ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

by | Mar 11, 2026 | breaking news, politics | 0 comments

ਪੰਜਾਬ ‘ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ

ਮਤੇ ਅਨੁਸਾਰ ਕੇਂਦਰ ਦੀ ਕਮਜ਼ੋਰ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਭਾਰਤ ਨੂੰ ਊਰਜਾ ਸੰਕਟ ਵੱਲ ਧੱਕ ਰਹੀ

ਚੰਡੀਗੜ੍ਹ, 11 ਮਾਰਚ 2026:

ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ ‘ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ ‘ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।

ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ ‘ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ ‘ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ ‘ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ।

ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱਚ ਬੇਚੈਨੀ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ।

ਮਤਾ ਪੇਸ਼ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਦਨ ਕੇਂਦਰ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਅਤੇ ਅਸੰਤੁਲਿਤ ਊਰਜਾ ਨੀਤੀ ਕਾਰਨ ਦੇਸ਼ ਵਿੱਚ ਪੈਦਾ ਹੋਈ ਸਥਿਤੀ ‘ਤੇ ਆਪਣੀ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਦਰਜ ਕਰਦਾ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਸਦਨ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਦਰਜ ਕਰਦਾ ਹੈ ਕਿ ਕੇਂਦਰ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਅਤੇ ਅਸੰਤੁਲਿਤ ਊਰਜਾ ਨੀਤੀ ਕਾਰਨ, ਦੇਸ਼ ਭਰ ਵਿੱਚ ਊਰਜਾ ਸੰਕਟ ਦੀ ਸਥਿਤੀ ਪੈਦਾ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਇਹ ਮੌਜੂਦਾ ਹਾਲਾਤ ਸਿਰਫ਼ ਅੰਤਰਰਾਸ਼ਟਰੀ ਪੱਧਰ ‘ਤੇ ਘਟਨਾਕ੍ਰਮਾਂ ਦਾ ਨਤੀਜਾ ਨਹੀਂ ਹਨ, ਸਗੋਂ ਇਹ ਕਮਜ਼ੋਰ, ਅਸੰਤੁਲਿਤ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਦਾ ਨਤੀਜਾ ਵੀ ਹਨ। ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਅੱਜ ਜੋ ਸਥਿਤੀ ਹੈ ਉਹ ਨਾ ਸਿਰਫ਼ ਅੰਤਰਰਾਸ਼ਟਰੀ ਹਾਲਾਤਾਂ ਕਰਕੇ ਹੈ, ਸਗੋਂ ਇਹ ਕੇਂਦਰ ਸਰਕਾਰ ਦੀ ਕਮਜ਼ੋਰ, ਅਸੰਤੁਲਿਤ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਦਾ ਨਤੀਜਾ ਵੀ ਹੈ।

