ਕੇਂਦਰ ਤੇ ਆਪ ਦੋਵਾਂ ਸਰਕਾਰਾਂ ਨੇ ਰਾਜ ਵਿਚ ਪੰਜਾਬੀਆਂ ਨੂੰ ਫੇਲ੍ਹ ਕੀਤਾ: ਸੁਖਬੀਰ ਸਿੰਘ ਬਾਦਲ

by | Sep 4, 2025 | breaking news, daily, politics | 0 comments

ਭਰਾਵਾਂ ਦੀ ਸਹਾਇਤਾ ਵਾਸਤੇ ਨਿਤਰਣ ਤੇ ਆਪਾ ਵਾਰ ਕੇ ਸੇਵਾ ਵਿਚ ਡੱਟਣ ’ਤੇ ਪੰਜਾਬੀਆਂ ਦੀ ਕੀਤੀ ਸ਼ਲਾਘਾ

ਬੰਨ ਮਜ਼ਬੂਤ ਕਰਨ ਵਾਸਤੇ ਚਮਕੌਰ ਸਾਹਿਬ ਦੇ ਪਿੰਡਾਂ ਵਿਚ ਲੱਖਾਂ ਰੁਪਏ ਨਗਦ ਤੇ ਹਜ਼ਾਰਾਂ ਲੀਟਰ ਡੀਜ਼ਲ ਕੀਤਾ ਪ੍ਰਦਾਨ

ਪਿੰਡਾਂ ਦੀਆਂ ਕਮੇਟੀਆਂ ਦੀ ਮਦਦ ਵਾਸਤੇ 500 ਅਕਾਲੀ ਵਰਕਰ ਭੇਜਣ ਦਾ ਦਿੱਤਾ ਭਰੋਸਾ

ਚਮਕੌਰ ਸਾਹਿਬ/ਚੰਡੀਗੜ੍ਹ, 4 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਰਾਜ ਵਿਚ ਪੰਜਾਬ ਨੂੰ ਫੇਲ੍ਹ ਕਰ ਦਿੱਤਾ ਹੈ ਤੇ ਉਹਨਾਂ ਨੇ ਹੜ੍ਹਾਂ ਤੋਂ ਬਚਾਅ ਤੇ ਰਾਹਤ ਕਾਰਜ ਆਪਣੇ ਹੱਥ ਵਿਚ ਲੈਣ ’ਤੇ ਪੰਜਾਬੀਆਂ ਦੀ ਚੜ੍ਹਦੀਕਲਾ ਦੀ ਭਾਵਨਾ ਦੀ ਰਜਵੀਂ ਸ਼ਲਾਘਾ ਕੀਤੀ।

