ਕਾਲਕਾ ਨੇ ‘ਡੀਪ ਸਟੇਟ’ ਦੇ ਕਰਿੰਦੇ ਦੀ ਭੁਮਿਕਾ ਨਿਭਾਈ : ਜੀਕੇ

by | Oct 25, 2025 | breaking news, daily | 0 comments

ਕਾਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਦਨਿਯਤ ਨਾਲ ਪ੍ਰਪੰਚ ਕਰਨ ਲਈ ਵਰਤਿਆ

ਨਵੀਂ ਦਿੱਲੀ (25 ਅਕਤੂਬਰ 2025) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਅੱਜ ਤਿੰਨ ਸਾਬਕਾ ਪ੍ਰਧਾਨਾਂ ਦੀ ਕਥਿਤ ਤੌਰ ‘ਤੇ ਮੁੱਢਲੀ ਮੈਂਬਰਸ਼ਿਪ ਖਤਮ ਕਰਨ ਦੇ ਆਏ ਫੈਸਲੇ ਉਤੇ ਸਿਆਸਤ ਭੱਖ ਗਈ ਹੈ। ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਸਲੇ ਉਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਇਸ ਮਸਲੇ ਨੂੰ ਲੈਕੇ ਨੀਅਤ, ਨੀਤੀ ਅਤੇ ਕਾਨੂੰਨੀ ਨਾਸਮਝੀ ਉਤੇ ਜ਼ਬਰਦਸਤ ਸ਼ਬਦੀ ਹਮਲਾ ਬੋਲਿਆ ਹੈ। ਜੀਕੇ ਨੇ ਕਿਹਾ ਕਿ ਕਾਲਕਾ ਨੂੰ ਇਹ ਪਤਾ ਸੀ ਕਿ ਕਿਸੇ ਚੁਣੇ ਹੋਏ ਮੈਂਬਰ ਦੀ ਮੈਂਬਰੀ ਖਤਮ ਕਰਨ ਦਾ ਦਿੱਲੀ ਕਮੇਟੀ ਐਕਟ ‘ਚ ਕੋਈ ਪ੍ਰਾਵਧਾਨ ਨਹੀਂ ਹੈ। ਇਸ ਲਈ ਉਸਨੇ ਅੱਜ ਮੀਡੀਆ ਅੱਗੇ ਮੰਨਿਆ ਕਿ ਇਸ ਕਾਰੇ ਲਈ ਉਸ ਉਤੇ ਦਿੱਲੀ ਸਰਕਾਰ ਦਾ ਦਬਾਅ ਸੀ।

