ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

by | Jun 18, 2025 | breaking news, daily, election | 0 comments

ਚੰਡੀਗੜ੍ਹ, 18 ਜੂਨ:

ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਦੇ ਤਹਿਤ 19 ਜੂਨ, 2025 ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਸਬੰਧੀ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ। ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ, ਜਿਸ ਤਹਿਤ ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ ਦੌਰਾਨ ਇਲੈਕਟ੍ਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ‘ਤੇ ਪਾਬੰਦੀ ਹੈ।

ਇਹ ਸ਼ਿਕਾਇਤ ਰਸਮੀ ਤੌਰ ‘ਤੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਦੁਆਰਾ ਕੀਤੀ ਗਈ ਸੀ। ਅਜਿਹੇ ਪੋਲ ਦੇ ਪ੍ਰਕਾਸ਼ਨ ਨੂੰ ਵੋਟਰ ਧਾਰਨਾ/ਰਾਏ ਅਤੇ ਚੋਣ ਪ੍ਰਤੀਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਂਦਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੈ।

ਇਹ ਦੱਸਣਾ ਜ਼ਰੂਰੀ ਹੈ ਕਿ “ਟਰਨ ਟਾਈਮਜ਼, ਜਨ ਹਿਤੈਸ਼ੀ, ਦ ਸਿਟੀ ਹੈੱਡਲਾਈਨਜ਼ ਅਤੇ ਈ ਨਿਊਜ਼ ਪੰਜਾਬ” ਵਰਗੇ ਕੁਝ ਆਨਲਾਈਨ ਚੈਨਲਾਂ ਵਿਰੁੱਧ ਪਾਬੰਦੀਸ਼ੁਦਾ ਸਮੇਂ ਦੌਰਾਨ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਦੀਆਂ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਆਧਾਰ ‘ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਲੁਧਿਆਣਾ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126A ਅਤੇ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 223 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
—–

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...