ਅਕਾਲੀ ਦਲ ਦੇ ਪ੍ਰਧਾਨ, ਜੋ ਇਥੇ ਸਾਰੰਗਪੁਰ ਫਸੇ ਅਤੇ ਦੋਧਰ ਪਿੰਡਾਂ ਦੇ ਨਾਲ-ਨਾਲ ਬੇਲਾ ਚੌਂਕ ਪਹੁੰਚਣ ਵਾਸਤੇ ਟਰੈਕਟਰ ਚਲਾ ਕੇ ਪਹੁੰਚੇ, ਨੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਬੰਨ ਮਜ਼ਬੂਤ ਕਰਨ ਦੀ ਲੋੜ ਵਾਲੇ ਇਲਾਕਿਆਂ ਦੀ ਗੱਲ ਕੀਤੀ ਤੇ ਉਹਨਾਂ ਦੀ ਵਿੱਤੀ ਤੇ ਸਮਾਨ ਨਾਲ ਸਹਾਇਤਾ ਕੀਤੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮਨੁੱਖ ਵੱਲੋਂ ਸਹੇੜੇ ਹੜ੍ਹਾਂ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ਬਰਬਾਦ ਹੋ ਗਈ ਹੈ। ਉਹਨਾਂ ਕਿਹਾ ਕਿ ਪਿਛਲੇ ਪੰਦਰਾਂ ਦਿਨਾਂ ਤੋਂ ਸੂਬਾ ਹੜ੍ਹਾਂ ਦੀ ਮਾਰ ਹੇਠ ਹੈ ਪਰ ਰਾਹਤ ਕਾਰਜਾਂ ਵਾਸਤੇ ਕੋਈ ਵਿੱਤੀ ਸਹਾਇਤਾ ਜਾਰੀ ਨਹੀਂ ਕੀਤੀ ਗਈ। ਉਹਨਾਂ ਨੇ ਦੋਵੇਂ ਹੱਥ ਜੋੜ ਕੇ ਪਿੰਡਾਂ ਵਾਲਿਆਂ ਨੂੰ ਸਲਾਮ ਕੀਤਾ ਤੇ ਕਿਹਾ ਕਿ ਉਹਨਾਂ ਵੱਲੋਂ ਆਪਣੇ ਭਰਾਵਾਂ ਦੀ ਮਦਦ ਵਾਸਤੇ ਨਿਤਰਣ ਨਾਲ ਵੱਡਾ ਫਰਕ ਪਿਆ ਹੈ। ਉਹਨਾਂ ਕਿਹਾ ਕਿ ਹੌਲੀ-ਹੌਲੀ ਹਾਲਾਤ ਕਾਬੂ ਵਿਚ ਆ ਰਹੇ ਹਨ। ਉਹਨਾਂ ਕਿਹਾ ਕਿ ਤੁਹਾਡੇ ਵੱਲੋਂ ਆਪਾ ਵਾਰ ਕੇ ’ਸੇਵਾ’ ਕਰਨ ਦੇ ਜ਼ਜਬੇ ਤੇ ਬਹਾਦਰੀ ਅਤੇ ਪ੍ਰਭਾਵਤ ਲੋਕਾਂ ਦੀ ਮਦਦ ਕਰਨ ਨਾਲ ਰਾਹਤ ਕਾਰਜਾਂ ਵਿਚ ਵੱਡੀ ਮਦਦ ਮਿਲ ਰਹੀ ਹੈ ਤੇ ਹੁਣ ਹਾਲਾਤ ਸਾਡੇ ਹੱਕ ਵਿਚ ਹੋ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ’ਚੜ੍ਹਦੀਕਲਾ’ ਵਿਚ ਰਹਿਣ ਤੇ ਲੋਕਾਂ ਨੇ ’ਸੁਖਬੀਰ ਸਿੰਘ ਬਾਦਲ ਜ਼ਿੰਦਾਬਾਦ’ ਦੇ ਨਾਅਰੇ ਲਗਾਏ। ਉਹਨਾਂ ਕਿਹਾ ਕਿ ਸਾਰੇ ਹੜ੍ਹ ਰੋਕੂ ਕਾਰਜਾਂ ਵਿਚ ਅਕਾਲੀ ਦਲ ਦਾ ਕੇਡਰ ਲੋਕਾਂ ਦੀ ਡਟਵੀਂ ਮਦਦ ਕਰ ਰਿਹਾ ਹੈ। ਉਹਨਾਂਕਿਹਾ ਕਿ ਅਕਾਲੀ ਦਲ ਨੇ ਜਲੰਧਰ ਵਿਚ ਸਹਾਇਤਾ ਕੇਂਦਰ ਸਥਾਪਿਤ ਕੀਤਾ ਹੈ ਜਿਥੇ ਸਾਰੇ ਕੇਡਰ ਸਹਾਇਤਾ ਪ੍ਰਦਾਨ ਕਰ ਰਹੇ ਹਨ ਤੇ ਇਹ ਰਾਹਤ ਪ੍ਰਭਾਵਤ ਲੋਕਾਂ ਨੂੰ ਪਹੁੰਚਾਈ ਜਾ ਰਹੀ ਹੈ।