ਇਸ ਗੈਰ ਕਾਨੂੰਨੀ ਤੇ ਗੈਰ ਇਖਲਾਕੀ ਕੰਮ ਨੂੰ ਸਿਰੇ ਚਾੜ੍ਹਨ ਤੇ ਆਪਣੀ ਕੁਰਸੀ ਦੀ ਸਲਾਮਤੀ ਲਈ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਨਰਲ ਇਜਲਾਸ ਉਤੇ ਲਗਾਈ ਰੋਕ ਦੀ ਪਰਵਾਹ ਨਹੀਂ ਕਰਦਿਆਂ ‘ਡੀਪ ਸਟੇਟ’ ਦੇ ਕਰਿੰਦੇ ਦੀ ਭੁਮਿਕਾ ਨਿਭਾਉਣ ਨੂੰ ਆਪਣੇ ਸਿਆਸੀ ਕਰਿਅਰ ਲਈ ਫਾਇਦੇ ਦਾ ਸੌਦਾ ਸਮਝਿਆ। ਜੀਕੇ ਨੇ ਕਾਲਕਾ ਨੂੰ ਚੁਨੌਤੀ ਦਿੱਤੀ ਕਿ ਉਹ ਸਰਨਾ ਭਰਾਵਾਂ ਤੇ ਮੇਰੀ ਮੈਂਬਰੀ ਖਤਮ ਹੋਣ ਦਾ ਸਰਕਾਰੀ ਗਜ਼ਟ ਨੋਟਿਫਿਕੇਸਨ ਦਿਖਾਵੇ।ਜਦਕਿ ਆਪਣੇ ਆਕਾ ਨੂੰ ਖੁਸ਼ ਕਰਨ ਲਈ ਕਾਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਨੂੰ ਬਦਨਿਯਤ ਨਾਲ ਪ੍ਰਪੰਚ ਕਰਨ ਲਈ ਵਰਤਿਆ ਹੈ। ਇੱਥੇ ਹੀ ਬਸ ਨਹੀਂ ਹਰਮੀਤ ਸਿੰਘ ਕਾਲਕਾ ਤਾਂ ‘ਡੀਪ ਸਟੇਟ’ ਦੇ ਕਰਿੰਦੇ ਵਜੋਂ ਆਪਣੇ ਦਾਦਾ ਜਸਵੰਤ ਸਿੰਘ ਕਾਲਕਾ ਤੋਂ ਵੀ ਅੱਗੇ ਵੱਧ ਗਿਆ ਹੈ। ਦਾਦਾ ਨੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਨੌਤੀ ਦਿੱਤੀ ਸੀ, ਪਰ ਪੋਤਰਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਹਿਮੀਅਤ ਅਤੇ ਸ਼ਰਧਾ ਨਾਲ ਵੀ ਖਿਲਵਾੜ ਕਰ ਗਿਆ ਹੈ। ਕਿਉਂਕਿ ਕਥਿਤ ਤੌਰ ‘ਤੇ ਮੇਰੀ ਮੈਂਬਰੀ ਖਤਮ ਕਰਨ ਪਿੱਛੇ ਕੌਮ ਲਈ ਗੂੰਜਦੀ ਮੇਰੀ ਅਵਾਜ਼ ਨੂੰ ਬੰਦ ਕਰਵਾਉਣ ਦੀ ਸਾਜ਼ਿਸ਼ ਘੜੀ ਗਈ ਹੈ।

ਜੀਕੇ ਨੇ ਐਲਾਨ ਕੀਤਾ ਕਿ ਉਹ ਦਿੱਲੀ ਕਮੇਟੀ ਵੱਲੋਂ ਕੀਤੇ ਗਏ ਇਸ ਢਕੋਸਲੇ ਦੇ ਦੋਸ਼ਿਆਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਆਪਰਾਧਿਕ ਸ਼ਿਕਾਇਤ, ਮਾਨਹਾਨੀ ਦੀ ਕਾਨੂੰਨੀ ਕਾਰਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਧਾਰਮਿਕ ਅਵਗਿਆ ਦੀ ਸ਼ਿਕਾਇਤ ਕਰਨਗੇ। ਜੀਕੇ ਨੇ ਕਾਲਕਾ ਨੂੰ ਬੇਵਕੂਫ ਦਸਦਿਆਂ ਕਿਹਾ ਕਿ ਕਰਮਚਾਰੀਆਂ ਨੂੰ ਜਾਰੀ ਹੋਣ ਵਾਲਾ ਮੇਮੋਰੰਡਮ ਸੰਗਤਾਂ ਵੱਲੋਂ ਚੁਣੇ ਹੋਏ ਸਾਬਕਾ ਪ੍ਰਧਾਨਾਂ ਤੇ ਹਮਰੁਤਬਾ ਮੈਂਬਰਾਂ ਨੂੰ ਜਾਰੀ ਕਰਕੇ ਇਸ ਨੇ ਆਪਣੀ ਨਾਸਮਝੀ ਤੇ ਪ੍ਰਬੰਧਕੀ ਕਾਬਲਿਅਤ ਨੂੰ ਨੰਗਾ ਕਰ ਦਿੱਤਾ ਹੈ।

