ਐਮ ਬੀ ਬੀ ਐਸ ਫੀਸਾਂ ਵਿਚ ਵਾਧਾ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਮੱਧ ਵਰਗੀ ਪਰਿਵਾਰਾਂ ਲਈ ਦੋਹਰਾ ਝਟਕਾ: ਡਾ. ਦਲਜੀਤ ਸਿੰਘ ਚੀਮਾ

by | Aug 10, 2026 | breaking news, daily, education, politics | 0 comments

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਐਮ ਬੀ ਬੀ ਐਸ ਫੀਸਾਂ ਵਿਚ ਵਾਧਾ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਮੈਰੀਟੋਰੀਅਸ ਵਿਦਿਆਰਥੀਆਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਦੋਹਰਾ ਝਟਕਾ ਹੈ।
ਡਾ. ਚੀਮਾ ਨੇ ਕਿਹਾ ਕਿ ਜਦੋਂ ਮੈਡੀਕਲ ਸਿੱਖਿਆ ਪਹਿਲਾਂ ਹੀ ਬਹੁਤ ਮਹਿੰਗੀ ਹੈ ਜੋ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੈ ਤਾਂ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿਚ ਐਮ ਬੀ ਬੀ ਐਸ ਕੋਰਸਾਂ ਵਾਸਤੇ ਫੀਸਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ 2026-27 ਅਕਾਦਮਿਕ ਸੈਸ਼ਨ ਵਾਸਤੇ 5.5 ਸਾਲਾਂ ਦੇ ਐਮ ਬੀ ਬੀ ਐਸ ਕੋਰਸ ਵਾਸਤੇ ਸਰਕਾਰੀ ਕਾਲਜਾਂ ਵਾਸਤੇ ਕੁੱਲ ਟਿਊਸ਼ਨ ਫੀਸ 9.98 ਲੱਖ ਰੁਪਏ ਤੋਂ ਵਧਾ ਕੇ 10.83 ਲੱਖ ਰੁਪਏ ਕਰ ਦਿੱਤੀ ਗਈ ਹੈ ਤੇ ਇਸ ਵਿਚ 8.5 ਫੀਸਦੀ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਲਈ ਫੀਸਾਂ ਵਿਚ ਤਾਂ ਹੋਰ ਜ਼ਿਆਦਾ ਵਾਧਾ ਕੀਤਾ ਗਿਆ ਹੈ। ਸਰਕਾਰੀ ਕੋਟੇ ਦੀਆਂ ਸੀਟਾਂ ਵਾਸਤੇ ਫੀਸ 21.48 ਲੱਖ ਰੁਪਏ ਤੋਂ ਵਧਾ ਕੇ 25.22 ਲੱਖ ਰੁਪਏ ਕਰ ਦਿੱਤੀ ਗਈ ਹੈ ਤੇ ਇਸ ਤਰੀਕੇ 17.4 ਫੀਸਦੀ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੈਨੇਜਮੈਂਟ ਕੋਟੇ ਵਾਸਤੇ ਫੀਸ 55.25 ਲੱਖ ਰੁਪਏ ਤੋਂ ਵਧਾ ਕੇ 64.71 ਲੱਖ ਰੁਪਏ ਕਰ ਦਿੱਤੀ ਗਈ ਹੈ ਤੇ 17 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਡਾ. ਚੀਮਾ ਨੇ ਕਿਹਾ ਕਿ ਸਰਕਾਰ ਨੂੰ ਇਹ ਮਹਿਸੂਸ ਕਰਨਾ ਚਾਹੀਦਾ ਹੈ ਕਿ ਇਹ ਸਿਰਫ ਫੀਸਾਂ ਵਿਚ ਵਾਧੇ ਦੇ ਨੋਟੀਫਿਕੇਸ਼ਨ ਦੇ ਅੰਕੜੇ ਨਹੀਂ ਹਨ। ਹਰ ਐਮ ਬੀ ਬੀ ਐਸ ਸੀਟ ਦੇ ਪਿੱਛੇ ਇਕ ਮੈਰੀਟੋਰੀਅਸ ਨੌਜਵਾਨ ਵਿਦਿਆਰਥੀ ਤੇ ਪਰਿਵਾਰ ਹੁੰਦਾ ਹੈ ਜੋ ਕਈ ਸਾਲਾਂ ਦੀ ਬੱਚਤ ਤੇ ਕੁਰਬਾਨੀ ਆਪਣੇ ਬੱਚੇ ਦੇ ਡਾਕਟਰ ਬਣਨ ਦੇ ਸੁਫਨੇ ਨੂੰ ਪੂਰੇ ਕਰਨ ਵਾਸਤੇ ਲਗਾਉਂਦਾ ਹੈ। ਉਹਨਾਂ ਕਿਹਾ ਕਿ ਪ੍ਰੋਫੈਸ਼ਨਲ ਮੈਡੀਕਲ ਸਿੱਖਿਆ ਵਾਸਤੇ ਫੀਸਾਂ ਵਿਚ ਇਸ ਵਾਧੇ ਕਾਰਨ ਬਹੁਤ ਸਾਰੇ ਯੋਗ ਵਿਦਿਆਰਥੀ ਖਾਸ ਤੌਰ ’ਤੇ ਮੱਧ ਵਰਗੀ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਵੱਡੀ ਮਾਰ ਪਵੇਗੀ।

