ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

by | Aug 5, 2026 | breaking news, daily, politics | 0 comments

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ ‘ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਅਤੇ ਉਨ੍ਹਾਂ ਦੀ ਹਰ ਗੱਲ ਮੰਨਣ ਲਈ ਮਜਬੂਰ ਕਰ ਰਹੀ ਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਪਾਰਕ ਸਮਝੌਤੇ ਤਹਿਤ, ਭਾਰਤ ਅਗਲੇ 5 ਸਾਲਾਂ ਵਿੱਚ ਅਮਰੀਕਾ ਤੋਂ 20 ਅਰਬ ਡਾਲਰ ਦਾ ਈਥਾਨੌਲ ਦਰਾਮਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੂੰ ਫਿਊਲ ਸਟੇਸ਼ਨਾਂ ‘ਤੇ ਖਪਤਕਾਰਾਂ ਨੂੰ ਈ-20 ਅਤੇ ਸ਼ੁੱਧ ਪੈਟਰੋਲ ਵਿਚਕਾਰ ਚੋਣ ਦਾ ਵਿਕਲਪ ਦੇਣਾ ਚਾਹੀਦਾ ਹੈ ਅਤੇ ਈ-20 ਦੀ ਕੀਮਤ ਸ਼ੁੱਧ ਪੈਟਰੋਲ ਨਾਲੋਂ ਘੱਟ ਰੱਖਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵਾਹਨ ਮਾਲਕਾਂ ‘ਤੇ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਇਸ ਨੂੰ ਲਾਗੂ ਕਰਨ ਵਿੱਚ ਇੰਨੀ ਜਲਦਬਾਜ਼ੀ ਕਿਉਂ ਕੀਤੀ ਗਈ ਹੈ ਅਤੇ ਦੋਸ਼ ਲਾਇਆ ਕਿ ਇਸ ਦਾ ਮਕਸਦ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਦੇ ਹਿੱਤਾਂ ਦੀ ਪੂਰਤੀ ਕਰਨਾ ਹੈ, ਜਿਸ ਤਹਿਤ ਭਾਰਤ ਅਗਲੇ ਪੰਜ ਸਾਲਾਂ ਵਿੱਚ 20 ਅਰਬ ਡਾਲਰ ਦਾ ਈਥਾਨੌਲ ਦਰਾਮਦ ਕਰੇਗਾ। ਇਹ ਜ਼ੋਰ ਦਿੰਦਿਆਂ ਕਿ ਖਪਤਕਾਰਾਂ ਨੂੰ ਚੋਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ, ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਨੂੰ ਫਿਊਲ ਸਟੇਸ਼ਨਾਂ ‘ਤੇ ਸ਼ੁੱਧ ਪੈਟਰੋਲ ਅਤੇ ਈ-20 ਦੋਵੇਂ ਉਪਲਬਧ ਕਰਵਾਉਣ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਈ-20 ਦੀ ਕੀਮਤ ਘਟਾਉਣ ਦੀ ਮੰਗ ਕਰਦਾ ਇੱਕ ਮਤਾ ਪਾਸ ਕੀਤਾ।

