ਕੇਂਦਰੀ ਏਜੰਸੀਆਂ ਦੇ ਏਜੰਟ ਗੁਰਪਤਵੰਤ ਖਿਲਾਫ ਸਜਾ ਖੁਦ ਤਹਿ ਕਰੇਗਾ ਅੰਬੇਡਕਰੀ ਦਲਿਤ ਸਮਾਜ – ਜਸਵੀਰ ਸਿੰਘ ਗੜ੍ਹੀ

by | Apr 1, 2025 | breaking news, daily | 0 comments

ਗੜ੍ਹੀ ਦੀ ਚੇਤਾਵਨੀ ਕਿ ਪਨੂੰ 14ਅਪ੍ਰੈਲ ਤੱਕ ਕਨੇਡਾ ਦੀ ਧਰਤੀ ਤੇ ਖੁੱਲਾ ਘੁੰਮਕੇ ਦਿਖਾ ਦੇਵੇ

ਚੰਡੀਗੜ੍ਹ 31ਮਾਰਚ – ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਅੱਤਵਾਦ ਸਮਰਥਕ ਕਨੇਡਾ ਬੈਠਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਕੇਂਦਰੀ ਏਜੰਸੀਆਂ ਦਾ ਦੱਲ਼ਾ ਹੈ ਅਤੇ ਭਾਰਤ ਦੇਸ਼ ਦਾ ਹੀ ਦੁਸ਼ਮਣ ਨਹੀਂ ਸਗੋਂ ਦਲਿਤ ਸਮਾਜ ਦੀਆਂ ਭਾਵਨਾਵਾਂ ਦਾ ਵੀ ਦੁਸ਼ਮਣ ਨੰਬਰ ਇੱਕ ਹੈ।

ਅੱਜ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਖਾਨੀ ਤੋਂ ਬਾਅਦ ਦਿੱਤੇ ਭੜਕਾਊ ਭਾਸ਼ਣ ਤੇ ਸਖ਼ਤ ਟਿੱਪਣੀ ਕਰਦਿਆਂ ਸ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਸਿੱਖ ਧਰਮ ਦੀਆਂ ਸਿੱਖਿਆਵਾਂ ਦੀ ਆੜ ਵਿੱਚ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖਾਲਿਸਤਾਨੀ ਅੱਤਵਾਦੀਆਂ ਵਲੋਂ ਖਿਲਵਾੜ ਕਰਨਾ ਦਲਿਤ ਸਮਾਜ ਬਰਦਾਸਤ ਨਹੀਂ ਕਰੇਗਾ। ਅਜਿਹੇ ਖਾਲਿਸਤਾਨੀ ਅੱਤਵਾਦੀ ਪਿਛਲੇ 45ਸਾਲਾਂ ਤੋਂ ਬਾਬਾ ਸਾਹਿਬ ਅੰਬੇਡਕਰ ਅਤੇ ਭਾਰਤੀ ਸੰਵਿਧਾਨ ਖਿਲਾਫ਼ ਪੁੱਠੇ ਸਿੱਧੇ ਬਿਆਨ ਦੇਕੇ ਹਮੇਸ਼ਾ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਕੁਚਲ ਰਹੇ ਹਨ। ਕੇਂਦਰੀ ਏਜੰਸੀਆਂ ਅਜਿਹੇ ਦੇਸ਼ ਵਿਰੋਧੀ ਅਨਸਰਾਂ ਦੀਆਂ ਗਲਤ ਹਰਕਤਾਂ ਨੂੰ ਬੜ੍ਹਾਵਾ ਦੇਕੇ ਦੇਸ਼ ਵਿਚ ਦਲਿਤ ਸਮਾਜ ਨੂੰ ਅਲੱਗ-ਥਲੱਗ ਕਰਕੇ ਮਨੁਸਿੰਮ੍ਰਿਤੀ ਥੋਪਣਾ ਚਾਹੁੰਦੀਆਂ ਹਨ, ਜੋਕਿ ਦੇਸ਼ ਦਾ ਅੰਬੇਡਕਰੀ ਸਮਾਜ ਅਜਿਹਾ ਕਦੀ ਵੀ ਹੋਣ ਨਹੀਂ ਦੇਵੇਗਾ।