ਉਹਨਾਂ ਕਿਹਾ ਕਿ ਸਰਕਾਰ ਦੀ ਨੀਤੀ ਆਪਾ ਵਿਰੋਧੀ ਦਿਸਦੀ ਹੈ ਕਿਉਂਕਿ ਇਕ ਪਾਸੇ ਤਾਂ ਉਹ ਮੈਡੀਕਲ ਸਿੱਖਿਆ ਨੂੰ ਮਹਿੰਗੀ ਕਰਦੀ ਜਾ ਰਹੀਹੈ ਤੇ ਦੂਜੇ ਪਾਸੇ ਨੌਜਵਾਨ ਡਾਕਟਰਾਂ ਨੂੰ ਲੰਬੀ ਅਤੇ ਬਹੁਤ ਮਹਿੰਗੀ ਮੈਡੀਕਲ ਸਿੱਖਿਆ ਸੰਪੂਰਨ ਕਰਨ ਉਪਰੰਤ ਇਕ ਸੁਰੱਖਿਅਤ, ਮਾਣ ਸਨਮਾਨ ਵਾਲੀ ਤੇ ਚੰਗੇ ਭੱਤੇ ਵਾਲੀ ਨੌਕਰੀ ਦੇਣ ਵਿਚ ਅਸਫਲ ਹੈ।

ਡਾ. ਚੀਮਾ ਨੇ ਕਿਹਾ ਕਿ ਡਾਕਟਰ ਕਈ ਕਈ ਸਾਲ ਪੜ੍ਹਨ, ਬਹੁਤ ਔਖੀ ਸਿੱਖਲਾਈ ਤੇ ਦਿਨ ਰਾਤ ਮਰੀਜ਼ਾਂ ਦੀ ਸੇਵਾ ਵਿਚ ਗੁਜ਼ਾਰਦੇ ਹਨ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਸਾਡੇ ਕਈ ਨੌਜਵਾਨ ਡਾਕਟਰ ਠੇਕੇ ’ਤੇ ਜਾਂ ਫਿਰ ਅਸੁਰੱਖਿਅਤ ਮਾਣ ਭੱਤਿਆਂ ’ਤੇ ਸਿਰਫ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਰਗੇ ਭੱਤਿਆਂ ’ਤੇ ਸਰਕਾਰੀ ਨੌਕਰੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਉਹਨਾਂ ਦੀ ਸਿੱਖਿਆ, ਜ਼ਿੰਮੇਵਾਰੀਆਂ ਅਤੇ ਉਹਨਾਂ ਦੀ ਸਿੱਖਿਆ ਵਿਚ ਲਗਾਏ ਸਮੇਂ ਅਨੁਸਾਰ ਬਹੁਤ ਜ਼ਿਆਦਾ ਨਾਕਾਫੀ ਹਨ।
ਉਹਨਾਂ ਚੇਤਾਵਨੀ ਦਿੱਤੀ ਕਿ ਅਜਿਹੀ ਨੀਤੀ ਦੇ ਪੰਜਾਬ ਵਿਚ ਚਿਰ ਕਾਲੀ ਗੰਭੀਰ ਨਤੀਜੇ ਨਿਕਲ ਸਕਦੇ ਹਨ। ਉਹਨਾਂ ਕਿਹਾ ਕਿ ਜਦੋਂ ਮੈਡੀਕਲ ਸਿੱਖਿਆ ਬਹੁਤ ਜ਼ਿਆਦਾ ਮਹਿੰਗੀ ਸਾਬਤ ਹੋ ਰਹੀ ਹੈ ਤੇ ਚੰਗੀ ਮਿਆਰੀ ਸਿੱਖਿਆ ਪ੍ਰਾਪਤ ਡਾਕਟਰਾਂ ਨੂੰ ਸੂਬੇ ਵਿਚ ਸੁਰੱਖਿਅਤ ਤੇ ਆਕਰਸ਼ਕ ਰੋਜ਼ਗਾਰ ਦੇ ਮੌਕੇ ਨਹੀਂ ਮਿਲਦੇ ਤਾਂ ਇਸਦੇ ਨਤੀਜੇ ਵਜੋਂ ਨੌਜਵਾਨ ਬਾਹਰ ਹੀ ਜਾਣ ਨੂੰ ਤਰਜੀਹ ਦਿੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਮੈਡੀਕਲ ਸਿੱਖਿਆ ਪ੍ਰੋਫੈਸ਼ਨਲ ਤਿਆਰ ਕਰਨ ’ਤੇ ਅੰਤਾਂ ਦੇ ਸਰੋਤ ਖਰਚਣ ਦੇ ਬਾਵਜੂਦ ਇਸਦੇ ਹੁਨਰਮੰਦ ਵਿਦਿਆਰਥੀ ਹੋਰ ਰਾਜਾਂ ਜਾਂ ਦੇਸ਼ਾਂ ਵਿਚ ਜਾ ਰਹੇ ਹਨ ਤਾਂ ਜੋ ਚੰਗੇ ਮੌਕੇ ਮਿਲ ਸਕਣ।

