ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ ‘ਤੇ ਵਰਕਸ਼ਾਪ ਅਤੇ ਊਰਜਾ ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀ ‘ਤੇ ਪ੍ਰਦਰਸ਼ਨੀ ਦਾ ਆਯੋਜਨ

by | Mar 17, 2026 | breaking news, daily | 0 comments

ਚੰਡੀਗੜ੍ਹ, 16 ਮਾਰਚ 2026:

ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਰਾਜ ਮਨੋਨੀਤ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ ‘ਤੇ ਇੱਕ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ, ਜਿਸ ਵਿੱਚ ਵਿਭਿੰਨ ਊਰਜਾ-ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀਆਂ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਸੁਸ਼੍ਰੀ ਪ੍ਰੇਰਣਾ ਪੁਰੀ (ਆਈਏਐੱਸ/IAS), ਸਕੱਤਰ, ਇੰਜੀਨੀਅਰਿੰਗ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਊਰਜਾ ਦੀ ਖਪਤ ਨੂੰ ਘਟਾਉਣ ਅਤੇ ਵਾਤਾਵਰਣ ਸਥਿਰਤਾ ਨੂੰ ਹੁਲਾਰਾ ਦੇਣ ਲਈ ਭਵਨ ਖੇਤਰ ਵਿੱਚ ਟਿਕਾਊ ਨਿਰਮਾਣ ਪੱਧਤੀਆਂ ਅਤੇ ਊਰਜਾ-ਦਕਸ਼ ਟੈਕਨੋਲੋਜੀਆਂ ਨੂੰ ਅਪਣਾਉਣ ਦੇ ਮਹੱਤ ‘ਤੇ ਬਲ ਦਿੱਤਾ।

ਇਸ ਅਵਸਰ ‘ਤੇ ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ, ਇੰਜੀਨੀਅਰ ਸੀ.ਬੀ. ਓਝਾ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਇੰਜੀਨੀਅਰਿੰਗ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਊਰਜਾ ਸੰਭਾਲ਼ ਅਤੇ ਟਿਕਾਊ ਭਵਨ ਕੋਡ ਨੂੰ ਅਧਿਸੂਚਿਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜਿਸ ਨਾਲ ਭਵਨ ਖੇਤਰ ਵਿੱਚ ਊਰਜਾ-ਦਕਸ਼ ਪਿਰਤਾਂ ਦੇ ਲਾਗੂਕਰਨ ਨੂੰ ਹੋਰ ਅਧਿਕ ਮਜ਼ਬੂਤੀ ​​ਮਿਲੇਗੀ।

ਪ੍ਰੋਗਰਾਮ ਦੇ ਦੌਰਾਨ ਇੱਕ ਤਕਨੀਕੀ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਆਰਕੀਟੈਕਟ ਜੀਤ ਕੁਮਾਰ ਗੁਪਤਾ ਨੇ ਟਿਕਾਊ ਭਵਨ ਡਿਜ਼ਾਈਨ, ਊਰਜਾ-ਦਕਸ਼ ਨਿਰਮਾਣ ਤਕਨੀਕਾਂ ਅਤੇ ਆਧੁਨਿਕ ਭਵਨਾਂ ਵਿੱਚ ਊਰਜਾ ਸੰਭਾਲ਼ ਉਪਾਵਾਂ ਦੇ ਸਮਾਵੇਸ਼ਣ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।

ਪ੍ਰੋਗਰਾਮ ਦੇ ਦੌਰਾਨ ਊਰਜਾ-ਦਕਸ਼ ਨਿਰਮਾਣ ਸਮੱਗਰੀ ਅਤੇ ਟੈਕਨੋਲੋਜੀਆਂ ਦੀ ਇੱਕ ਪ੍ਰਦਰਸ਼ਨੀ ਵੀ ਆਯੋਜਿਤ ਕੀਤੀ ਗਈ। ਇਸ ਪ੍ਰਦਰਸ਼ਨੀ ਵਿੱਚ ਜੌਹਨਸਨ ਟਾਇਲਸ, ਅਲਟਰਾਟੈੱਕ ਸੀਮਿੰਟ, ਮਹਾਲਕਸ਼ਮੀ ਬ੍ਰਿਕਸ, ਐੱਲ.ਕੇ. ਇਲੈਕਟ੍ਰੀਕਲ ਅਤੇ ਵਿਨਾਇਕ ਇੰਡਸਟ੍ਰੀਰ ਜਿਹੀਆਂ ਮੋਹਰੀ ਕੰਪਨੀਆਂ ਨੇ ਕੂਲ ਰੂਫ ਟਾਇਲਸ, ਹੀਟ-ਰਿਫਲੈਕਟਿਵ ਪੇਂਟਸ, ਏਏਸੀ ਬਲਾਕਸ ਸਹਿਤ ਹੋਰ ਊਰਜਾ-ਦਕਸ਼ ਨਿਰਮਾਣ ਸਮੱਗਰੀ ਅਤੇ ਇਨੋਵੇਟਿਵ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ।

ਇਸ ਵਰਕਸ਼ਾਪ ਵਿੱਚ ਲਗਭਗ 125 ਪ੍ਰਤੀਭਾਗੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਇੰਜੀਨੀਅਰ, ਬਿਲਡਰ, ਆਰਕੀਟੈਕਟ ਅਤੇ ਵਿਦਿਆਰਥੀ ਸ਼ਾਮਲ ਸਨ। ਪ੍ਰਤੀਭਾਗੀਆਂ ਨੇ ਊਰਜਾ ਸੰਭਾਲ਼ ਅਤੇ ਟਿਕਾਊ ਨਿਰਮਾਣ ਪੱਧਤੀਆਂ ਨਾਲ ਸਬੰਧਿਤ ਵਿਸ਼ਿਆਂ ‘ਤੇ ਸਰਗਰਮੀ ਨਾਲ ਚਰਚਾ ਵਿੱਚ ਹਿੱਸਾ ਲਿਆ।

ਇੰਜੀਨੀਅਰ ਪਵਨ ਸ਼ਰਮਾ, ਮੁਖੀ ਈਐੱਮਸੀ/ਐੱਸਡੀਏ (EMC/SDA) ਨੇ ਪ੍ਰੋਗਰਾਮ ਦੇ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਦੁਆਰਾ ਊਰਜਾ ਦਕਸ਼ਤਾ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਵਿਭਿੰਨ ਪ੍ਰਯਾਸਾਂ ਦੀ ਜਾਣਕਾਰੀ ਦਿੱਤੀ, ਜਿਨ੍ਹਾਂ ਵਿੱਚ ਊਰਜਾ-ਦਕਸ਼ ਟੈਕਨੋਲੋਜੀਆਂ ਦਾ ਪ੍ਰਚਾਰ-ਪ੍ਰਸਾਰ, ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਅਤੇ ਟਿਕਾਊ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਵਾਲੀਆਂ ਨੀਤੀਆਂ ਦਾ ਲਾਗੂਕਰਨ ਸ਼ਾਮਲ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...