ਕੈਬਨਿਟ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਦੇਸ਼ ਦੀ ਊਰਜਾ ਸੁਰੱਖਿਆ ਹੁਣ ਇੱਕ ਗੰਭੀਰ ਖ਼ਤਰੇ ਦਾ ਸਾਹਮਣਾ ਕਰ ਰਹੀ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਐਲਪੀਜੀ ਦੀ ਘਾਟ ਦੀਆਂ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਸ਼ ਵਿੱਚ ਐਲਪੀਜੀ ਸਪਲਾਈ ਦੀ ਗੰਭੀਰ ਘਾਟ ਬਾਰੇ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਦੇਸ਼ ਭਰ ਵਿੱਚ ਰੈਸਟੋਰੈਂਟ, ਢਾਬੇ, ਛੋਟੇ ਵਪਾਰੀ ਅਤੇ ਆਮ ਖਪਤਕਾਰ ਇੱਕ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਸਦਨ ਨੂੰ ਦੱਸਿਆ ਕਿ ਦਿੱਲੀ, ਮੁੰਬਈ, ਬੰਗਲੁਰੂ ਅਤੇ ਚੇਨਈ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਪਹਿਲਾਂ ਹੀ ਐਲਪੀਜੀ ਦੀ ਮਹੱਤਵਪੂਰਨ ਘਾਟ ਦੀਆਂ ਰਿਪੋਰਟਾਂ ਆ ਰਹੀਆਂ ਹਨ। ਦੇਸ਼ ਵਿੱਚ ਪੰਜ ਲੱਖ ਤੋਂ ਵੱਧ ਰੈਸਟੋਰੈਂਟਾਂ ਦੀ ਨੁਮਾਇੰਦਗੀ ਕਰਨ ਵਾਲੀ ਨੈਸ਼ਨਲ ਰੈਸਟੋਰੈਂਟ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 72 ਘੰਟਿਆਂ ਦੇ ਅੰਦਰ ਐਲਪੀਜੀ ਸਪਲਾਈ ਆਮ ਵਾਂਗ ਨਹੀਂ ਹੋਈ ਤਾਂ ਹਜ਼ਾਰਾਂ ਰੈਸਟੋਰੈਂਟ ਅਤੇ ਭੋਜਨ ਅਦਾਰੇ ਬੰਦ ਮਜਬੂਰਨ ਬੰਦ ਕਰਨੇ ਪੈ ਸਕਦੇ ਹਨ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਸੰਕਟ ਪੰਜਾਬ ਵਿੱਚ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਜਿੱਥੇ ਕਈ ਇਲਾਕਿਆਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਰੈਸਟੋਰੈਂਟ, ਢਾਬਿਆਂ ਅਤੇ ਛੋਟੇ ਹੋਟਲ ਆਪਰੇਟਰਾਂ ਨੂੰ ਸਿਲੰਡਰ ਲੈਣ ਕਰਨ ਲਈ ਲੰਬੇ ਸਮੇਂ ਤੱਕ ਉਡੀਕ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਈ ਥਾਵਾਂ ‘ਤੇ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਠੱਪ ਹੋ ਰਹੀ ਹੈ। ਰੈਸਟੋਰੈਂਟ, ਢਾਬਾ ਅਤੇ ਛੋਟੇ ਹੋਟਲ ਆਪਰੇਟਰਾਂ ਨੂੰ ਸਿਲੰਡਰ ਲੈਣ ਲਈ ਲੰਬੇ ਸਮੇਂ ਤੱਕ ਉਡੀਕ ਕਰਨੀ ਪੈ ਰਹੀ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਛੋਟੇ ਵਪਾਰੀਆਂ ਅਤੇ ਭੋਜਨ ਅਦਾਰਿਆਂ ਦੀਆਂ ਲਾਗਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ, ਜਦੋਂ ਕਿ ਆਮ ਲੋਕ ਘਰੇਲੂ ਐਲਪੀਜੀ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਦੀ ਸਿੱਧੀ ਮਾਰ ਝੱਲ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਜਨਤਾ ਨੂੰ ਭਰੋਸਾ ਦਿਵਾਉਣ ਦੀ ਬਜਾਏ, ਕੇਂਦਰ ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਰਹੀ ਹੈ। ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ, ਜਨਤਾ ਨੂੰ ਭਰੋਸਾ ਦਿਵਾਉਣ ਦੀ ਬਜਾਏ, ਕੇਂਦਰ ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਰਹੀ ਹੈ। ਇਹ ਸਥਿਤੀ ਆਪਣੇ ਆਪ ਵਿੱਚ ਦਰਸਾਉਂਦੀ ਹੈ ਕਿ ਕੇਂਦਰ ਸਰਕਾਰ ਸੰਕਟ ਦੀ ਗੰਭੀਰਤਾ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਮਤਾ ਇਸ ਗੱਲ ‘ਤੇ ਵੀ ਚਿੰਤਾ ਪ੍ਰਗਟ ਕਰਦਾ ਹੈ ਕਿ ਕੀ ਦੇਸ਼ ਦੀ ਵਿਦੇਸ਼ ਨੀਤੀ ਨੂੰ ਇਸ ਤਰੀਕੇ ਨਾਲ ਢਾਲਿਆ ਜਾ ਰਿਹਾ ਹੈ, ਜੋ ਭਾਰਤ ਦੀ ਊਰਜਾ ਸੁਰੱਖਿਆ ਨੂੰ ਦਾਅ ‘ਤੇ ਲਾ ਕੇ ਕੁਝ ਕਾਰਪੋਰੇਟ ਸੰਸਥਾਵਾਂ ਦੇ ਹਿੱਤਾਂ ਨੂੰ ਤਰਜੀਹ ਦੇਵੇ।

ਸਦਨ ਨੂੰ ਦੱਸਿਆ ਗਿਆ ਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਇਸ ਸਮੇਂ ਦਿੱਲੀ ਵਿੱਚ 913 ਰੁਪਏ, ਮੁੰਬਈ ਵਿੱਚ 939 ਰੁਪਏ ਅਤੇ ਚੇਨਈ ਵਿੱਚ 1002 ਰੁਪਏ ਹਨ, ਜਦੋਂ ਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਹਾਲ ਹੀ ‘ਚ 60 ਰੁਪਏ ਅਤੇ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ 1500 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਮਤੇ ਦਾ ਸਮਰਥਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਨੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਅੱਜ ਦੇਸ਼ ਦੇ ਹਿੱਤ ਅਮਰੀਕਾ ਅੱਗੇ ਦਾਅ ‘ਤੇ ਲੱਗੇ ਹੋਏ ਹਨ।