ਡਾ. ਚੀਮਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਫੀਸਾਂ ਵਿਚ ਵਾਧੇ ਦੀ ਸਮੀਖਿਆ ਕਰੇ ਖਾਸ ਤੌਰ ’ਤੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ’ਤੇ ਗੌਰ ਕਰੇ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਤੇ ਮੱਧ ਵਰਗ ਦੇ ਵਿਦਿਆਰਥੀਆਂ ਵਾਸਤੇ ਵਿੱਤੀ ਮਦਦ ਤੇ ਸਕਾਲਰਸ਼ਿਪ ਸਕੀਮਾਂ ਸ਼ੁਰੂ ਕਰੇ।
ਉਹਨਾਂ ਨੇ ਨੌਜਵਾਨ ਡਾਕਟਰਾਂ ਵਾਸਤੇ ਵਿਆਪਕ ਨੀਤੀ ਦੀ ਵੀ ਮੰਗ ਕੀਤੀ ਤਾਂ ਜੋ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿਚ ਰੈਗੂਲਰ ਤੇ ਸੁਰੱਖਿਅਤ ਰੋਜ਼ਗਾਰ ਮਿਲ ਸਕੇ, ਮਾਣਯੋਗ ਤਨਖਾਹਾਂ ਮਿਲ ਸਕਣ, ਪਾਰਦਰਸ਼ੀ ਭਰਤੀ ਹੋਵੇ ਅਤੇ ਸਮੇਂ ਸਿਰ ਤਰੱਕੀਆਂ ਮਿਲ ਸਕਣ।
ਉਹਨਾਂ ਕਿਹਾ ਕਿ ਜਨਤਕ ਨੀਤੀ ਦਾ ਉਦੇਸ਼ ਇਹ ਹੋਣਾ ਚਾਹੀਦਾ ਹੈ ਕਿ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮਿਲ ਸਕੇ, ਪੰਜਾਬ ਵਿਚ ਡਾਕਟਰ ਸੇਵਾਵਾਂ ਦੇਣ, ਵਿਦਿਆਰਥੀ ਤੇ ਡਾਕਟਰ ਹੋਰ ਰਾਜਾਂ ਤੇ ਵਿਦੇਸ਼ਾਂ ਵੱਲ ਨਾ ਜਾਣ। ਡਾ. ਚੀਮਾ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਮੌਜੂਦਾ ਪਹੁੰਚ ਨੂੰ ਵਾਪਸ ਲੈਣਾ ਪਵੇਗਾ ਇਸ ਤੋਂ ਪਹਿਲਾਂ ਕਿ ਪੰਜਾਬ ਦੀ ਮੈਡੀਕਲ ਸਿੱਖਿਆ ਤੇ ਸਿਹਤ ਸੰਭਾਲ ਢਾਂਚੇ ਦਾ ਬਹੁਤ ਵੱਡਾ ਨੁਕਸਾਨ ਹੋ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...