ਕੇਂਦਰ ਦਾ ‘ਸਪੱਸ਼ਟੀਕਰਨ’ ਪੰਜਾਬੀਆਂ ਦੇ ਰੋਹ ਅੱਗੇ ‘ਝੁਕਣਾ’ ਹੈ, ਪਰ ‘ਧਾਰਾ 240’ ਵਾਲੀ ਚੋਰ-ਮੋਰੀ ਰਾਹੀਂ ਚੰਡੀਗੜ੍ਹ ਹੜੱਪਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ – ਬ੍ਰਹਮਪੁਰਾ

by | Nov 24, 2025 | breaking news, daily, politics | 0 comments

• ਗ੍ਰਹਿ ਮੰਤਰਾਲੇ ਦਾ ਬਿਆਨ ਸਿਰਫ਼ ‘ਲੀਪਾਪੋਚੀ’, ਜਦੋਂ ਤੱਕ ਬਿੱਲ ਲੋਕ ਸਭਾ ਦੀ ਸੂਚੀ ਵਿੱਚੋਂ ਰੱਦ ਨਹੀਂ ਹੁੰਦਾ, ਅਸੀਂ ਚੁੱਪ ਨਹੀਂ ਬੈਠਾਂਗੇ
• ਧਾਰਾ 240 ਲਾਗੂ ਕਰਨ ਦਾ ਮਤਲਬ ਸੰਸਦ ਨੂੰ ਬਾਈਪਾਸ ਕਰਕੇ ‘ਰਾਸ਼ਟਰਪਤੀ ਰਾਜ’ ਲਾਗੂ ਕਰਨਾ, ਇਹ ‘ਸਰਲਤਾ’ ਨਹੀਂ ‘ਕਬਜ਼ਾ’ ਹੈ – ਬ੍ਰਹਮਪੁਰਾ

ਤਰਨ ਤਾਰਨ – 23 ਨਵੰਬਰ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਬਿੱਲ ‘ਤੇ ਦਿੱਤੇ ਗਏ ਤਾਜ਼ਾ ਸਪੱਸ਼ਟੀਕਰਨ ਨੂੰ “ਪੰਜਾਬ ਦੇ ਏਕੇ ਦੀ ਮੁੱਢਲੀ ਜਿੱਤ ਪਰ ਖਤਰੇ ਦੀ ਘੰਟੀ” ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਇਹ ਕਹਿਣਾ ਕਿ “ਕੋਈ ਅੰਤਿਮ ਫ਼ੈਸਲਾ ਨਹੀਂ ਲਿਆ” ਸਾਬਤ ਕਰਦਾ ਹੈ ਕਿ ਉਹ ਪੰਜਾਬ ਦਾ ਪਾਣੀ ਮਾਪ ਰਹੇ ਸਨ, ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉੱਠੇ ਵਿਰੋਧ ਨੇ ਉਨ੍ਹਾਂ ਨੂੰ ਪੈਰ ਪਿੱਛੇ ਖਿੱਚਣ ਲਈ ਮਜਬੂਰ ਕਰ ਦਿੱਤਾ ਹੈ।

ਇੱਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ, ਸ੍ਰ. ਬ੍ਰਹਮਪੁਰਾ ਨੇ ਕੇਂਦਰ ਦੀ “ਤਕਨੀਕੀ ਚਲਾਕੀ” ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ “ਕੇਂਦਰ ਸਰਕਾਰ ਇਹ ਕਹਿ ਕੇ ਗੁੰਮਰਾਹ ਕਰ ਰਹੀ ਹੈ ਕਿ ਉਹ ਚੰਡੀਗੜ੍ਹ ਨੂੰ ਸਿਰਫ਼ ਸੰਵਿਧਾਨ ਦੀ ਧਾਰਾ 240 ਹੇਠ ਲਿਆ ਕੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਸਰਲ’ ਕਰਨਾ ਚਾਹੁੰਦੀ ਹੈ। ਪੰਜਾਬੀਓ ਜਾਗੋ! ਧਾਰਾ 240 ‘ਸਰਲਤਾ’ ਲਈ ਨਹੀਂ, ਸਗੋਂ ‘ਤਾਨਾਸ਼ਾਹੀ’ ਲਈ ਹੈ। ਇਸ ਧਾਰਾ ਦੇ ਲਾਗੂ ਹੁੰਦੇ ਹੀ ਚੰਡੀਗੜ੍ਹ ਲਈ ਕਾਨੂੰਨ ਬਣਾਉਣ ਦੀ ਤਾਕਤ ਸੰਸਦ ਕੋਲੋਂ ਖੋਹ ਕੇ ਸਿੱਧੀ ਰਾਸ਼ਟਰਪਤੀ (ਯਾਨੀ ਕੇਂਦਰ ਸਰਕਾਰ ਦੀ ਕੈਬਨਿਟ) ਕੋਲ ਚਲੀ ਜਾਵੇਗੀ। ਫ਼ਿਰ ਉਹ ਬਿੰਨਾਂ ਕਿਸੇ ਬਹਿਸ ਦੇ ਰਾਤੋ-ਰਾਤ ਕੋਈ ਵੀ ਕਾਲਾ ਕਾਨੂੰਨ ਚੰਡੀਗੜ੍ਹ ‘ਤੇ ਥੋਪ ਸਕਣਗੇ। ਅਸੀਂ ਇਸ ‘ਚੋਰ-ਮੋਰੀ’ ਨੂੰ ਪੰਜਾਬ ਦੀ ਰਾਜਧਾਨੀ ਵਿੱਚ ਕਦੇ ਲਾਗੂ ਨਹੀਂ ਹੋਣ ਦੇਵਾਂਗੇ।”

ਉਨ੍ਹਾਂ ਅੱਗੇ ਕਿਹਾ ਕਿ ਗ੍ਰਹਿ ਮੰਤਰਾਲੇ ਦਾ ਇਹ ਬਿਆਨ ਕਿ “ਸਾਰੇ ਹਿੱਸੇਦਾਰਾਂ ਨਾਲ ਸਲਾਹ ਕੀਤੀ ਜਾਵੇਗੀ”, ਆਪਣੇ ਆਪ ਵਿੱਚ ਇੱਕ ਧੋਖਾ ਹੈ। ਚੰਡੀਗੜ੍ਹ ਦਾ ਸਿਰਫ਼ ਇੱਕ ਹੀ ਹਿੱਸੇਦਾਰ ਹੈ – ਪੰਜਾਬ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਸਪੱਸ਼ਟੀਕਰਨ ਦੇਣ ਦੀ ਬਜਾਏ, ਲੋਕ ਸਭਾ ਦੇ ਬੁਲੇਟਿਨ ਵਿੱਚੋਂ ‘ਸੰਵਿਧਾਨ (131ਵੀਂ ਸੋਧ) ਬਿੱਲ 2025’ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਵੇ।

ਸ੍ਰ. ਬ੍ਰਹਮਪੁਰਾ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਜਦੋਂ ਤੱਕ ਲਿਖਤੀ ਰੂਪ ਵਿੱਚ ਇਹ ਬਿੱਲ ਰੱਦ ਨਹੀਂ ਹੁੰਦਾ, ਅਕਾਲੀ ਦਲ ਸ਼ਾਂਤ ਨਹੀਂ ਬੈਠੇਗਾ। ਉਨ੍ਹਾਂ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਦੇ ਇਸ “ਯੂ-ਟਰਨ” ਨੂੰ ਆਪਣੀ ਤਾਕਤ ਬਣਾਓ ਪਰ ਗਫ਼ਲਤ ਵਿੱਚ ਨਾ ਰਹੋ, ਕਿਉਂਕਿ ਦਿੱਲੀ ਦੀ ਨੀਤ ਵਿੱਚ ਅਜੇ ਵੀ ਖੋਟ ਹੈ। – (ਸਮਾਪਤ) –

(ਦਮਨਜੀਤ ਸਿੰਘ)
ਮੋਬਾਈਲ ਨੰ: 7428718135

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...