ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼ਨਾਂ ਨਾਲ ਜੋੜ ਰਹੀ ਹੈ ਮਾਨ ਸਰਕਾਰ: ਡਾ. ਗੁਰਪ੍ਰੀਤ ਕੌਰ ਮਾਨ

by | Aug 26, 2026 | breaking news, daily, politics, Teej | 0 comments

ਤੀਜ ਦੇ ਪਵਿੱਤਰ ਤਿਉਹਾਰ ‘ਤੇ ਮੋਗਾ ਅਤੇ ਬਾਘਾਪੁਰਾਣਾ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਦੇ ਲੋਕ ਸਭਿਆਚਾਰ, ਔਰਤਾਂ ਦੇ ਉਤਸ਼ਾਹ ਅਤੇ ‘ਰੰਗਲੇ ਪੰਜਾਬ’ ਦੀ ਜਿਊਂਦੀ ਜਾਗਦੀ ਤਸਵੀਰ ਦੇਖਣ ਨੂੰ ਮਿਲੀ। ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕਰਵਾਏ ਗਏ ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਗਿੱਧਾ, ਬੋਲੀਆਂ, ਲੋਕ ਗੀਤਾਂ ਅਤੇ ਰਵਾਇਤੀ ਪੰਜਾਬੀ ਪਹਿਰਾਵੇ ਨਾਲ ਤੀਆਂ ਦਾ ਜਸ਼ਨ ਮਨਾਇਆ।

ਦੋਵਾਂ ਸਮਾਗਮਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਸਟੇਟ ਆਬਜ਼ਰਵਰ ਪੰਜਾਬ ਗਾਇਤਰੀ ਬਿਸ਼ਨੋਈ ਵੀ ਮੌਜੂਦ ਸਨ।

ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ “ਤੀਜ ਸਿਰਫ਼ ਪੀਂਘਾਂ, ਗਿੱਧੇ ਅਤੇ ਬੋਲੀਆਂ ਦਾ ਤਿਉਹਾਰ ਨਹੀਂ, ਸਗੋਂ ਪੰਜਾਬ ਦੀਆਂ ਔਰਤਾਂ ਦੀਆਂ ਖੁਸ਼ੀਆਂ, ਸਵੈ-ਮਾਣ ਅਤੇ ਆਪਸੀ ਭਾਈਚਾਰੇ ਦਾ ਉਤਸਵ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਪਣੀ ਮਿਹਨਤ ਅਤੇ ਹਿੰਮਤ ਨਾਲ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ ਅਤੇ ਸਰਕਾਰ ਦੀਆਂ ਯੋਜਨਾਵਾਂ ਉਨ੍ਹਾਂ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤ ਕਰ ਰਹੀਆਂ ਹਨ।

ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਮਾਵਾਂ-ਧੀਆਂ ਯੋਜਨਾ ਔਰਤਾਂ ਲਈ ਆਰਥਿਕ ਸਹਾਰੇ ਦੇ ਨਾਲ-ਨਾਲ ਆਤਮਨਿਰਭਰਤਾ ਅਤੇ ਸਤਿਕਾਰ ਦਾ ਮਾਧਿਅਮ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਮਿਲਣ ਵਾਲੀ ਆਰਥਿਕ ਸਹਾਇਤਾ ਨਾਲ ਔਰਤਾਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰ ਰਹੀਆਂ ਹਨ ਅਤੇ ਆਪਣੇ ਛੋਟੇ-ਵੱਡੇ ਖਰਚਿਆਂ ਲਈ ਦੂਜਿਆਂ ‘ਤੇ ਨਿਰਭਰ ਰਹਿਣ ਦੀ ਲੋੜ ਘੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਤੀਆਂ ਦੇ ਸਮਾਗਮਾਂ ਦੌਰਾਨ ਔਰਤਾਂ ਨਾਲ ਗੱਲਬਾਤ ਕਰਦਿਆਂ ਇਹ ਸਾਫ਼ ਨਜ਼ਰ ਆਉਂਦਾ ਹੈ ਕਿ ਮਾਵਾਂ-ਧੀਆਂ ਯੋਜਨਾ ਨੂੰ ਲੈ ਕੇ ਉਨ੍ਹਾਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਹੈ। ਔਰਤਾਂ ਨੇ ਦੱਸਿਆ ਕਿ ਉਹ ਆਪਣੇ ਖਾਤਿਆਂ ਵਿੱਚ ਆਉਣ ਵਾਲੀ ਰਾਸ਼ੀ ਦੀ ਵਰਤੋਂ ਆਪਣੀਆਂ ਨਿੱਜੀ ਲੋੜਾਂ, ਬੱਚਿਆਂ ਨਾਲ ਜੁੜੇ ਖਰਚਿਆਂ ਅਤੇ ਘਰ-ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਨੋਰਥ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਸਿੱਧਾ ਔਰਤਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਆਰਥਿਕ ਤੌਰ ‘ਤੇ ਮਜ਼ਬੂਤ ਹੋ ਕੇ ਆਪਣੇ ਫੈਸਲੇ ਆਪ ਲੈ ਸਕਣ।

ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ “ਜਦੋਂ ਕਿਸੇ ਮਾਂ ਜਾਂ ਧੀ ਦੇ ਹੱਥ ਵਿੱਚ ਆਪਣੀ ਲੋੜ ਪੂਰੀ ਕਰਨ ਲਈ ਆਪਣਾ ਪੈਸਾ ਹੁੰਦਾ ਹੈ, ਤਾਂ ਉਸ ਦੇ ਆਤਮ-ਵਿਸ਼ਵਾਸ ਵਿੱਚ ਵੀ ਫਰਕ ਨਜ਼ਰ ਆਉਂਦਾ ਹੈ। ਇਹੋ ਆਰਥਿਕ ਸਤਿਕਾਰ ਔਰਤਾਂ ਦੇ ਸਸ਼ਕਤੀਕਰਨ ਦੀ ਅਸਲ ਨੀਂਹ ਹੈ,”।

ਮੋਗਾ ਵਿਖੇ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕਰਵਾਏ ਗਏ ਇਹਨਾਂ ਸਮਾਗਮਾਂ ਵਿੱਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਦੋਵਾਂ ਥਾਵਾਂ ‘ਤੇ ਤੀਆਂ ਦੀਆਂ ਰਵਾਇਤੀ ਪੀਂਘਾਂ, ਗਿੱਧਾ, ਬੋਲੀਆਂ ਅਤੇ ਲੋਕ ਗੀਤ ਖਿੱਚ ਦਾ ਕੇਂਦਰ ਰਹੇ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਪਣੀ ਸੰਸਕ੍ਰਿਤੀ ਨੂੰ ਜਿਊਂਦਾ ਰੱਖਣ ਦੇ ਨਾਲ-ਨਾਲ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਮਜ਼ਬੂਤ ਉਪਸਥਿਤੀ ਦਰਜ ਕਰਵਾ ਰਹੀਆਂ ਹਨ। ਉੱਥੇ ਹੀ ਗਾਇਤਰੀ ਬਿਸ਼ਨੋਈ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਔਰਤਾਂ ਨੂੰ ਇੱਕ-ਦੂਜੇ ਨਾਲ ਜੁੜਨ, ਆਪਣੀ ਗੱਲ ਸਾਂਝੀ ਕਰਨ ਅਤੇ ਆਪਣੀ ਸਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਅਵਸਰ ਦਿੰਦੇ ਹਨ।

ਮੋਗਾ ਅਤੇ ਬਾਘਾਪੁਰਾਣਾ ਵਿੱਚ ਹੋਏ ਇਹਨਾਂ ਤੀਜ ਦੇ ਸਮਾਗਮਾਂ ਵਿੱਚ ਔਰਤਾਂ ਦੀ ਵੱਡੀ ਭਾਗੀਦਾਰੀ ਨੇ ਇਹ ਸੁਨੇਹਾ ਦਿੱਤਾ ਕਿ ਪੰਜਾਬ ਦੀਆਂ ਔਰਤਾਂ ਆਪਣੀ ਸੰਸਕ੍ਰਿਤੀ ਦੀਆਂ ਵਾਹਕ ਹੋਣ ਦੇ ਨਾਲ-ਨਾਲ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਬਦਲਾਅ ਦੀ ਮਜ਼ਬੂਤ ਤਾਕਤ ਵੀ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...