ਕਾਂਗਰਸ ਨੇ ਬੇਅਦਬੀ ਦੇ ਮਾਮਲੇ ਵਿੱਚ ਭਗਵੰਤ ਮਾਨ ਖ਼ਿਲਾਫ਼ ਹਮਲਾ ਹੋਰ ਤੇਜ਼ ਕੀਤਾ

by | Jun 25, 2026 | breaking news, daily, politics | 0 comments

ਨਵੇਂ ਬੇਅਦਬੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਨ ਦੇ ਨਾਲ ਅਸਤੀਫ਼ੇ ਦੀ ਮੰਗ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਭਗਵੰਤ ਮਾਨ ਦੇ ਪੂਰਨ ਸਮਾਜਿਕ ਬਾਈਕਾਟ ਦੀ ਅਪੀਲ

ਪਾਰਟੀ ਵਲੋਂ ਜਾਅਲੀ ਰਿਪੋਰਟ ਤਿਆਰ ਕਰਵਾਉਣ ਵਾਲੇ ਦੋ ਪੁਲਿਸ ਅਫ਼ਸਰਾਂ ਨੂੰ ਬਰਖ਼ਾਸਤ ਕਰਨ ਦੀ ਮੰਗ

ਵੜਿੰਗ, ਚੰਨੀ, ਰੰਧਾਵਾ, ਖਹਿਰਾ, ਪਰਗਟ ਅਤੇ ਸਿੰਗਲਾ ਨੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ

ਚੰਡੀਗੜ੍ਹ, 24 ਜੂਨ: ਕਾਂਗਰਸ ਨੇ ਗੁਰੂ ਸਾਹਿਬਾਨ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਆਪਣਾ ਹਮਲਾ ਹੋਰ ਤੇਜ਼ ਕਰਦਿਆਂ, ਉਨ੍ਹਾਂ ਦੇ ਤੁਰੰਤ ਅਸਤੀਫ਼ੇ ਅਤੇ ਨਵੇਂ ਬੇਅਦਬੀ ਕਾਨੂੰਨ ਤਹਿਤ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਵੀ ਮੰਗ ਕੀਤੀ।

ਇਸ ਦੌਰਾਨ ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਭਗਵੰਤ ਮਾਨ ਦਾ ਪੂਰਨ ਤੌਰ ਤੇ ਸਮਾਜਿਕ ਬਾਈਕਾਟ ਕਰਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਹਰ ਚੀਜ਼ ਤੋਂ ਉੱਪਰ ਹਨ, ਜਿਸ ਵਿੱਚ ਪਾਰਟੀ ਦੇ ਅਧਾਰ ਤੇ ਵੰਡਾਂ ਵੀ ਸ਼ਾਮਲ ਹਨ।

ਇਸ ਤੋਂ ਇਲਾਵਾ, ਪਾਰਟੀ ਆਗੂਆਂ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਦੋ ਅਫਸਰਾਂ ਨੂੰ ਵੀ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ ਇੱਕ ਝੂਠੀ ਅਤੇ ਘੜੀ ਹੋਈ “ਫੋਰੈਂਸਿਕ” ਰਿਪੋਰਟ ਤਿਆਰ ਕਰਵਾਈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਅਫਸਰਾਂ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 311 ਤਹਿਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਇਨ੍ਹਾਂ ਖ਼ਿਲਾਫ਼ ਐਫਆਈਆਰ ਵੀ ਦਰਜ ਹੋਣੀ ਚਾਹੀਦੀ ਹੈ।

ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਲਈ ਅੱਜ ਇਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੁਖਪਾਲ ਖਹਿਰਾ ਅਤੇ ਪਰਗਟ ਸਿੰਘ, ਅਤੇ ਏਆਈਸੀਸੀ ਦੇ ਸਾਂਝੇ ਖ਼ਜ਼ਾਨਚੀ ਵਿਜੈ ਇੰਦਰ ਸਿੰਗਲਾ ਸ਼ਾਮਲ ਸਨ।

ਇਸ ਮੌਕੇ ਬੋਲਦਿਆਂ, ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ’ਤੇ ਇਕਜੁੱਟ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਸਾਰੇ ਸ਼ੱਕ ਦੂਰ ਹੋ ਗਏ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਝੂਠ ਨੂੰ ਕਿਵੇਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਆਪ ਦੇ ਕੁਝ ਆਗੂਆਂ ਨੂੰ ਵੀ ਅਹਿਸਾਸ ਹੋ ਗਿਆ ਸੀ ਕਿ ਉਨ੍ਹਾਂ ਤੋਂ ਨਾ ਬਚਣਯੋਗ ਗੱਲ ਦਾ ਬਚਾਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਪਾਰਟੀ ਮੀਟਿੰਗ ਦੌਰਾਨ ਇਤਰਾਜ਼ ਜਤਾਇਆ ਸੀ ਕਿ ਉਨ੍ਹਾਂ ਨੂੰ ਇੱਕ ਜਾਅਲੀ ਫੋਰੈਂਸਿਕ ਰਿਪੋਰਟ ਦੇ ਆਧਾਰ ’ਤੇ ਪ੍ਰੈਸ ਕਾਨਫਰੰਸ ਕਰਨ ਲਈ ਕਿਉਂ ਕਿਹਾ ਗਿਆ।

ਵੜਿੰਗ ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਨੀਅਤ ’ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪਹਿਲਾਂ ਉੱਥੋਂ ਦੀ ਪੁਲਿਸ ਨੇ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਇੱਕ ਲਗਾਤਾਰ ਗਲਤੀਆਂ ਕਰਨ ਵਾਲੇ ਆਗੂ ਸਾਬਤ ਹੋਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਜੁੜੀਆਂ ਕਈ ਅਜਿਹੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਮੌਜੂਦਾ ਮਾਮਲਾ ਸਭ ਤੋਂ ਵੱਧ ਨਾ ਮੁਆਫੀਯੋਗ ਹੈ।

