ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

by | Jul 12, 2025 | breaking news, daily | 0 comments

ਬੀ.ਬੀ.ਐਮ.ਬੀ ਦੀਆਂ ਸਥਾਪਨਾਵਾਂ ਨੂੰ 70 ਸਾਲਾਂ ਤੋਂ ਪੰਜਾਬ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ, ਫੇਰ ਸੀ.ਆਈ.ਐਸ.ਐਫ. ਦੀ ਲੋੜ ਕਿਉਂ?: ਜਲ ਸਰੋਤ ਮੰਤਰੀ

ਕਿਹਾ, ਸੀ.ਆਈ.ਐਸ.ਐਫ. ਦੀ ਤਾਇਨਾਤੀ ਕਾਰਨ ਵਾਧੂ ਵਿੱਤੀ ਬੋਝ 49.32 ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗਾ

“ਸੀ.ਆਈ.ਐਸ.ਐਫ. ਤੈਨਾਤ ਕਰਨ ਦੀ ਆੜ ਵਿੱਚ ਕੇਂਦਰ ਵੱਲੋਂ ਡੈਮਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼”

ਚੰਡੀਗੜ੍ਹ, 11 ਜੁਲਾਈ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ ਸਰਕਾਰੀ ਮਤਾ ਪੇਸ਼ ਕੀਤਾ ਗਿਆ।

