ਏਬੀਸੀ ਪੰਜਾਬ ਦੇ ਪੱਤਰਕਾਰ ਦੀ ਡੀਸੀਸੀ 2025 ‘ਚ ਹੋਈ ਸਿਲਕੈਸ਼ਨ

by | Aug 21, 2025 | breaking news, daily | 0 comments

ਭਾਰਤੀ ਰੱਖਿਆ ਮਹਿਕਮੇ ‘ਚ ਦੇਸ਼ ਦੇ ਪੱਤਰਕਾਰਾਂ ਨੂੰ ਹਰ ਸਾਲ ਵਿਸ਼ੇਸ਼ ਸਿਖਲਾਈ ਲਈ ਕੋਰਸ ਕਰਵਾਇਆ ਜਾਂਦਾ ਹੈ ।

ਦੇਸ਼ ਦੀ ਅੰਦਰੂਨੀ ਤੇ ਬਾਹਰੀ ਰੱਖਿਆ ਲਈ ਨੇਵੀ,ਆਰਮੀ ਤੇ ਏਅਰ ਫੋਰਸ ਦਾ ਮੀਡੀਆ ਨਾਲ ਢੁਕਵਾਂ ਤਾਲਮੇਲ ਬਣਾਉਣ ਦੇ ਮਕਸਦ ਨਾਲ Defence Correspondence Course ਦਾ ਉਚੇਚਾ ਪ੍ਰਬੰਧ ਕੀਤਾ ਜਾਂਦਾ ਹੈ । ਸਾਲ 2025 ‘ਚ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਵੱਖ-ਵੱਖ ਸੂਬਿਆਂ ਦੇ ਸੈਂਕੜੇ ਪੱਤਰਕਾਰਾਂ ‘ਚੋਂ 34 ਪੱਤਰਕਾਰਾਂ ਦੀ ਸਿਲੈਕਸ਼ਨ ਹੋਈ ਹੈ । ਜਿਸ ਵਿੱਚ ਭਾਰਤ ਦੇ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਦੇ ਨਾਲ ਡਿਜੀਟਲ ਮੀਡੀਆ ਵੀ ਸ਼ਾਮਲ ਹੈ ।

ਪੰਜਾਬ ਸੂਬੇ ਤੋਂ ਇਕਲੌਤੇ ਪੱਤਰਕਾਰ ਸੰਦੀਪ ਲਾਧੂਕਾ ਦੀ ਸਲੈਕਸ਼ਨ ਹੋਈ । ਚੁਣੇ ਗਏ ਸਭ ਪੱਤਰਕਾਰਾਂ ਨੂੰ 21 ਦਿਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ । ਜਿਸ ਤਹਿਤ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਬਾਰੇ ਬਰੀਕੀ ਜਾਣਕਾਰੀ ਦਿੱਤੀ ਜਾਵੇਗੀ । ਇਹਨਾਂ ਪੱਤਰਕਾਰਾਂ ਨੂੰ ਡਿਫੈਂਸ ਨੂੰ ਲੈਕੇ ਫੀਲਡ ਪੱਤਰਕਾਰੀ ਦੇ ਗੁਰ ਦੱਸੇ ਜਾਣਗੇ। ਕੇਰਲਾ ਦੇ ਕੋਚੀ ਸ਼ਹਿਰ ਵਿੱਚ ਕੋਰਸ ਸ਼ੁਰੂ ਹੋ ਚੁੱਕਾ ਹੈ । ਅਦਾਰਾ ਏਬੀਸੀ ਪੰਜਾਬ ਵਲੋਂ ਜਗਤਾਰ ਸਿੰਘ ਭੁੱਲਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਰੱਖਿਆ ਮੰਤਰਾਲੇ ਵਲੋਂ ਏਬੀਸੀ ਪੰਜਾਬ ਚੈਨਲ ਦੀ ਚੋਣ ਕੀਤੀ ਗਈ ਹੈ । ਏਬੀਸੀ ਪੰਜਾਬ ਨਿਊਜ਼ ਚੈਨਲ ਸੂਬੇ ਦੇ ਨਿਰਪੱਖ ਚੈਨਲਾਂ ਵਿਚੋਂ ਇੱਕ ਹੈ ।

ਏਬੀਸੀ ਪੰਜਾਬ ਦੇ ਪੱਤਰਕਾਰ ਸੰਦੀਪ ਸਿੰਘ ਲਾਧੂਕਾ ਤੋਂ ਇਲਾਵਾ ਤਾਮਿਲ ਜਨਮ ਟੀਵੀ ਤੋਂ ਪੀ ਆਨੰਦ,ਤੇ ਨਾਗਾਰਾਜਨ ਐਮ, ਐੱਨਡੀਟੀਵੀ ਤੋਂ ਦਿਵਮ ਸ਼ਰਮਾ, ਦੈਨਿਕ ਭਾਸਕਰ ਤੋਂ ਨੇਹਾ ਕੇਸ਼ਰਵਾਨੀ ਤੇ ਲੋਕੇਸ਼ ਸ਼ਰਮਾ,ਮਲਯਾਮ ਮਨਰੋਮਾ ਤੋਂ ਐਸ ਮੈਥਿਊ, ਨਿਊਜ਼ 18 ਦਿੱਲੀ ਤੋ ਮੋਹਿਤ ਚੌਹਾਨ ਆਦਿ ਤੋ ਇਲਾਵਾ ਕਈ ਰਾਸ਼ਟਰੀ ਚੈਨਲਾਂ ਦੇ ਪੱਤਰਕਾਰ ਸ਼ਾਮਲ ਹਨ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...