੁਪਏ ਤੁਰੰਤ ਜਾਰੀ ਕਰ ਦਿੱਤੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...