ਆਪਣੇ ਐਕਸ ਹੈਂਡਲ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ, ਮੈਂ ਖਪਤਕਾਰਾਂ ‘ਤੇ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਥੋਪੇ ਜਾਣ ਅਤੇ ਇਸ ਨਾਲ ਲੋਕਾਂ ਦੇ ਵਾਹਨਾਂ ਨੂੰ ਹੋ ਰਹੇ ਨੁਕਸਾਨ ਦਾ ਗੰਭੀਰ ਮੁੱਦਾ ਚੁੱਕਿਆ। ਇਹ ਤੇਲ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿਗਿਆਨਿਕ ਅਧਿਐਨ ਦੇ ਥੋਪਿਆ ਗਿਆ ਹੈ। ਇੱਕ ਸਰਵੇਖਣ ਅਨੁਸਾਰ, ਇਸ ਨਾਲ 67 ਫੀਸਦੀ ਵਾਹਨਾਂ ਦੀ ਮਾਈਲੇਜ ਘਟੀ ਹੈ, ਜਦਕਿ 45 ਫੀਸਦੀ ਵਾਹਨਾਂ ਦੇ ਇੰਜਣ ਖਰਾਬ ਹੋਏ ਹਨ, ਜਿਸ ਨਾਲ ਆਮ ਲੋਕਾਂ ‘ਤੇ ਸਿੱਧਾ ਵਿੱਤੀ ਬੋਝ ਪਿਆ ਹੈ।
ਉਨ੍ਹਾਂ ਪੋਸਟ ਦੇ ਅੰਤ ਵਿੱਚ ਲਿਖਿਆ, “ਕੇਂਦਰ ਸਰਕਾਰ ਨੇ ਆਪ ਸੰਸਦ ਵਿੱਚ ਮੰਨਿਆ ਹੈ ਕਿ ਈ-20 ਪੈਟਰੋਲ ਵਾਹਨਾਂ ਦੀ ਮਾਈਲੇਜ ਘਟਾਉਂਦਾ ਹੈ। ਇਹ ਸਭ ਅਮਰੀਕਾ ਨਾਲ ਹੋਏ ਇੱਕ ਵੱਡੇ ਵਪਾਰਕ ਸਮਝੌਤੇ ਦੇ ਹਿੱਤਾਂ ਦੀ ਪੂਰਤੀ ਕਰਨ ਅਤੇ ਕਾਰਪੋਰੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਸਾਡੀ ਮੰਗ ਹੈ ਕਿ ਫਿਊਲ ਸਟੇਸ਼ਨਾਂ ‘ਤੇ ਖਪਤਕਾਰਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਵਿਚਕਾਰ ਚੋਣ ਕਰਨ ਦਾ ਅਧਿਕਾਰ ਦਿੱਤਾ ਜਾਵੇ ਅਤੇ ਈ-20 ਦੀ ਕੀਮਤ ਤੁਰੰਤ ਘਟਾਈ ਜਾਵੇ। ਪੰਜਾਬ ਵਿਧਾਨ ਸਭਾ ਨੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਮੁੱਦੇ ‘ਤੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਇਨਕਲਾਬ ਜ਼ਿੰਦਾਬਾਦ।”
ਵਿਧਾਨ ਸਭਾ ਵਿੱਚ ਇਸ ਮੁੱਦੇ ‘ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦੇਸ਼ ਦੇ ਹਰ ਨਾਗਰਿਕ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਈ-20 ਈਥਾਨੌਲ-ਮਿਸ਼ਰਤ ਪੈਟਰੋਲ ਬਿਨਾਂ ਕਿਸੇ ਉਚਿਤ ਖੋਜ, ਵਿਗਿਆਨਿਕ ਅਧਿਐਨ ਜਾਂ ਸਲਾਹ-ਮਸ਼ਵਰੇ ਦੇ ਵਾਹਨ ਮਾਲਕਾਂ ‘ਤੇ ਥੋਪਿਆ ਗਿਆ ਹੈ। ਕੇਂਦਰ ਸਰਕਾਰ ਨੇ ਇਹ ਸਿੱਧ ਕਰਨ ਲਈ ਕੋਈ ਅਧਿਐਨ ਨਹੀਂ ਕੀਤਾ ਅਤੇ ਨਾ ਹੀ ਕਿਸੇ ਇੰਜੀਨੀਅਰਿੰਗ ਕਾਲਜ ਜਾਂ ਆਈ.ਆਈ.ਟੀ. ਤੋਂ ਪ੍ਰਮਾਣ ਪੱਤਰ ਲਿਆ ਹੈ ਕਿ ਈ-20 ਪੈਟਰੋਲ ਵਾਹਨਾਂ ਦੇ ਇੰਜਣਾਂ ਲਈ ਸੁਰੱਖਿਅਤ ਹੈ।”

ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਈ-10 ਪੈਟਰੋਲ ‘ਤੇ ਚੱਲਣ ਲਈ ਡਿਜ਼ਾਈਨ ਕੀਤੇ ਗਏ ਇੰਜਣਾਂ ਨੂੰ ਵਿਆਪਕ ਵਿਰੋਧ ਦੇ ਬਾਵਜੂਦ ਮਨਮਾਨੇ ਢੰਗ ਨਾਲ ਈ-20 ‘ਤੇ ਤਬਦੀਲ ਕਰ ਦਿੱਤਾ ਗਿਆ। 45,000 ਤੋਂ ਵੱਧ ਵਾਹਨਾਂ ਦੇ ਸਰਵੇਖਣ ਅਨੁਸਾਰ, 67 ਫੀਸਦੀ ਨੇ ਮਾਈਲੇਜ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਦਕਿ 45 ਫੀਸਦ ਇੰਜਣ ਖਰਾਬ ਹੋ ਗਏ ਹਨ। ਇਹ ਆਮ ਲੋਕਾਂ, ਜੋ ਸਾਲਾਂ ਦੀ ਬਚਤ ਅਤੇ ਕਿਸ਼ਤਾਂ ‘ਤੇ ਵਾਹਨ ਖਰੀਦਦੇ ਹਨ, ਦੀ ਖੂਨ-ਪਸੀਨੇ ਦੀ ਕਮਾਈ ਦੀ ਖੁੱਲ੍ਹੀ ਲੁੱਟ ਤੋਂ ਇਲਾਵਾ ਕੁਝ ਨਹੀਂ ਹੈ।”

ਵਾਹਨ ਮਾਲਕਾਂ ‘ਤੇ ਪੈ ਰਹੇ ਬੋਝ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪਹਿਲਾਂ ਤਾਂ ਆਮ ਲੋਕ ਵਧੇਰੇ ਮੁਸ਼ਕਿਲ ਨਾਲ ਵਾਹਨ ਖਰੀਦਦੇ ਹਨ ਅਤੇ ਫਿਰ ਉਨ੍ਹਾਂ ਨੂੰ ਇਸ ਨੀਤੀ ਕਾਰਨ ਮੁਰੰਮਤ ਦਾ ਵਾਧੂ ਬੋਝ ਝੱਲਣਾ ਪੈਂਦਾ ਹੈ। ਇਹ ਬਹੁਤ ਅਫਸੋਸਜਨਕ ਹੈ ਕਿ ਕੇਂਦਰ ਸਰਕਾਰ ਈ-20 ਦੇ ਨਾਂ ‘ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਹ ਮੁੱਦਾ ਚੁੱਕਿਆ ਹੈ ਅਤੇ ਦੋ ਲੱਖ ਤੋਂ ਵੱਧ ਦਸਤਖਤ ਵਾਲੀ ਜਨਤਕ ਪਟੀਸ਼ਨ ਤਿਆਰ ਕੀਤੀ ਹੈ, ਜੋ ਉਹ ਪ੍ਰਧਾਨ ਮੰਤਰੀ ਨੂੰ ਸੌਂਪਣ ਜਾ ਰਹੇ ਹਨ।”

ਕੇਂਦਰ ਦੇ ਆਪਣੇ ਕਬੂਲਨਾਮੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਸ਼ੁਰੂ ਵਿੱਚ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਸਿਰਫ ਵਾਹਨ ਨਿਰਮਾਤਾ ਹੀ ਮਾਈਲੇਜ ਦਾ ਨਿਰਧਾਰਨ ਕਰ ਸਕਦੇ ਹਨ। ਪਰ ਹਰ ਚਾਲਕ ਆਪਣੇ ਵਾਹਨ ਦੀ ਮਾਈਲੇਜ ਦੇਖ ਸਕਦਾ ਹੈ, ਜੋ ਆਧੁਨਿਕ ਵਾਹਨਾਂ ਦੇ ਡੈਸ਼ਬੋਰਡ ‘ਤੇ ਦਿਖਾਈ ਦਿੰਦੀ ਹੈ। ਕੇਂਦਰ ਨੇ ਹੁਣ ਸੰਸਦ ਵਿੱਚ ਮੰਨ ਲਿਆ ਹੈ ਕਿ ਈ-20 ਪੈਟਰੋਲ ਮਾਈਲੇਜ ਨੂੰ ਛੇ ਫੀਸਦੀ ਤੱਕ ਘਟਾ ਸਕਦਾ ਹੈ ਅਤੇ ਇਹ ਵਾਹਨਾਂ ਦੇ ਇੰਜਣਾਂ ਨੂੰ ਪ੍ਰਭਾਵਿਤ ਕਰਦਾ ਹੈ।”

