ਕੇਂਦਰ ਸਰਕਾਰ ਭਾਈ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ- ਜਥੇਦਾਰ ਗੜਗੱਜ

by | Sep 26, 2025 | breaking news, daily | 0 comments

-ਜਥੇਦਾਰ ਗੜਗੱਜ ਨੇ ਭਾਈ ਹਵਾਰਾ ਦੇ ਮਾਤਾ ਜੀ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਕੀਤੀ ਵਿਸ਼ੇਸ਼ ਮੁਲਾਕਾਤ

ਸ੍ਰੀ ਫ਼ਤਿਹਗੜ੍ਹ ਸਾਹਿਬ/ਸ੍ਰੀ ਅੰਮ੍ਰਿਤਸਰ, 25 ਸਤੰਬਰ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ, ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਮਨੁੱਖੀ ਅਧਿਕਾਰਾਂ ਤੇ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕਰਵਾਉਣ ਲਈ ਉਨ੍ਹਾਂ ਨੂੰ ਵਕਤੀ ਜ਼ਮਾਨਤ ਦੇਵੇ।

ਇਸ ਮੌਕੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਮਾਂ ਦੇ ਬੱਚੇ ਉਸ ਦੀਆਂ ਆਂਦਰਾਂ ਵਾਂਗ ਹੁੰਦੇ ਹਨ ਅਤੇ ਜੇਕਰ ਬੱਚਿਆਂ ਨੂੰ ਕੋਈ ਪੀੜਾ ਹੋਵੇ ਤਾਂ ਮਾਂ ਨੂੰ ਸਭ ਤੋਂ ਵੱਧ ਦੁੱਖ ਪੁੱਜਦਾ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੇ ਮਾਤਾ ਬੀਬੀ ਨਰਿੰਦਰ ਕੌਰ ਜੀ ਦੀ ਸਿਹਤ ਕਾਫ਼ੀ ਢਿੱਲੀ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਅਨੁਸਾਰ ਮਾਤਾ ਜੀ ਦੀ ਯਾਦ ਸ਼ਕਤੀ ਕਾਫ਼ੀ ਕਮਜ਼ੋਰ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੇਲੇ ਇਹ ਅਤਿ ਜ਼ਰੂਰੀ ਹੈ ਕਿ ਸਰਕਾਰ ਨਿਆਂਪੂਰਨ ਪਹੁੰਚ ਅਪਣਾ ਕੇ ਲੰਮੇ ਸਮੇਂ ਤੋਂ ਇੱਕ ਦੂਜੇ ਨਾਲ ਮੁਲਾਕਾਤ ਲੋਚਦੇ ਬੀਬੀ ਨਰਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਦੀ ਮੁਲਾਕਾਤ ਕਰਵਾਏ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਵੱਲੋਂ ਭਾਰਤ ਸਰਕਾਰ ਪਾਸ ਉਨ੍ਹਾਂ ਦੇ ਵਕਤੀ ਜ਼ਮਾਨਤ ਲਈ ਜੋ ਵੀ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰਾ ਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਅਜ਼ਾਦੀ ਲਈ ਸ਼ਹਾਦਤ ਦਿੱਤੀ, ਉਨ੍ਹਾਂ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਮਨਾ ਰਿਹਾ ਹੈ ਤਾਂ ਅਜਿਹੇ ਸਮੇਂ ਉਨ੍ਹਾਂ ਦੇ ਸਿੱਖਾਂ ਦੇ ਹੱਕ ਹਕੂਕ ਸੁਰੱਖਿਅਤ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਉੱਤੇ ਗੌਰ ਕਰਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਵਕਤੀ ਤੌਰ ਉੱਤੇ ਜ਼ਮਾਨਤ ਦੇਣੀ ਚਾਹੀਦੀ ਹੈ।

ਤਵਾਰੀਖ ਵਿੱਚੋਂ ਉਦਾਹਰਨ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਅੰਗ੍ਰੇਜ਼ ਲੈ ਗਏ ਸਨ, ਪਰੰਤੂ ਅਗ੍ਰੇਜ਼ਾਂ ਨੇ ਵੀ ਕੁਝ ਸਾਲਾਂ ਬਾਅਦ ਮਹਾਰਾਣੀ ਜਿੰਦ ਕੌਰ ਅਤੇ ਮਹਾਰਾਜਾ ਦਲੀਪ ਸਿੰਘ ਦਾ ਮਿਲਾਪ ਪਹਿਲਾਂ ਕਲਕੱਤਾ ਵਿਖੇ ਕਰਵਾਇਆ ਅਤੇ ਉਹ ਬਾਅਦ ਵਿੱਚ ਲੰਡਨ ਜਾ ਕੇ ਵੀ ਨਾਲ ਰਹੇ। ਉਨ੍ਹਾਂ ਕਿਹਾ ਕਿ ਅੰਗ੍ਰੇਜ਼ ਹਕੂਮਤ, ਜਿਸ ਨੂੰ ਅਸੀਂ ਬਾਹਰੋਂ ਆ ਕੇ ਇੱਥੇ ਰਾਜ ਕਰਨ ਵਾਲੀ ਕਹਿੰਦੇ ਹਾਂ, ਉਹ ਵੀ ਮਨੁੱਖੀ ਕਦਰਾਂ ਕੀਮਤਾਂ ਨੂੰ ਸਮਝਦੀ ਸੀ, ਤਾਂ ਹੀ ਉਨ੍ਹਾਂ ਨੇ ਮਾਂ ਤੇ ਪੁੱਤਰ ਦਾ ਮਿਲਾਪ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਆਪਣੇ ਮਨੁੱਖੀ ਅਧਿਕਾਰ ਦੇ ਤਹਿਤ ਮਾਤਾ ਨਰਿੰਦਰ ਕੌਰ ਜੀ ਆਪਣੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣਾ ਚਾਹੁੰਦੇ ਹਨ ਤਾਂ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਸ ਮੰਗ ਉੱਤੇ ਗੌਰ ਕਰੇ ਤੇ ਦੋਵਾਂ ਦਾ ਮਿਲਾਪ ਜਲਦ ਹੀ ਕਰਵਾਏ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...