ਮਤਾ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਬੀ.ਬੀ.ਐਮ.ਬੀ. ਦੀਆਂ ਅਹਿਮ ਸਥਾਪਨਾਵਾਂ ਦੀ ਇੱਕ ਸੂਚੀ ਭੇਜੀ ਸੀ, ਜੋ ਅਜੇ ਤੱਕ ਸੀ.ਆਈ.ਐਸ.ਐਫ ਦੀ ਸੁਰੱਖਿਆ ਹੇਠ ਨਹੀਂ ਸਨ ਅਤੇ ਬੀ.ਬੀ.ਐਮ.ਬੀ ਨੂੰ ਸਮੂਹ ਸੀ.ਆਈ.ਐਸ.ਐਫ ਸੁਰੱਖਿਆ ਕਵਰ ਦੀ ਲੋੜ ਬਾਰੇ ਜ਼ੋਰ ਦੇ ਕੇ ਕਿਹਾ ਸੀ ਕਿ ਸਾਰੇ ਅਹਿਮ ਬੀ.ਬੀ.ਐਮ.ਬੀ. ਸਥਾਨਾਂ ਦੀ ਪੂਰੀ ਸੁਰੱਖਿਆ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੇ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਮਸਲੇ ਨੂੰ ਮੁੜ ਵਿਚਾਰਿਆ ਅਤੇ ਮਿਤੀ 27 ਮਈ, 2025 ਅਤੇ 4 ਜੁਲਾਈ, 2025 ਨੂੰ ਬੀ.ਬੀ.ਐਮ.ਬੀ. ਨੂੰ ਭੇਜੇ ਪੱਤਰਾਂ ਰਾਹੀਂ ਸੀ.ਆਈ.ਐਸ.ਐਫ ਦੀ ਤਾਇਨਾਤੀ ਦੇ ਖਿਲਾਫ਼ ਆਪਣੀਆਂ ਸਖ਼ਤ ਅਪੱਤੀਆਂ ਦਰਜ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਖ਼ਤ ਇਤਰਾਜ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਸੀ.ਆਈ.ਐਸ.ਐਫ ਦੀ ਤਾਇਨਾਤੀ ਅੱਗੇ ਵਧਾਉਣ ਦੀ ਸੋਚ ਰਹੀ ਹੈ। ਬੀ.ਬੀ.ਐਮ.ਬੀ ਦੀ 4 ਜੁਲਾਈ, 2025 ਨੂੰ ਹੋਈ ਹਾਲੀਆ ਮੀਟਿੰਗ ਵਿੱਚ ਵੀ ਪੰਜਾਬ ਵੱਲੋਂ ਬਹੁਤ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਦੀਆ ਸਥਾਪਨਾਵਾਂ ਨੂੰ ਪਿਛਲੇ ਲਗਭਗ 70 ਸਾਲਾਂ ਤੋਂ ਪੰਜਾਬ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ ਹੈ। ਬਹੁਤ ਹੀ ਨਾਜ਼ੁਕ ਸਮੇਂ ਦੌਰਾਨ ਵੀ ਅਜਿਹੀ ਕੋਈ ਅਣਸੁਖਾਵੀਂ ਘਟਨਾ ਕਦੇ ਸਾਹਮਣੇ ਨਹੀਂ ਆਈ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ‘ਤੇ ਤਾਇਨਾਤ ਰਾਜ ਦੀ ਪੁਲਿਸ ਸਥਾਨਕ ਸਥਿਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪ੍ਰਾਜੈਕਟਾਂ ਦੀ ਸੇਵਾ ਕਰ ਰਹੀ ਹੈ। ਜਿੱਥੇ ਤਕ ਤਕਨੀਕ ਦਾ ਸਵਾਲ ਹੈ, ਪੰਜਾਬ ਪੁਲਿਸ ਨਵੀਂ ਤੋਂ ਨਵੀਂ ਤਕਨੀਕ ਦੀ ਵਰਤੋਂ ਕਰਨ ਵਿੱਚ ਨਿਪੁੰਨ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੂੰ ਸਰਹੱਦੀ ਇਲਾਕਿਆਂ ਵਿੱਚ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਕਰਨ ਦਾ ਲੰਮਾ ਅਨੁਭਵ ਵੀ ਹੈ। ਇਹ ਫੋਰਸ ਦੇਸ਼ ਦੀ ਕਿਸੇ ਵੀ ਹੋਰ ਫੋਰਸ ਵਾਂਗ ਪੇਸ਼ੇਵਰ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੀ.ਆਈ.ਐਸ.ਐਫ ਦੀ ਤਾਇਨਾਤੀ ਪੰਜਾਬ ਰਾਜ ਅਤੇ ਹੋਰ ਭਾਈਵਾਲ ਰਾਜਾਂ ‘ਤੇ ਬੇਲੋੜੇ ਵਿੱਤੀ ਬੋਝ ਨੂੰ ਵਧਾਏਗੀ। ਪੰਜਾਬ ਰਾਜ ਬੀ.ਬੀ.ਐਮ.ਬੀ ਦੇ ਖਰਚੇ ਵਿੱਚ ਮੁੱਖ ਯੋਗਦਾਨ ਪਾਉਣ ਵਾਲਾ ਰਾਜ ਹੈ ਅਤੇ ਇਸ ਲਈ ਪੰਜਾਬ ਰਾਜ ਨੂੰ ਇਹ ਵਾਧੂ ਖਰਚ ਵੀ ਸਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸਥਾਪਨਾਵਾਂ ਪੰਜਾਬ ਜਾਂ ਹਿਮਾਚਲ ਪ੍ਰਦੇਸ਼ ਦੇ ਖੇਤਰੀ ਅਧਿਕਾਰ ਦੇ ਅੰਦਰ ਹਨ। ਕਾਨੂੰਨ ਅਨੁਸਾਰ ਆਪਣੀ-ਆਪਣੀ ਹੱਦਬੰਦੀ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਇਨ੍ਹਾਂ ਸਥਾਪਨਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਬੰਧਤ ਰਾਜ ਸਰਕਾਰਾਂ ਦੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਾਲੀਆ ਪ੍ਰਸਤਾਵਾਂ ਅਨੁਸਾਰ ਸੀ.ਆਈ.ਐਸ.ਐਫ ਦੀ ਤਾਇਨਾਤੀ ਕਾਰਨ ਵਾਧੂ ਵਿੱਤੀ ਪ੍ਰਭਾਵ 49.32 ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਹੋਰ ਡੈਮਾਂ ਦੀ ਵੀ ਦੇਖਭਾਲ ਕਰ ਰਿਹਾ ਹੈ, ਜਿਨ੍ਹਾਂ ਵਿੱਚ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਡੈਮ ਸ਼ਾਮਲ ਹਨ। ਇਨ੍ਹਾਂ ਡੈਮਾਂ ਦੀ ਸੁਰੱਖਿਆ ਬੀ.ਬੀ.ਐਮ.ਬੀ. ਸਥਾਪਨਾਵਾਂ ਨਾਲੋਂ ਵਧੇਰੇ ਗੰਭੀਰ ਹੈ ਕਿਉਂਕਿ ਇਹ ਡੈਮ ਅੰਤਰਰਾਸ਼ਟਰੀ ਸਰਹੱਦ ਦੇ ਬਹੁਤ ਨੇੜੇ ਹਨ। ਇਨ੍ਹਾਂ ਡੈਮਾਂ ਦੀ ਸੁਰੱਖਿਆ ਪੰਜਾਬ ਪੁਲਿਸ ਅਤੇ ਰਾਜ ਸਰਕਾਰ ਦੁਆਰਾ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੀ.ਆਈ.ਐੱਸ.ਐਫ. ਦੀ ਹਾਈਬ੍ਰਿਡ ਮਾਡਲ ਤਾਇਨਾਤੀ ਨਾਲ ਲੱਗਣ ਵਾਲੀ ਲਾਗਤ ਮੌਜੂਦਾ ਰਾਜ ਪੁਲਿਸ ਦੀ ਤਾਇਨਾਤੀ ਨਾਲੋਂ 49.32 ਕਰੋੜ ਰੁਪਏ ਵੱਧ ਹੈ, ਜੋ ਪੰਜਾਬ ਰਾਜ ਲਈ ਸਵੀਕਾਰਯੋਗ ਨਹੀਂ ਹੈ। ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਇੱਕ ਵੱਡਾ ਹਿੱਸੇਦਾਰ ਹੈ ਅਤੇ ਇਸ ਦੀ ਫੰਡਿੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਇਸ ਲਈ ਭਾਖੜਾ ਨੰਗਲ ਅਤੇ ਹੋਰ ਹਾਈਡ੍ਰੋ ਪ੍ਰਾਜੈਕਟਾਂ ‘ਤੇ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਪੰਜਾਬ ਸਰਕਾਰ ‘ਤੇ ਇੱਕ ਬੇਲੋੜਾ ਅਤੇ ਟਾਲ ਸਕਣ ਵਾਲਾ ਵਿੱਤੀ ਬੋਝ ਪਾਏਗੀ।

ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਜੇਕਰ ਬੀ.ਬੀ.ਐਮ.ਬੀ. ਅਜੇ ਵੀ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਕਰਨ ਦਾ ਇਰਾਦਾ ਰੱਖਦਾ ਹੈ ਤਾਂ ਪੰਜਾਬ ਅਜਿਹੀ ਤਾਇਨਾਤੀ ਅਤੇ ਇਸ ਤੋਂ ਪੈਦਾ ਹੋਣ ਵਾਲਾ ਕੋਈ ਵਿੱਤੀ ਬੋਝ ਨਹੀਂ ਝੱਲੇਗਾ।

ਮਤੇ ‘ਤੇ ਬਹਿਸ ਵਿੱਚ ਬੋਲਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 6 ਦਸੰਬਰ, 2021 ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਸਬੰਧੀ ਸਹਿਮਤੀ ਦਿੱਤੀ ਗਈ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਡੈਮਾਂ ਦੀ ਸੁਰੱਖਿਆ ਕਰਨ ਦੇ ਸਮਰੱਥ ਹੈ ਤਾਂ ਫੇਰ ਕੇਂਦਰ ਸਰਕਾਰ ਵੱਲੋਂ ਸੀ.ਆਈ.ਐਸ.ਐਫ. ਦੀ ਲੋੜ ਕਿਉਂ ਦਰਸਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਹਾਣੀ ਕੇਂਦਰ ਸਰਕਾਰ ਵੱਲੋਂ ਸੀ.ਆਈ.ਐਸ.ਐਫ. ਤੈਨਾਤ ਕਰਨ ਦੀ ਆੜ ਵਿੱਚ ਡੈਮਾਂ ‘ਤੇ ਕਬਜ਼ਾ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਹਰਿਆਣਾ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਦੇ ਪਾਣੀ ਲੁੱਟਣ ਦੀ ਕੋਸ਼ਿਸ਼ ਕੀਤੀ ਜਿਸ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਡਟ ਕੇ ਵਿਰੋਧ ਕੀਤਾ। ਜਦੋਂ ਸੂਬੇ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਉੱਥੇ ਜਾ ਕੇ ਬੈਠੇ, ਉੱਥੇ ਧਰਨੇ ਲਾਏ ਅਤੇ ਆਪਣੇ ਪਾਣੀਆਂ ਦੀ ਰਾਖੀ ਕੀਤੀ।