ਇਸ ਲੜੀ ਹੇਠ, ਮੁੱਖ ਮੰਤਰੀ ਦੇ ਬਾਈਕਾਟ ਸਬੰਧੀ ਪਾਰਟੀ ਦੀ ਮੰਗ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਭਗਵੰਤ ਮਾਨ ਦਾ ਬਾਈਕਾਟ ਕਰੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਕੋਈ ਵੀ ਆਗੂ ਜਾਂ ਵਰਕਰ ਮੁੱਖ ਮੰਤਰੀ ਨਾਲ ਨਾ ਨਿੱਜੀ ਅਤੇ ਨਾ ਹੀ ਸਿਆਸੀ ਸੰਪਰਕ ਰੱਖੇਗਾ।

ਚੰਨੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਅਸਤੀਫ਼ਾ ਦੇਣਾ ਹੀ ਚਾਹੀਦਾ ਹੈਜ਼ ਜਿਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ।

ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ, ਚੰਨੀ ਨੇ ਕਿਹਾ ਕਿ ਇਨ੍ਹਾਂ ਖ਼ਿਲਾਫ਼ ਬੇਅਦਬੀ ਕਾਨੂੰਨ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਨੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਥੋਂ ਤੱਕ ਕਿ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ 10 ਲੱਖ ਰੁਪਏ ਤੱਕ ਖਰਚ ਕਰ ਦਿੱਤੇ।

ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪਾਰਟੀ ਇਸ ਗੱਲ ’ਤੇ ਇਕਮਤ ਹੈ ਕਿ ਭਗਵੰਤ ਮਾਨ ਅਸਤੀਫ਼ਾ ਦੇਣ ਅਤੇ ਇਨ੍ਹਾਂ ਦੇ ਨਾਲ-ਨਾਲ ਹਰਪਾਲ ਚੀਮਾ, ਬਲਤੇਜ ਪੰਨੂ ਅਤੇ ਉਹਨਾਂ ਦੋ ਪੁਲਿਸ ਅਫ਼ਸਰਾਂ ਖ਼ਿਲਾਫ਼ ਵੀ ਐਫਆਈਆਰ ਦਰਜ ਹੋਵੇ, ਜਿਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਸਾਬਤ ਕਰਨ ਲਈ ਸਾਜ਼ਿਸ਼ ਰਚੀ ਸੀ।

ਉਨ੍ਹਾਂ ਨੇ ਇਹ ਵੀ ਜਾਂਚ ਕਰਨ ਦੀ ਮੰਗ ਕੀਤੀ ਕਿ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਲਈ 10 ਲੱਖ ਰੁਪਏ ਕਿੱਥੋਂ ਆਏ। ਇਸ ਤੋਂ ਇਲਾਵਾ, ਉਨ੍ਹਾਂ ਪੁੱਛਿਆ ਕਿ 28 ਹਜ਼ਾਰ ਰੁਪਏ ਪ੍ਰਤੀ ਕਮਰਾ ਪ੍ਰਤੀ ਦਿਨ ਦੇ ਹੋਟਲ ਦੇ ਬਿੱਲ ਕਿਸਨੇ ਭਰੇ ਸਨ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਰੱਖਣ ਲਈ ਪੂਰਾ ਮੌਕਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਉਹੀ ਆਪ ਹੈ, ਜਿਸਨੇ ਪੁਰਾਣੇ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਦੇ ਨਾਂਮ ’ਤੇ ਵੋਟਾਂ ਮੰਗੀਆਂ ਸਨ, ਪਰ ਹੁਣ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੇ ਰਾਹ ’ਤੇ ਹੈ।

ਪਰਗਟ ਸਿੰਘ ਨੇ ਕਿਹਾ ਕਿ ਆਪ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਮਾਮਲੇ ਵਿੱਚ ਅਕਾਲੀਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਨੇ ਡੀਜੀਪੀ ਨੂੰ ਅਪੀਲ ਕੀਤੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖ਼ਿਲਾਫ਼ ਲਗਾਤਾਰ ਚਲਾਈ ਜਾ ਰਹੀ ਗਲਤ ਮੁਹਿੰਮ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਿੱਧੇ ਤੌਰ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਅਤੇ ਨਵੇਂ ਬੇਅਦਬੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਦੁਹਰਾਈ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿਵਾਦ ਨੇ ਭਗਵੰਤ ਮਾਨ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਲ ਅਜਿਹੀਆਂ ਹੋਰ ਵੀ ਕਈ ਵੀਡੀਓਜ਼ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਇਹ ਖ਼ਾਸ ਵੀਡੀਓ 2021 ਤੋਂ ਪਹਿਲਾਂ ਹੀ ਕੇਜਰੀਵਾਲ ਕੋਲ ਸੀ ਅਤੇ ਉਹ ਇਸਨੂੰ ਮਾਨ ਦੇ ਖ਼ਿਲਾਫ਼ ਵਰਤਣਾ ਚਾਹੁੰਦੇ ਸਨ, ਕਿਉਂਕਿ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸਨ।

ਖਹਿਰਾ ਨੇ ਭਗਵੰਤ ਮਾਨ ਨੂੰ ਲਗਾਤਾਰ ਗਲਤੀਆਂ ਕਰਨ ਵਾਲਾ ਆਗੂ ਕਰਾਰ ਦਿੰਦਿਆਂ, ਕਿਹਾ ਕਿ ਇਨ੍ਹਾਂ ਨੇ ਕਈ ਮੌਕਿਆਂ ’ਤੇ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...