ਇਸ ਨੀਤੀ ਦੇ ਉਦੇਸ਼ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ,‘‘ਇਹ ਸਿਰਫ਼ ਈਥਾਨੌਲ ਬਾਰੇ ਨਹੀਂ ਸਗੋਂ ਇਸ ਸਬੰਧ ਅਮਰੀਕਾ ਨਾਲ ਵਪਾਰ ਸਮਝੌਤੇ ਨਾਲ ਹੈ। ਇਸ ਸਮਝੌਤੇ ਤਹਿਤ ਭਾਰਤ ਅਗਲੇ ਪੰਜ ਸਾਲਾਂ ਵਿੱਚ ਈਥਾਨੌਲ ਦੀ ਦਰਾਮਦ ਨੂੰ ਪੰਜ ਗੁਣਾ ਵਧਾ ਕੇ ਲਗਭਗ ਇੱਕ ਅਰਬ ਲੀਟਰ ਤੋਂ ਪੰਜ ਅਰਬ ਲੀਟਰ ਕਰੇਗਾ, ਜੋ ਕਿ ਲਗਭਗ 20 ਅਰਬ ਡਾਲਰ ਬਣਦਾ ਹੈ। ਅਮਰੀਕਾ ਈਥਾਨੌਲ ਦਾ ਦੁਨੀਆ ਦਾ ਸਭ ਤੋਂ ਵੱਡਾ ਉਤਪਾਦਕ ਹੈ ਅਤੇ ਭਾਰਤ ਨੂੰ ਇਹ ਬੋਝ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡੋਨਾਲਡ ਟਰੰਪ ਅੱਗੇ ਝੁਕਣ ਅਤੇ ਉਸਦੀ ਹਰ ਗੱਲ ਨੂੰ ਸਵੀਕਾਰ ਕਰਨ ਲਈ ਮਜਬੂਰ ਕਿਉਂ ਕੀਤਾ ਜਾ ਰਿਹਾ ਹੈ? ਅਮਰੀਕੀ ਕਿਸਾਨ ਆਪਣੀ ਵਾਧੂ ਪੈਦਾਵਾਰ ਦਾ ਨਿਪਟਾਰਾ ਕਰ ਰਹੇ ਹਨ ਜਦਕਿ ਭਾਰਤੀ ਖਪਤਕਾਰਾਂ ਨੂੰ ਉਸਦੀ ਕੀਮਤ ਅਦਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।’’

ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਕੇਂਦਰ ਦੇ ਫੈਸਲੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਏ ਜਾ ਰਹੇ ਹਨ। ਸਥਿਤੀ ਹੁਣ ਇਹ ਬਣ ਚੁੱਕੀ ਹੈ ਕਿ ਭਾਰਤ ਨੇ ਕਿੱਥੋਂ ਕੱਚਾ ਤੇਲ ਖਰੀਦਣਾ ਹੈ ਤੇ ਕਿੱਥੋਂ ਨਹੀਂ ਇਹ ਅਮਰੀਕਾ ਤੈਅ ਕਰਦਾ ਹੈ। ਆਪ੍ਰੇਸ਼ਨ ਸਿੰਧੂਰ ਦੌਰਾਨ ਵੀ, ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਨਾਲ ਸਬੰਧਤ ਵਿਕਾਸ ਦਾ ਐਲਾਨ ਕੀਤਾ ਸੀ, ਜਿਸ ਨਾਲ ਸਾਡੀ ਵਿਦੇਸ਼ ਨੀਤੀ ’ਤੇ ਗੰਭੀਰ ਸਵਾਲ ਖੜ੍ਹੇ ਹੋਏ।’’