ਉਨ੍ਹਾਂ ਕਿਹਾ ਕਿ ਇਸੇ ਕਰਕੇ ਅੱਜ ਕੇਂਦਰ ਸਰਕਾਰ ਅਸਿੱਧੇ ਤੌਰ ‘ਤੇ ਸੀ.ਆਈ.ਐਸ.ਐਫ ਦੀ ਤੈਨਾਤੀ ਕਰਕੇ ਸਾਡੇ ਡੈਮਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਪਣਾ ਸਭ ਕੁਝ ਦੇਸ਼ ਲਈ ਵਾਰਿਆ ਪਰ ਸੂਬੇ ਨਾਲ ਹਮੇਸ਼ਾ ਧੋਖਾ ਕੀਤਾ ਜਾਂਦਾ ਰਿਹਾ। 1981 ਵਿੱਚ ਰਾਵੀ-ਬਿਆਸ ਪਾਣੀ ਦੀ ਵੰਡ ਸਮੇਂ ਵੀ 17 ਐਮ.ਏ.ਐਫ ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 4 ਐਮ.ਏ.ਐਫ ਪਾਣੀ ਦਿੱਤਾ ਗਿਆ। ਉਸ ਤੋਂ ਬਾਅਦ 24 ਜੁਲਾਈ, 1985 ਨੂੰ ਰਜੀਵ ਲੌਂਗਵਾਲ ਸਮਝੌਤੇ ਦੇ 13 ਪੈਰਿਆਂ, ਜਿਨ੍ਹਾਂ ਵਿੱਚ ਇੱਕ ਪੈਰੇ ‘ਚ ਕਿਹਾ ਗਿਆ ਸੀ ਕਿ 26 ਜਨਵਰੀ, 1986 ਨੂੰ ਚੰਡੀਗੜ੍ਹ ਨੂੰ ਪੰਜਾਬ ਨੂੰ ਦੇ ਦਿੱਤਾ ਜਾਵੇਗਾ, ਲਾਗੂ ਨਹੀਂ ਕੀਤਾ ਗਿਆ ਅਤੇ ਹੋਰ ਕਿਸੇ ਨੁਕਤੇ ‘ਤੇ ਅਮਲ ਨਹੀਂ ਕੀਤਾ ਗਿਆ ਪਰ ਸੂਬੇ ਦਾ ਪਾਣੀ ਖੋਹਣ ਵਾਲੀ ਇਕੱਲੀ ਗੱਲ ‘ਤੇ ਅਮਲ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਨੂੰ 30 ਐਮਏਐਫ ਪਾਣੀ ਦੀ ਲੋੜ ਹੈ ਪਰ ਸਾਡੇ ਲਈ ਪਾਣੀ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਦੇ ਚੇਅਰਮੈਨ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਕੇਂਦਰ ਸਰਕਾਰ ਦੇ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਇਸ਼ਾਰਿਆਂ ‘ਤੇ ਸਾਰਾ ਕੰਮ ਹੋ ਰਿਹਾ ਹੈ ਜਦ ਕਿ ਉਨ੍ਹਾਂ ਲਈ ਪੂਰਾ ਦੇਸ਼ ਇੱਕ ਹੋਣਾ ਚਾਹੀਦਾ ਹੈ।

ਇਨ੍ਹਾਂ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਦਨ ਨੇ ਬੀ.ਬੀ.ਐਮ.ਬੀ. ਵੱਲੋਂ ਆਪਣੀਆਂ ਸਾਰੀਆਂ ਸਥਾਪਨਾਵਾਂ ‘ਤੇ ਸੀ.ਆਈ.ਐਸ.ਐਫ ਕਰਮਚਾਰੀਆਂ ਦੀ ਤਾਇਨਾਤੀ ਕਰਨ ਦਾ ਪ੍ਰਸਤਾਵ ਖਾਰਜ ਕਰ ਦਿੱਤਾ। ਸਦਨ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੌਜੂਦਾ ਸਮੇਂ ਵਿੱਚ ਤਾਇਨਾਤ ਰਾਜ ਪੁਲਿਸ ਇਨ੍ਹਾਂ ਪ੍ਰਾਜੈਕਟਾਂ ਦੀ ਸਥਿਤੀ/ਖੇਤਰ ਅਤੇ ਸੁਰੱਖਿਆ ਤੋਂ ਚੰਗੀ ਤਰ੍ਹਾਂ ਜਾਣੂ ਹੈ, ਜੋ ਕਈ ਸਾਲਾਂ ਤੋਂ ਇਨ੍ਹਾਂ ਖੇਤਰਾਂ ਵਿੱਚ ਸੇਵਾ ਨਿਭਾਅ ਰਹੇ ਹਨ। ਮੌਜੂਦਾ ਪ੍ਰਬੰਧ ਕੁਸ਼ਲ ਅਤੇ ਲਾਗਤ-ਪ੍ਰਭਾਵਸ਼ਾਲੀ ਸਾਬਤ ਹੋਇਆ ਹੈ, ਸੁਰੱਖਿਆ ਵਿੱਚ ਕੋਈ ਮਹੱਤਵਪੂਰਨ ਕਮੀਆਂ ਦੀ ਰਿਪੋਰਟ ਨਹੀਂ ਕੀਤੀ ਗਈ। ਇਸ ਲਈ ਪੰਜਾਬ ਰਾਜ ਭਾਖੜਾ ਨੰਗਲ ਪ੍ਰਾਜੈਕਟ ‘ਤੇ ਸੀ.ਆਈ.ਐਸ.ਐਫ ਦੀ ਤਾਇਨਾਤੀ ਨਾਲ ਸਹਿਮਤ ਨਹੀਂ ਹੈ।

ਸਦਨ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਇਹ ਮਾਮਲਾ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਆਖਿਆ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡ੍ਰੋ ਪ੍ਰਾਜੈਕਟਾਂ ‘ਤੇ ਸੀ.ਆਈ.ਐੱਸ.ਐਫ. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...