ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

by | Mar 12, 2026 | daily, lifestyle, MARKET, NATIONAL NEWS, politics | 0 comments

• ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ

• ਕੇਂਦਰ ਨੂੰ ਪੈਟਰੋਲੀਅਮ, ਐਲਪੀਜੀ ਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦੈ: ਬੈਂਸ

•ਜੇਕਰ ਹਾਲਾਤ ਬਰਕਰਾਰ ਰਹੇ ਤਾਂ ਦੇਸ਼ ਵਿੱਚ ਊਰਜਾ ਸੰਕਟ ਕਾਰਨ ਸਾਉਣੀ ਦੀ ਬਿਜਾਈ, ਰਸੋਈ ਤੇ ਉਦਯੋਗ ਹੋਣਗੇ ਪ੍ਰਭਾਵਿਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਮਾਰਚ:

ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ।

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ ‘ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਸਹੀ ਸਟਾਕ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੇ ਬੁਲਾਰੇ ਇਹ ਦਾਅਵਾ ਕਰ ਰਹੇ ਹਨ ਕਿ ਸਾਡੇ ਕੋਲ ਪੈਟਰੋਲੀਅਮ ਅਤੇ ਐਲਪੀਜੀ ਕਾਫ਼ੀ ਮਾਤਰਾ ਵਿੱਚ ਉਪਲਬਧ ਹੈ,ਜਦਕਿ ਦੂਜੇ ਪਾਸੇ ਕੇਂਦਰ ਵੱਲੋਂ ਵਪਾਰਕ ਸਪਲਾਈ ਰੋਕ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ, ਖਾਸ ਕਰਕੇ ਇਸਦੀ ਖੇਤੀਬਾੜੀ ਅਰਥਵਿਵਸਥਾ ਲਈ ਇਸ ਸੰਕਟ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਕੁਤਾਹੀ ਨਹੀਂ ਬਲਕਿ ਭਾਜਪਾ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਨੇ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ (ਨੈਸ਼ਨਲ ਫਰਟੀਲਾਈਜ਼ਰ ਲਿਮਟਿਡ) ਦੇ ਯੂਨਿਟਾਂ ਦੇ ਬੰਦ ਹੋਣ ‘ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਆਉਣ ਵਾਲਾ ਸਾਉਣੀ ਬਿਜਾਈ ਸੀਜ਼ਨ ਸਿੱਧੇ ਤੌਰ ‘ਤੇ ਖ਼ਤਰੇ ਵਿੱਚ ਦਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੰਗਲ ਅਤੇ ਬਠਿੰਡਾ ਖਾਦ ਪਲਾਂਟ ਲਗਭਗ ਬੰਦ ਹੋ ਗਏ ਹਨ। ਸਾਡਾ ਯੂਰੀਆ ਕਿੱਥੋਂ ਆਵੇਗਾ? ਸਾਡੀਆਂ ਸਾਉਣੀ ਫਸਲਾਂ ਦੀ ਬਿਜਾਈ ਹੋਣੀ ਹੈ। ਇਹ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਪਲਾਂਟ ਗੈਸ ਤੋਂ ਵਾਂਝੇ ਪਏ ਹਨ ਅਤੇ ਬੰਦ ਹੋ ਰਹੇ ਹਨ, ਉਸ ਸਮੇਂ ਐਨਐਫਐਲ ਦੇ ਪਾਣੀਪਤ ਪਲਾਂਟ ਨੂੰ 100 ਫੀਸਦ ਸਪਲਾਈ ਮਿਲ ਰਹੀ ਹੈ। ਫਿਰ ਇਹ ਪੰਜਾਬ ਨਾਲ ਸਪੱਸ਼ਟ ਵਿਤਕਰਾ ਨਹੀਂ ਤਾਂ ਕੀ ਹੈ?

ਸ. ਹਰਜੋਤ ਬੈਂਸ ਨੇ ਚੇਤਾਵਨੀ ਦਿੱਤੀ ਕਿ ਹੁਣ ਤਾਂ ਇਹ ਸਥਿਤੀ ਕੋਈ ਵੱਡਾ ਨਹੀਂ ਲੱਗ ਰਹੀ, ਪਰ ਜੇ ਇਸਦਾ ਹੱਲ ਨਾ ਕੱਢਿਆ ਗਿਆ ਤਾਂ ਦੇਸ਼ ਨੂੰ ਜਲਦੀ ਹੀ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। “ਕੱਲ੍ਹ, ਉਹ ਕਹਿਣਗੇ ਕਿ ਪੈਟਰੋਲ ਜਾਂ ਡੀਜ਼ਲ ਨਹੀਂ ਹੈ। ਇਹ ਸਿਰਫ਼ ਖੇਤਾਂ ਤੱਕ ਨਹੀਂ ਰੁਕੇਗਾ। ਜੇ ਅਜਿਹਾ ਹੀ ਰਿਹਾ ਤਾਂ ਸਾਡੇ ਹੋਸਟਲ ਆਪਣੀਆਂ ਰਸੋਈਆਂ (ਮੈਸ)
ਬੰਦ ਕਰ ਦੇਣਗੇ, ਸਾਡਾ ਸੈਰ-ਸਪਾਟਾ ਉਦਯੋਗ ਠੱਪ ਹੋ ਜਾਵੇਗਾ ਅਤੇ ਇਹ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵੀ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਦੇਸ਼ ਦੇ ਹਰ ਸੈਕਟਰ ਨਾਲ ਸਬੰਧਤ ਹੈ।”

ਭਾਜਪਾ ਦੀਆਂ ਵਿਦੇਸ਼ ਨੀਤੀ ਦੀਆਂ ਅਸਫਲਤਾਵਾਂ ਦੀ ਖੁੱਲ੍ਹ ਕੇ ਨਿੰਦਾ ਕਰਨ ਲਈ ਆਖਦਿਆ ਸ. ਬੈਂਸ ਨੇ ਕਿਹਾ ਕਿ ਸਾਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। ਨੰਗਲ ਅਤੇ ਬਠਿੰਡਾ ਵਿੱਚ ਸਾਡੇ ਪਲਾਂਟ ਕਿਉਂ ਬੰਦ ਹਨ ਜਦੋਂ ਕਿ ਐਨਐਫਐਲ ਦਾ ਪਾਣੀਪਤ ਵਾਲਾ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਿਹਾ ਹੈ? ਇਸ ਤੋਂ ਪਹਿਲਾਂ ਕਿ ਦੇਰੀ ਹੋ ਜਾਵੇ ਪੂਰੇ ਦੇਸ਼ ਨੂੰ ਸਟਾਕ ਦੀ ਸਥਿਤੀ ਬਾਰੇ ਸੱਚ ਜਾਣਨ ਦੀ ਲੋੜ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...