ਜੀਕੇ ਨੇ ਦੋਸ਼ ਲਾਇਆ ਕਿ ਸਾਡੇ ਖਿਲਾਫ ਕੀਤੀ ਗਈ ਇਹ ਕਾਰਵਾਈ ਸ਼ਹੀਦੀ ਸ਼ਤਾਬਦੀ ਦੇ ਪ੍ਰੋਗਰਾਮਾਂ ਨੂੰ ਖਰਾਬ ਕਰਨ ਅਤੇ ਹੋਰ ਮਹੱਤਵਪੂਰਨ ਪੰਥਕ ਮਸਲਿਆਂ ਤੋਂ ਸੰਗਤਾਂ ਦਾ ਧਿਆਨ ਭਟਕਾਉਣ ਦੀ ਕਵਾਇਦ ਹੈ। ਕਿਉਂਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਇਜਲਾਸ ਨੂੰ ਮੁਲਤਵੀ ਕਰਨ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਜਲਾਸ ਉਥੇ ਰੋਕ ਲਗਾਉਣ ਦੀਆਂ ਭੇਜੀਆਂ ਚਿੱਠੀਆਂ ਨੂੰ ਨਕਾਰਦਿਆਂ ਕਾਲਕਾ ਨੇ ਸਰਕਾਰੀ ਮਜਬੂਰੀ ਨੂੰ ਅੱਗੇ ਰੱਖਿਆ ਹੈ। ਜੀਕੇ ਨੇ ਕਾਲਕਾ ਨੂੰ ਚੁਣੋਤੀ ਦਿੰਦਿਆਂ ਕਿਹਾ ਕਿ ਉਹ ਕੱਲ੍ਹ ਵੀ ਮੈਂਬਰ ਸਨ, ਅੱਜ ਵੀ ਮੈਂਬਰ ਹਨ ਤੇ ਕੱਲ੍ਹ ਵੀ ਮੈਂਬਰ ਹੋਣਗੇ। ਕਿਉਂਕਿ ਮੇਰੀ ਮੈਂਬਰੀ ਸਿਰਫ ਮੇਰੇ ਅਸਤੀਫ਼ੇ, ਮੌਤ ਜਾਂ ਚੌਣ ਨਾਲ ਹੀ ਖਤਮ ਹੋ ਸਕਦੀ ਹੈ। ਇਸ ਮੌਕੇ ਐਡਵੋਕੇਟ ਨਗਿੰਦਰ ਬੇਨੀਪਾਲ ਨੇ ਕਾਨੂੰਨੀ ਧਰਾਤਲ ਉਤੇ ਦਿੱਲੀ ਕਮੇਟੀ ਦੀ ਸਾਰੀ ਕਾਰਵਾਈ ਨੂੰ ਗਲਤ ਅਤੇ ਬਣਾਵਟੀ ਕਰਾਰ ਦਿੰਦਿਆਂ ਇਸ ਨੂੰ ਦਿੱਲੀ ਕਮੇਟੀ ਐਕਟ ਅਤੇ ਨਿਯਮਾਂ ਦੀ ਤੌਹੀਨ ਵਜੋਂ ਪਰਿਭਾਸ਼ਿਤ ਕੀਤਾ। ਕਿਉਂਕਿ ਦਿੱਲੀ ਡਾਇਰੈਕਟਰ ਚੋਣ ਡਾਇਰੈਕਟੋਰੇਟ ਨੇ ਸਮੂਹ ਮਾਮਲੇ ਅਦਾਲਤ ‘ਚ ਬਾਕੀ ਹੋਣ ਕਰਕੇ ਇਨ੍ਹਾਂ ਦੀ ਸ਼ਿਕਾਇਤਾਂ ਉਤੇ ਅਧਿਕਾਰਿਕ ਤੌਰ ‘ਤੇ ਟਿੱਪਣੀ ਨਹੀਂ ਕਰਨ ਦੀ ਗੱਲ ਕਰਦਿਆਂ ਆਪਣੇ ਆਦੇਸ਼ ਦਾ ਉਤਾਰਾ ਜੀਕੇ ਨੂੰ ਭੇਜਿਆ ਸੀ।

ਇਸ ਮੌਕੇ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਜਤਿੰਦਰ ਸਿੰਘ ਸੋਨੂੰ, ਸਤਨਾਮ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਦਾਰਾ ਅਤੇ ਅਕਾਲੀ ਆਗੂ ਡਾਕਟਰ ਪਰਮਿੰਦਰ ਪਾਲ ਸਿੰਘ, ਰਮਨਦੀਪ ਸਿੰਘ ਸੋਨੂੰ, ਗੁਣਜੀਤ ਸਿੰਘ ਬਖਸ਼ੀ, ਸੁਖਮਨ ਸਿੰਘ ਸਾਹਨੀ, ਬਖਸ਼ਿਸ਼ ਸਿੰਘ, ਮਨਜੀਤ ਸਿੰਘ ਤੇ ਰਾਜਾ ਸਿੰਘ ਚਾਵਲਾ ਆਦਿਕ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...