ਉਦਯੋਗ ਦੇ ਆਗੂਆਂ ਨੇ ਇਤਿਹਾਸਕ ਓਟੀਐਸ ਸਕੀਮ ਦੀ ਵਕਾਲਤ ਕਰਨ ਲਈ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ

by | Mar 5, 2025 | breaking news, daily | 0 comments

ਐਮ.ਪੀ. ਅਰੋੜਾ ਨੇ ਭਵਿੱਖ ਵਿੱਚ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਚੰਡੀਗੜ੍ਹ/ ਲੁਧਿਆਣਾ, 5 ਮਾਰਚ, 2025: ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੰਜਾਬ) ਦੇ ਬੈਨਰ ਹੇਠ ਚੈਂਬਰ ਦੇ ਪ੍ਰਧਾਨ ਰਜਨੀਸ਼ ਆਹੂਜਾ ਅਤੇ ਕਨਵੀਨਰ ਰਾਹੁਲ ਆਹੂਜਾ ਦੀ ਅਗਵਾਈ ਹੇਠ ਮੋਢੀ ਉਦਯੋਗਪਤੀਆਂ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਾਰ ਦਹਾਕੇ ਤੋਂ ਵੱਧ ਪੁਰਾਣੇ ਲੰਬਿਤ ਮਾਮਲਿਆਂ ਨੂੰ ਹੱਲ ਕਰਨ ਲਈ ਇਤਿਹਾਸਕ ‘ਵਨ ਟਾਈਮ ਸੈਟਲਮੈਂਟ’ (ਓਟੀਐਸ) ਯੋਜਨਾ ਸ਼ੁਰੂ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ, ਜਿਸ ਨਾਲ ਉਦਯੋਗਪਤੀਆਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਮਿਲੀ।

ਅੱਜ ਇੱਥੇ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਉਦਯੋਗ ਆਗੂਆਂ ਰਜਨੀਸ਼ ਆਹੂਜਾ, ਰਾਹੁਲ ਆਹੂਜਾ, ਉਪਕਾਰ ਸਿੰਘ ਆਹੂਜਾ (ਸੀਆਈਸੀਯੂ), ਓਪੀ ਬੱਸੀ, ਸੰਦੀਪ ਜੈਨ, ਅਜੀਤ ਲਾਕੜਾ ਅਤੇ ਹੋਰਾਂ ਨੇ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਇਹ ਮੁੱਦਾ ਪਿਛਲੇ ਕਈ ਦਹਾਕਿਆਂ ਤੋਂ ਲਟਕਿਆ ਹੋਇਆ ਸੀ ਜਿਸ ਕਾਰਨ ਉਦਯੋਗ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਉਦਯੋਗ ਦੇ ਵਿਕਾਸ ਵਿੱਚ ਬੁਰੀ ਤਰ੍ਹਾਂ ਰੁਕਾਵਟ ਆ ਰਹੀ ਸੀ। ਉਨ੍ਹਾਂ ਕਿਹਾ ਕਿ ਉਹ 2016 ਤੋਂ ਇਸ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਲਗਭਗ ਦੋ ਸਾਲ ਪਹਿਲਾਂ ਅਰੋੜਾ ਨਾਲ ਉਠਾਇਆ ਸੀ ਅਤੇ ਉਦੋਂ ਤੋਂ ਅਰੋੜਾ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਮੌਕੇ ਬੋਲਦਿਆਂ ਅਰੋੜਾ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਉਦਯੋਗ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਪੰਜਾਬ ਭਰ ਦੇ ਲਗਭਗ 1145 ਉਦਯੋਗਪਤੀਆਂ ਨੂੰ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਵਾਪਸ ਕਰ ਸਕਣਗੇ ਅਤੇ ਆਪਣੇ ਕਾਰੋਬਾਰਾਂ ਵਿੱਚ ਮੁੜ ਨਿਵੇਸ਼ ਕਰ ਸਕਣਗੇ, ਜਿਸ ਨਾਲ ਆਰਥਿਕ ਵਿਕਾਸ ਅਤੇ ਰੁਜ਼ਗਾਰ ਪੈਦਾ ਹੋਵੇਗਾ। ਇਹ ਉਦਯੋਗਪਤੀ ਸਮੂਹਿਕ ਤੌਰ ‘ਤੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦਿੰਦੇ ਹਨ, ਅਤੇ ਓਟੀਐਸ ਸਕੀਮ ਰਾਹੀਂ ਪ੍ਰਦਾਨ ਕੀਤੀ ਜਾਣ ਵਾਲੀ ਵਿੱਤੀ ਰਾਹਤ ਕਾਰੋਬਾਰਾਂ ਨੂੰ ਹੋਰ ਸਥਿਰ ਕਰੇਗੀ, ਬੰਦ ਹੋਣ ਤੋਂ ਰੋਕੇਗੀ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ।

