ਕਣਕ ਦੀ ਖਰੀਦ ਸਬੰਧੀ ਕੋਈ ਵੀ ਆੜਤੀਆ ਜਾਂ ਕਿਸਾਨ ਰੋਜ਼ਾਨਾ ਹੋਣ ਵਾਲੀ ਮੀਟਿੰਗ ਵਿੱਚ ਲੈ ਸਕਦਾ ਹੈ ਭਾਗ- ਡਿਪਟੀ ਕਮਿਸ਼ਨਰ

by | Apr 15, 2025 | breaking news, daily | 0 comments

ਅੰਮ੍ਰਿਤਸਰ , 15 ਅਪ੍ਰੈਲ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਭਾਵੇਂ ਕਈ ਦਿਨਾਂ ਤੋਂ ਸ਼ੁਰੂ ਸੀ ਪਰ ਬੀਤੇ ਦਿਨ ਰਈਆ ਮੰਡੀ ਵਿੱਚ ਲਗਭਗ 50 ਟਨ ਕਣਕ ਦੀ ਆਮਦ ਹੋਈ ਹੈ, ਜਿਸ ਨੂੰ ਪਨਗਰੇਨ ਨੇ ਖਰੀਦਿਆ ਹੈ। ਇਹ ਜਾਣਕਾਰੀ ਜਿਲਾ ਮੰਡੀ ਅਫਸਰ ਸ੍ਰੀ ਅਮਨਦੀਪ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਵਿੱਚ ਭਾਗ ਲੈਂਦੇ ਹੋਏ ਦਿੱਤੀ। ਉਹਨਾਂ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਖਰੀਦ ਲਈ ਜਿਲੇ ਵਿੱਚ 56 ਮੰਡੀਆਂ ਬਣਾਈਆਂ ਗਈਆਂ ਹਨ ਅਤੇ 7.5 ਲੱਖ ਟਨ ਕਣਕ ਦੀ ਆਮਦ ਦਾ ਟੀਚਾ ਹੈ।

ਉਹਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਜਾਣਕਾਰੀ ਅਨੁਸਾਰ ਇਕ ਲੱਖ 85 ਹਜਾਰ ਹੈਕਟੇਅਰ ਰਕਬੇ ਉੱਤੇ ਜਿਲੇ ਵਿੱਚ ਕਣਕ ਦੀ ਬਜਾਈ ਕੀਤੀ ਗਈ ਹੈ। ਮੰਡੀ ਅਫਸਰ ਨੇ ਦੱਸਿਆ ਕਿ ਕਣਕ ਦਾ ਸਰਕਾਰੀ ਰੇਟ 2425 ਰੁਪਏ ਪ੍ਰਤੀ ਕੁਇੰਟਲ ਨੀਯਤ ਹੈ ਅਤੇ 12 ਫੀਸਦੀ ਤੱਕ ਦੀ ਨਮੀ ਮੰਡੀ ਵਿੱਚ ਪ੍ਰਵਾਨਗੀ ਯੋਗ ਹੈ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕਿਸਾਨ ਨੂੰ ਮੰਡੀ ਵਿੱਚ ਬੈਠਣਾ ਨਾ ਪਵੇ ਅਤੇ ਉਸ ਦੀ ਕਣਕ ਦੀ ਖਰੀਦ ਨਾਲੋ-ਨਾਲ ਹੋਵੇ, ਲਈ ਜਰੂਰੀ ਹੈ ਕਿ ਕਿਸਾਨ ਕਣਕ ਨੂੰ ਸੁਕਾ ਕੇ ਵੱਢਣ ਅਤੇ ਰਾਤ ਸਮੇਂ ਕਣਕ ਦੀ ਕਟਾਈ ਨਾ ਕਰਨ। ਉਨਾ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਆਪਣੀ ਵੇਚੀ ਗਈ ਕਣਕ ਦੀ ਫਸਲ ਦਾ ਜੇ ਫਾਰਮ ਆਪਣੇ ਆੜਤੀਏ ਕੋਲੋਂ ਲੈ ਕੇ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਨਾਲ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਇਸ ਸੀਜ਼ਨ ਵਿੱਚ ਇੱਕ ਟੀਮ ਬਣ ਕੇ ਕੰਮ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਮੈਂ ਰੋਜ਼ਾਨਾ ਤੁਹਾਡੇ ਨਾਲ ਸ਼ਾਮ 6.30 ਵਜੇ ਆਨਲਾਈਨ ਮੀਟਿੰਗ ਕਰਾਂਗੀ। ਤੁਹਾਡੇ ਤੋਂ ਇਲਾਵਾ ਇਹ ਲਿੰਕ ਸਾਰੇ ਕਿਸਾਨਾਂ ਅਤੇ ਆੜਤੀਆਂ ਨਾਲ ਵੀ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਕੋਈ ਵੀ ਕਿਸਾਨ ਜਾਂ ਆੜਤੀਆ ਕਣਕ ਦੀ ਖਰੀਦ ਸਬੰਧੀ ਆਪਣਾ ਸੁਝਾਅ, ਆਪਣੀ ਸ਼ਿਕਾਇਤ ਇਸ ਆਨਲਾਈਨ ਮੀਟਿੰਗ ਵਿੱਚ ਦੇ ਸਕਦਾ ਹੈ। ਉਹਨਾਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲੇ ਅਤੇ ਕਿਸੇ ਵੀ ਧਿਰ ਨੂੰ ਕੋਈ ਪਰੇਸ਼ਾਨੀ ਨਾ ਆਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...