ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

by | Jun 25, 2026 | breaking news, daily, election, politics | 0 comments

ਘਰੋ-ਘਰੀ ਗਣਨਾ ਲਈ ਸਾਰੀਆ ਤਿਆਰੀਆਂ ਮੁਕੰਮਲ : ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ. ਸਬੰਧੀ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟ੍ਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਸੀ.ਈ.ਓ. ਪੰਜਾਬ ਵੱਲੋਂ ਰਾਜ ਦੇ ਵੋਟਰਾਂ ਨੂੰ ਗਣਨਾ ਦੌਰਾਨ ਬੀ.ਐਲ.ਓਜ਼. ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ

ਪੰਜਾਬ ਰਾਜ ਵਿੱਚ ਭਲਕ ਤੋਂ (25 ਜੂਨ 2026 ) ਤੋਂ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰੋ-ਘਰ ਗਣਨਾ ਦਾ ਪਹਿਲੇ ਪੜਾਅ ਦਾ ਕੰਮ ਆਰੰਭ ਹੋ ਜਾਵੇਗਾ। ਘਰੋ-ਘਰ ਗਣਨਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਣਨਾ ਦੇ ਪਹਿਲੇ ਪੜਾਅ ਦੌਰਾਨ ਬੀ.ਐਲ.ਓ. ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਬੀ.ਐਲ.ਓਜ਼ ਵੱਲੋਂ ਇਹ ਫਾਰਮ ਭਰਨ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰੋ-ਘਰੀ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਘਰੋ-ਘਰੀ ਗਣਨਾ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜੇਕਰ ਬੀ.ਐਲ.ਓ. ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸਬੰਧੀ ਘਰ ਦੇ ਦਰਵਾਜ਼ੇ ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ।
ਉਨ੍ਹਾਂ ਦੱਸਿਆ ਕਿ 24453 ਬੀ.ਐਲ.ਓਜ਼. ਵਲੋਂ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇ ਪੰਜਾਬ ਰਾਜ ਵਿੱਚ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕਿ 86.02 ਫੀਸਦ ਬਣਦੀ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ. ਸਬੰਧੀ ਐਲਾਨੇ ਗਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ ,2026 ਤੱਕ ਘਰੋ-ਘਰੀ ਗਣਨਾ,
ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3-8-2026 ਤੋਂ 2-9-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗਣਨਾ ਸਬੰਧੀ ਪੰਜਾਬ ਰਾਜ ਦੇ ਸਮੁੱਚੇ ਚੋਣ ਅਮਲੇ ਅਤੇ ਬੀ.ਐਲ.ਏਜ਼. ਨੂੰ ਟਰੇਨਿੰਗ ਦੇਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀਮਤੀ ਮਿਤਰਾ ਨੇ ਸਪੱਸ਼ਟ ਕੀਤਾ ਘਰੋ-ਘਰੀ ਗਣਨਾ ਦੌਰਾਨ ਜੇਕਰ ਕਿਸੇ ਵੋਟਰ ਦੀ ਮੈਪਿੰਗ ਨਹੀਂ ਹੁੰਦੀ ਹੈ ਤਾਂ ਉਸਨੂੰ ਇਤਰਾਜ ਅਤੇ ਦਾਅਵਿਆਂ ਦੀ ਪ੍ਰਕਿਰਿਆ ਦੌਰਾਨ ਨੋਟਿਸ ਜਾਰੀ ਹੋਵੇਗਾ, ਜਿਸ ’ਤੇ ਸਬੰਧਤ ਵਿਅਕਤੀ ਮੰਗੇ ਗਏ ਦਸਤਾਵੇਜ਼ ਈਆਰਓ ਨੂੰ ਪੇਸ਼ ਕਰਕੇ ਆਪਣੀ ਵੋਟ ਬਣਵਾਉਣ ਲਈ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਅਮਲ ਦੌਰਾਨ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਭਾਰਤੀ ਨਾਗਰਿਕ ਨੇ ਕਿਸੇ ਹੋਰ ਦੇਸ਼ ਦਾ ਪਾਸਪੋਰਟ ਬਣਵਾ ਲਿਆ ਹੈ ਤਾਂ ਉਹ ਭਾਰਤ ਵਿੱਚ ਵੋਟ ਬਣਵਾਉਣ ਦਾ ਹੱਕਦਾਰ ਨਹੀਂ ਹੈ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਦੋ ਥਾਵਾਂ ਤੇ ਵੋਟ ਬਣਾਉਂਦਾ ਹੈ ਜਾਂ ਫਿਰ ਕਿਸੇ ਹੋਰ ਦੇਸ਼ ਦੀ ਨਾਗਰਿਕਤਾ ਲੈਣ ਦੇ ਬਾਵਜੂਦ ਭਾਰਤ ਵਿੱਚ ਆਪਦੀ ਵੋਟ ਬਣਾਉਂਦਾ ਹੈ ਤਾਂ ਉਸਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਸਆਈਆਰ ਦੀ ਪੂਰੀ ਪ੍ਰਕਿਰਿਆ ਸਬੰਧੀ ਪੰਜਾਬ ਰਾਜ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੀਟਿੰਗ ਕਰਕੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਵੀ ਅਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਰਾਜ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ , ਤਹਿਸੀਲ ਪੱਧਰ ਅਤੇ ਬੀਐਲਓ ਪੱਧਰ ਤੱਕ ਕੀਤੀਆਂ ਗਈਆਂ ਹਨ।

ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਸਮੂਹ ਈਆਰਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਬੰਧਤ ਖੇਤਰ ਦੇ ਬੀਐਲਓਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ ਅਤੇ ਬੀਐਲਓਜ਼ ਤੋਂ ਫੀਡਬੈਕ ਲੈਣ ਤੋਂ ਇਲਾਵਾਂ ਉਨ੍ਹਾਂ ਦੀਆਂ ਤਕਨੀਕੀ ਸਮੱਸਿਆਵਾਂ, ਘਰ ਜਾਂ ਵਿਅਕਤੀ ਲੱਭਣ ਵਿੱਚ ਪੇਸ਼ ਆ ਰਹੀ ਸਮੱਸਿਆ ਬਾਰੇ ਜਾਂ ਕਿਸੇ ਵੱਲੋਂ ਦੁਰਵਿਹਾਰ ਕਰਨ ਸਬੰਧੀ ਜਾਣਕਾਰੀ ਲੈਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...