ਸਰਦਾਰ ਬਾਦਲ ਨੇ ਇਸ ਮੌਕੇ ਸਾਰੰਗਪੁਰ ਫਸੇ ਦੀ ਪਿੰਡ ਕਮੇਟੀ ਨੂੰ 2 ਲੱਖ ਰੁਪਏ ਮਾਲੀ ਮਦਦ ਵੀ ਪ੍ਰਦਾਨ ਕੀਤੀ। ਉਹਨਾਂ ਨੇ ਲੋਹੇ ਦਾ ਜੰਗਲਾ ਬਣਾਉਣ ਵਾਸਤੇ ਦੌਧਰਪੁਰ ਵਿਚ ਵੀ 2 ਲੱਖ ਰੁਪਏ ਪ੍ਰਦਾਨ ਕੀਤੇ ਅਤੇ 1000 ਲੀਟਰ ਡੀਜ਼ਲ ਵੀ ਪ੍ਰਦਾਨ ਕੀਤਾ ਅਤੇ ਪਿੰਡ ਨੂੰ ਜਲਦੀ ਹੀ 5 ਹਜ਼ਾਰ ਲੀਟਰ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਉਹਨਾਂ ਨੇ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਜਲਦੀ ਹੀ 500 ਅਕਾਲੀ ਵਰਕਰ ਬੰਨ ਦੀ ਮਜ਼ਬੂਤੀ ਵਾਸਤੇ ਪਿੰਡ ਦੀਆਂ ਕਮੇਟੀ ਦੀ ਮਦਦ ਕਰਨਗੇ।

ਬੇਲਾ ਚੌਂਕ ਵਿਖੇ ਸਰਦਾਰ ਬਾਦਲ ਨੇ ਪਿੰਡ ਵਾਲਿਆਂ ਨੂੰ ਬੰਨ ਮਜ਼ਬੂਤ ਕਰਨ ਦਾ ਭਰੋਸਾ ਦੁਆਇਆ ਅਤੇ ਕਿਹਾ ਕਿ ਹੜ੍ਹਾਂ ਦੀ ਮਾਰ ਇਸ ਸਾਲ ਬਹੁਤ ਜ਼ਿਆਦਾ ਪਈ ਹੈ ਕਿਉਂਕਿ ਸਮੇਂ ਸਿਰ ਹੜ੍ਹ ਰੋਕੂ ਕਾਰਜ ਨਹੀਂ ਕੀਤੇ ਗਏ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 5 ਜੂਨ ਨੂੰ ਹੜ੍ਹ ਰੋਕੂ ਕਾਰਜਾਂ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮਗਰੋਂ ਹੜ੍ਹ ਰੋਕੂ ਕਾਰਜਾਂ ਵਾਸਤੇ ਕੋਈ ਮੀਟਿੰਗ ਨਹੀਂ ਹੋਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਰਾਹਤ ਤੇ ਮੁੜ ਵਸੇਬੇ ਵਾਸਤੇ ਕੋਈ ਵੀ ਪੈਸਾ ਪ੍ਰਦਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਜੋ ਸੰਕਟ ਵੇਲੇ ਹੋਰ ਰਾਜਾਂ ਦੀ ਮਦਦ ਕਰਦੇ ਹਨ, ਇਸ ਤ੍ਰਾਸਦੀ ਭਰੇ ਸਮੇਂ ਵਿਚ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ।

ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਢਿੱਲੋਂ, ਪਰਮਜੀਤ ਸਿੰਘ ਲੱਖੇਵਾਲ ਸ਼੍ਰੋਮਣੀ ਕਮੇਟੀ ਮੈਂਬਰ, ਰਵਿੰਦਰ ਖੇੜਾ, ਯਾਦਵਿੰਦਰ ਸਿੰਘ ਯਾਦੂ ਅਤੇ ਹਰਜਿੰਦਰ ਸਿੰਘ ਪਵਾਤ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...