ਇਸ ਨੂੰ ਲਾਗੂ ਕਰਨ ਦੀ ਸਮਾਂ-ਸੀਮਾ ’ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕੇਂਦਰ ਨੇ ਅਸਲ ਵਿੱਚ 2030 ਤੱਕ ਈ-20 ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ। 2026 ਵਿੱਚ ਇਸਨੂੰ ਲਾਗੂ ਕਰਨ ਦੀ ਕਾਹਲੀ ਕੀ ਸੀ? ਉਨ੍ਹਾਂ ਨੇ ਈ-20 ਨਾਲ ਸ਼ੁਰੂਆਤ ਕੀਤੀ ਹੈ ਅਤੇ ਈ-25 ਅਤੇ ਈ-50 ਨੂੰ ਲਾਗੂ ਕਰਨ ਤੋਂ ਪਹਿਲਾਂ ਵਿਵਾਦ ਦੇ ਠੰਡੇ ਪੈਣ ਦੀ ਉਡੀਕ ਕਰ ਰਹੇ ਹਨ।’’

ਵਿਧਾਨ ਸਭਾ ਦੇ ਸਟੈਂਡ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ , ‘‘ਪੰਜਾਬ ਵਿਧਾਨ ਸਭਾ ਨੇ ਇਸ ਗੰਭੀਰ ਰਾਸ਼ਟਰੀ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਹੈ। ਭਾਜਪਾ ਮੈਂਬਰਾਂ ਨੇ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ, ਪਰ ਅਸੀਂ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਲੜਾਈ ਦੀ ਅਗਵਾਈ ਕਰ ਰਹੇ ਹਾਂ। ਖਪਤਕਾਰਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਵਿੱਚੋਂ ਇੱਕ ਚੁਣਨ ਦੀ ਖੁੱਲ੍ਹ ਹੋਣੀ ਜਾਣੀ ਚਾਹੀਦੀ ਹੈ। ਪਹਿਲਾਂ, ਲੋਕਾਂ ਕੋਲ ਲੈੱਡ ਅਤੇ ਅਨਲੈੱਡ ਪੈਟਰੋਲ ਵਿੱਚੋਂ ਇੱਕ ਚੁਣ ਸਕਦੇ ਸਨ। ਇਹ ਫੈਸਲਾ ਲੋਕਾਂ ਦੀ ਮਰਜ਼ੀ ਨੂੰ ਛਿੱਕ ਟੰਗ ਕੇ ਜ਼ਬਰਨ ਉਨ੍ਹਾਂ ’ਤੇ ਥੋਪਿਆ ਗਿਆ ਹੈ।”

ਇਸ ਨੀਤੀ ਦੀ ਤੁਲਨਾ ਟੋਲ ਪਲਾਜ਼ਿਆਂ ਨਾਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੁਨੀਆ ਭਰ ਵਿੱਚ, ਲੋਕਾਂ ਕੋਲ ਟੋਲ ਸੜਕਾਂ ਜਾਂ ਬਿਨਾਂ ਟੋਲ ਵਾਲੀਆਂ ਸੜਕਾਂ ਦੀ ਚੋਣ ਕਰਨ ਦਾ ਵਿਕਲਪ ਹੁੰਦਾ ਹੈ। ਜਦੋਂ ਨਾਗਰਿਕ ਪਹਿਲਾਂ ਹੀ ਰੋਡ ਟੈਕਸ ਅਦਾ ਕਰਦੇ ਹਨ ਤਾਂ ਉਨ੍ਹਾਂ ਨੂੰ ਵੱਖਰੇ ਤੌਰ ’ਤੇ ਟੋਲ ਟੈਕਸ ਕਿਉਂ ਦੇਣਾ ਪਵੇ? ਪੰਜਾਬ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਯਾਤਰੀਆਂ ਨੂੰ ਹਰ ਰੋਜ਼ ਲਗਭਗ 67 ਲੱਖ ਰੁਪਏ ਦੀ ਬਚਤ ਹੋ ਰਹੀ ਹੈ।”

ਆਪਣੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਤੁਰੰਤ ਪੈਟਰੋਲ ਪੰਪਾਂ ’ਤੇ ਸ਼ੁੱਧ ਪੈਟਰੋਲ ਅਤੇ ਈ-20 ਵਿੱਚੋਂ ਇੱਕ ਦੀ ਚੋਣ ਕਰਨ ਦੀ ਖੁੱਲ੍ਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਈ-20 ਦੀ ਕੀਮਤ ਘਟਾਈ ਜਾਣੀ ਚਾਹੀਦੀ ਹੈ। ਮੈਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...