ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

by | Aug 24, 2026 | breaking news, daily, politics, religion | 0 comments

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ
ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀ
ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅੰਤ੍ਰਿੰਗ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਸਮੂਹ ਅਰਦਾਸ ਕਰਨ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਨਾਉਣ ਦੀ ਪ੍ਰਵਾਨਗੀ ਸਮੇਤ ਕਈ ਅਹਿਮ ਫੈਸਲੇ ਕੀਤੇ ਗਏ।

ਹੋਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਯਾਦਗਾਰੀ ਅਸਥਾਨ ਬਨਾਉਣ ਦਾ ਸਿਧਾਂਤਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਵੱਡਾ ਅਸਥਾਨ ਹੈ ਅਤੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਸਮੂਹਕ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ। 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 29 ਅਗਸਤ ਨੂੰ ਭੋਗ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਵੀ ਮੰਗ ਕੀਤੀ ਗਈ ਹੈ। ਭਾਈ ਹਵਾਰਾ ਦੀ ਬਜ਼ੁਰਗ ਮਾਤਾ ਗੰਭੀਰ ਬਿਮਾਰ ਹਨ। ਉਨ੍ਹਾਂ ਵੱਲੋਂ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਮੰਗੀ ਪੈਰੋਲ ’ਤੇ ਸਰਕਾਰ ਦਾ ਰੁਖ਼ ਬੇਹੱਦ ਨਿਰਾਸ਼ਾ ਵਾਲਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਵੱਲੋਂ ਨਾ-ਇਨਸਾਫ਼ੀ ਹੋ ਰਹੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਮਾਮਲਾ ਵੀ ਸਰਕਾਰ ਵੱਲੋਂ ਕਿਸੇ ਪਾਸੇ ਨਹੀਂ ਲਗਾਇਆ ਜਾ ਰਿਹਾ। ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ਅਤੇ ਅਦਾਲਤਾਂ ਦੀ ਪਹੁੰਚ ਹਮੇਸ਼ਾ ਨਿਰਾਸ਼ਾਜਨਕ ਹੀ ਰਹੀ ਹੈ, ਜੋ ਵੱਡੀ ਚਿੰਤਾ ਵਾਲੀ ਗੱਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਬੰਧੀ ਹਰੀਕੇ ਪੱਤਣ ਵਿਖੇ ਕਰਵਾਏ ਗਏ ਸਮਾਗਮ ਸਮੇਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਭਾਈ ਖਾਲੜਾ ਸਬੰਧੀ ਯਾਦਗਾਰ ਉਸਾਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਗ੍ਹਾ ਦੀ ਚੋਣ ਕਰਕੇ ਜਲਦ ਸ਼ੁਰੂਆਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਮਗਰੋਂ ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋਂ ਉਸ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਵੀ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਰਦੋਸ਼ ਸਿੱਖਾਂ ਦੇ ਕਾਤਲ ਵਿਅਕਤੀਆਂ ਨੂੰ ਕਾਂਗਰਸ ਪਾਰਟੀ ਵੱਲੋਂ ਉੱਚ ਸਿਆਸੀ ਅਹੁਦੇ ਦੇ ਕੇ ਨਿਵਾਜਣਾ ਅਤੇ ਹੁਣ ਕੀਤੀ ਜਾ ਰਹੀ ਪ੍ਰਸ਼ੰਸਾ ਕਾਂਗਰਸ ਦੀ ਸਿੱਖਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ। ਚਾਹੀਦਾ ਤਾਂ ਇਹ ਸੀ ਕਿ ਸਮੇਂ ਸਿਰ ਸੱਜਣ ਕੁਮਾਰ ਸਮੇਤ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਫਾਂਸੀ ਵਰਗੀਆਂ ਸਖ਼ਤ ਸਜ਼ਾਵਾਂ ਮਿਲਦੀਆਂ, ਤਾਂ ਜੋ ਪੀੜਤਾਂ ਨੂੰ ਧਰਵਾਸ ਮਿਲਦਾ।

ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਸਿੱਖ ਸ਼ਰਧਾ ਭਾਵਨਾ ਨਾਲ ਗੁਰੂ ਘਰ ਨਤਮਸਤਕ ਹੋਣ ਪੁੱਜਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਹਮਲਾ ਕਰਨਾ ਗੁਰੂ ਘਰ ਦੀ ਮਰਯਾਦਾ ਦੀ ਵੀ ਉਲੰਘਣਾ ਹੈ। ਅਜਿਹੀ ਕਿਸੇ ਵੀ ਘਟਨਾ ਦੀ ਕਰੜੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਅੰਤਿ੍ਰੰਗ ਕਮੇਟੀ ਨੇ ਕੈਨੇਡਾ ਦੇ ਐਡਮਨਟਨ ਵਿਖੈ ਗੁਰਦੁਆਰਾ ਨਾਨਕਸਰ ਸਾਹਿਬ ’ਚ ਇਕ ਵਿਅਕਤੀ ਵੱਲੋਂ ਸੇਵਾਦਾਰਾਂ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਘਟਨਾ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਗੁਰਦੁਆਰਾ ਸਾਹਿਬਾਨ ਵਿਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਲਈ ਵੀ ਆਖਿਆ।
ਅੰਤ੍ਰਿੰਗ ਕਮੇਟੀ ਨੇ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ, ਟਰੱਸਟ, ਵਿਦਿਆ ਅਤੇ ਹੋਰ ਦਫ਼ਤਰੀ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸ ਮੌਕੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਭੁਪਿੰਦਰ ਸਿੰਘ ਅਨੰਦ ਤੇ ਅਮਰੀਕਾ ਨਿਵਾਸੀ ਸ. ਗੁਰਇਕਪ੍ਰੀਤ ਸਿੰਘ (ਗੰਡਾ ਸਿੰਘ ਵਾਲਾ) ਸਬੰਧੀ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀ ਰੂਹਾਂ ਨਮਿਤ ਅਰਦਾਸ ਕੀਤੀ ਗਈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਇੰਚਾਰਜ ਸ. ਪਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਜਗਦੀਸ਼ ਸਿੰਘ ਬੁੱਟਰ, ਸ. ਗੁਰਪ੍ਰਤਾਪ ਸਿੰਘ, ਸ. ਕਾਰਜ ਸਿੰਘ, ਸ. ਤਰਸੇਮ ਸਿੰਘ ਆਦਿ ਸ਼ਾਮਲ ਹਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...