ਅਰੋੜਾ ਨੇ ਦੁਹਰਾਇਆ ਕਿ ਇਹ ਸਕੀਮ ਉਨ੍ਹਾਂ ਡਿਫਾਲਟਰ ਪਲਾਟ ਧਾਰਕਾਂ `ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਅਸਲ ਅਲਾਟਮੈਂਟ ਪਹਿਲੀ ਜਨਵਰੀ, 2020 ਨੂੰ ਜਾਂ ਇਸ ਤੋਂ ਪਹਿਲਾਂ ਹੋਈ ਸੀ। ਇਸ ਨਾਲ ਲਟਕਦੇ ਕੇਸਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣੇਗਾ। ਪੰਜਾਬ ਭਰ ਵਿੱਚ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਵੱਲੋਂ ਵਿਕਸਤ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਉਦਯੋਗਿਕ ਪਲਾਟਾਂ, ਸ਼ੈੱਡਾਂ ਅਤੇ ਰਿਹਾਇਸ਼ੀ ਪਲਾਟਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਵੇਗਾ। ਇਹ ਉਦਯੋਗ ਸੁਰਜੀਤੀ ਲਈ ਵਿਆਪਕ ਪਹਿਲਕਦਮੀ ਹੋਵੇਗੀ। ਸਕੀਮ ਅਨੁਸਾਰ ਸਰਕਾਰ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ ਦੇ ਨਾਲ-ਨਾਲ ਅੱਠ ਫੀਸਦੀ ਦੀ ਮਾਮੂਲੀ ਸਰਲ ਵਿਆਜ ਦਰ ਨਾਲ ਬਕਾਏ ਦੇ ਭੁਗਤਾਨ ਦੀ ਇਜਾਜ਼ਤ ਦੇ ਕੇ ਵਿੱਤੀ ਰਾਹਤ ਪ੍ਰਦਾਨ ਕਰੇਗੀ।

ਇੱਕ ਸਵਾਲ ਦੇ ਜਵਾਬ ਵਿੱਚ ਅਰੋੜਾ ਨੇ ਕਿਹਾ ਕਿ ਪਹਿਲਕਦਮੀ ਨਾਲ ਪੰਜਾਬ ਦੀ ਸਨਅਤ ਪੱਖੀ ਸੂਬੇ ਵਜੋਂ ਦਿੱਖ ਹੋਰ ਵਧੀਆ ਹੋਵੇਗੀ, ਜਿਸ ਨਾਲ ਨਵਾਂ ਨਿਵੇਸ਼ ਆਏਗਾ ਅਤੇ ਕਾਰੋਬਾਰ ਦੀ ਤਰੱਕੀ ਲਈ ਸੁਖਾਵਾਂ ਮਾਹੌਲ ਬਣੇਗਾ। ਇਸ ਸਕੀਮ ਦੀ ਅੰਤਮ ਮਿਤੀ 31 ਦਸੰਬਰ 2025 ਹੈ ਤਾਂ ਜੋ ਡਿਫਾਲਟਰਾਂ ਨੂੰ ਆਪਣੇ ਬਕਾਏ ਦੇ ਭੁਗਤਾਨ ਲਈ ਚੋਖਾ ਸਮਾਂ ਮਿਲੇਗਾ। ਇਸ ਕਦਮ ਨਾਲ ਸਨਅਤੀ ਵਿਕਾਸ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਵਿੱਚ ਵਪਾਰ ਨੂੰ ਸਹਿਯੋਗ ਅਤੇ ਨੌਕਰੀ ਦੇ ਮੌਕੇ ਸਿਰਜਣ ਦੀ ਵਚਨਬੱਧਤਾ ਦੀ ਮੁੜ ਪੁਸ਼ਟੀ ਹੁੰਦੀ ਹੈ।

ਅਰੋੜਾ ਨੇ ਕਿਹਾ ਕਿ ਓ.ਟੀ.ਐਸ. ਉਦਯੋਗ ਦੇ ਪ੍ਰਮੁੱਖ ਮੁੱਦਿਆਂ ਵਿੱਚੋਂ ਇੱਕ ਸੀ, ਜਿਸਨੂੰ ਆਖਰਕਾਰ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਉਦਯੋਗਿਕ ਸੰਗਠਨਾਂ ਨੂੰ ਮੰਗਾਂ ਦਾ ਚਾਰਟਰ ਪੇਸ਼ ਕਰਨ ਲਈ ਕਿਹਾ ਸੀ ਅਤੇ ਹਰੇਕ ਸੰਗਠਨ ਨੇ ਓ.ਟੀ.ਐਸ. ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਪ੍ਰਭਾਵ ਵੀ ਮਿਲਦਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਉਦਯੋਗ ਦੇ ਲਗਭਗ ਸਾਰੇ ਪ੍ਰਮੁੱਖ ਮੁੱਦੇ ਹੱਲ ਹੋ ਗਏ ਹਨ।

ਐਮ.ਪੀ. ਅਰੋੜਾ ਨੇ ਭਵਿੱਖ ਵਿੱਚ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੁਧਿਆਣਾ ਵਿੱਚ ਇੱਕ ਅਤਿ-ਆਧੁਨਿਕ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਨੇ ਉਦਯੋਗਿਕ ਸੰਗਠਨਾਂ ਨੂੰ ਇਸ ਸਬੰਧ ਵਿੱਚ ਇੱਕ ਮੰਗ ਪੱਤਰ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਦੇ ਉਦਯੋਗ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਹਨ।

ਮੀਡੀਆ ਦੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਅਰੋੜਾ ਨੇ ਕਿਹਾ ਕਿ ਜੇਕਰ ਉਹ ਲੁਧਿਆਣਾ (ਪੱਛਮੀ) ਵਿਧਾਨ ਸਭਾ ਸੀਟ ਤੋਂ ਚੁਣੇ ਜਾਂਦੇ ਹਨ, ਤਾਂ ਉਹ ਲੁਧਿਆਣਾ ਨੂੰ ਇੱਕ “ਮਾਡਲ ਸ਼ਹਿਰ” ਬਣਾਉਣਗੇ। ਉਨ੍ਹਾਂ ਨੇ ਪਿਛਲੇ ਲਗਭਗ ਤਿੰਨ ਸਾਲਾਂ ਵਿੱਚ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਵਜੋਂ ਆਪਣੀਆਂ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...