ਮਤੇ ਦੇ ਹੱਕ ਵਿੱਚ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੀ ਵਿਦੇਸ਼ ਨੀਤੀ ਨੂੰ ਅਸਫਲ ਦੱਸਿਆ ਅਤੇ ਖਾਦ ਅਤੇ ਊਰਜਾ ਖੇਤਰਾਂ ਵਿੱਚ ਉੱਭਰ ਰਹੀਆਂ ਚੁਣੌਤੀਆਂ ਵੱਲ ਇਸ਼ਾਰਾ ਕੀਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ ਯੂਨਿਟ ਲਗਭਗ ਬੰਦ ਹੋ ਚੁੱਕੇ ਹਨ। ਸਾਨੂੰ ਯੂਰੀਆ ਕਿੱਥੋਂ ਮਿਲੇਗਾ? ਇਹ ਸਿਰਫ਼ ਐਲਪੀਜੀ ਬਾਰੇ ਨਹੀਂ ਸਗੋਂ ਐਲਐਨਜੀ ਬਾਰੇ ਵੀ ਇਹੀ ਸਥਿਤੀ ਹੈ. ਜਦੋਂ ਕਿ ਪਾਣੀਪਤ ਪਲਾਂਟ ਨੂੰ ਪੂਰੀ ਸਪਲਾਈ ਮਿਲ ਰਹੀ ਹੈ।

ਸਦਨ ਅੱਗੇ ਰੱਖਿਆ ਗਿਆ ਮਤਾ ਕੇਂਦਰ ਸਰਕਾਰ ਦੀਆਂ ਅਸਫਲ ਵਿਦੇਸ਼ ਅਤੇ ਊਰਜਾ ਨੀਤੀਆਂ ਦੀ ਸਖ਼ਤ ਨਿੰਦਾ ਕਰਦਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਇੱਕ ਗੰਭੀਰ ਊਰਜਾ ਸੰਕਟ ਵੱਲ ਵਧ ਰਿਹਾ ਹੈ। ਇਹ ਮੰਗ ਕਰਦਾ ਹੈ ਕਿ ਕੇਂਦਰ ਸਰਕਾਰ ਤੁਰੰਤ ਐਲਪੀਜੀ ਸਪਲਾਈ ਨੂੰ ਆਮ ਵਾਂਗ ਬਹਾਲ ਕਰਨ ਲਈ ਐਮਰਜੈਂਸੀ ਕਦਮ ਚੁੱਕੇ, ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਵਾਪਸ ਲਵੇ, ਇੱਕ ਸਪੱਸ਼ਟ ਅਤੇ ਪਾਰਦਰਸ਼ੀ ਊਰਜਾ ਨੀਤੀ ਅਪਣਾਏ ਜੋ ਭਾਰਤ ਦੇ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖੇ ਅਤੇ ਸੰਕਟ ਤੋਂ ਪ੍ਰਭਾਵਿਤ ਛੋਟੇ ਵਪਾਰੀਆਂ, ਰੈਸਟੋਰੈਂਟ ਇੰਡਸਟਰੀ ਅਤੇ ਆਮ ਖਪਤਕਾਰਾਂ ਲਈ ਤੁਰੰਤ ਰਾਹਤ ਉਪਾਵਾਂ ਦਾ ਐਲਾਨ ਕੀਤਾ ਜਾਵੇ।

ਇਹ ਮਤਾ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਵਿਦੇਸ਼ ਅਤੇ ਊਰਜਾ ਨੀਤੀਆਂ ਨੂੰ ਰਾਸ਼ਟਰੀ ਹਿੱਤਾਂ, ਆਰਥਿਕ ਸਥਿਰਤਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਮੁੜ ਪਰਿਭਾਸ਼ਿਤ ਕਰਨ ਦੀ ਵੀ ਅਪੀਲ ਕਰਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਸੰਕਟਾਂ ਤੋਂ ਬਚਿਆ ਜਾ ਸਕੇ।

ਵਿਧਾਨ ਸਭਾ ਵਿੱਚ ਵੀਰਵਾਰ (ਕੱਲ੍ਹ) ਨੂੰ ਮਤੇ ‘ਤੇ ਵਿਸਥਾਰ ਵਿੱਚ ਚਰਚਾ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...