ਕੇਂਦਰੀ ਏਜੰਸੀਆਂ ਅਜਿਹੀਆਂ ਵੰਡ ਪਾਊ ਸ਼ਕਤੀਆਂ ਨੂੰ ਠੱਲ੍ਹ ਹੀ ਨਾ ਪਾਉਣ, ਸਗੋਂ ਅਜਿਹੀਆਂ ਦੇਸ਼ ਵਿਰੋਧੀ ਤੇ ਦਲਿਤ ਵਿਰੋਧੀ ਅਨਸਰਾਂ ਨੂੰ ਵਿਦੇਸ਼ ਦੀਆਂ ਧਰਤੀਆਂ ਤੇ ਹੀ ਐਲਿਮਿਨੇਟ (ਖਾਤਮਾ) ਕਰਨ, ਤਾਂਕਿ ਦੇਸ਼ ਭਗਤ ਦਲਿਤ ਸਮਾਜ ਦੇ ਸੀਨੇ ਠੰਡ ਪੈ ਸਕੇ। ਸ ਗੜੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਪਤਵੰਤ ਪੰਨੂ! ਤੂੰ ਕਨੇਡਾ ਅਮਰੀਕਾ ਦੀ ਧਰਤੀ ਤੇ 14ਅਪ੍ਰੈਲ ਤੱਕ ਰੋਜ਼ ਖੁੱਲਾ ਘੁਮਕੇ ਦਿਖਾ, ਦਲਿਤ ਸਮਾਜ ਦਸੇਗਾ ਕਿ ਕਿਸਦਾ ਬੁੱਤ ਧਰਤੀ ਤੇ ਖੜਾ ਰਹਿੰਦਾ ਹੈ, ਕਿਸਦਾ ਖਤਮ। ਖਾਲਿਸਤਾਨੀ ਵਿਚਾਰਧਾਰਾ ਨਾਲ ਦਲਿਤ ਸਮਾਜ ਦੀ ਨਾ ਦੁਸ਼ਮਣੀ ਹੈ ਨਾ ਦੋਸਤੀ। ਖਾਲਿਸਤਾਨੀ ਵਿਚਾਰਧਾਰਾ ਦਾ ਦਲਿਤ ਸਮਾਜ ਨਾ ਸਮਰਥਣ ਕਰਦਾ ਹੈ ਨਾ ਖੰਡਨ।

ਇਹ ਦੇਖਣਾ ਹਕੂਮਤਾਂ ਦਾ ਕੰਮ ਹੈ, ਕਿ ਕਿਹੜੀ ਵਿਚਾਰਧਾਰਾ ਦੇਸ਼ ਵਿਚ ਪਨਪਣ ਦੇਣੀ ਹੈ ਕਿਹੜੀ ਨਹੀਂ। ਜਦੋਂ ਦਲਿਤ ਸਮਾਜ ਸੱਤਾ ਤੇ ਕਾਬਜ ਹੋਵੇਗਾ ਉਦੋਂ ਦਲਿਤ ਸਮਾਜ ਫੈਸਲਾ ਕਰੇਗਾ ਕਿ ਅਸੀਂ ਕਿਸ ਵਿਚਾਰਧਾਰਾ ਤੇ ਕੀ ਫੈਸਲਾਂ ਲੈਣਾ ਹੈ। ਅਸੀ ਭਾਰਤ ਦੇਸ਼ ਦੇ ਨਿਵਾਸੀ ਹੈ, ਤੇ ਕਿਸੀ ਵੀ ਦੇਸ਼ ਤੋੜਨ ਵਾਲੀ ਸ਼ਕਤੀ ਦਾ, ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਵਿਰੋਧ ਕਰਨ ਵਾਲੇ ਦਾ ਮੂੰਹ ਤੋੜ ਜਵਾਬ ਦੇਵਾਂਗੇ। ਓਹ ਚਾਹੇ ਪੰਨੂ ਹੋਵੇ, ਚਾਹੇ ਪੰਨੂ ਦੀ ਵਿਚਾਰਧਾਰਾ ਦੇ ਹੋਰ ਲੋਕ। ਕੇਂਦਰ ਸਰਕਾਰ ਨੂੰ ਸਮੂਹ ਅਨੁਸੂਚਿਤ ਜਾਤੀਆਂ ਵਲੋਂ ਹੀ ਨਹੀਂ ਸਮੁੱਚੇ ਦੇਸ਼ ਵਲੋ ਅਪੀਲ ਹੈ ਕਿ ਅਜਿਹੇ ਅਨਸਰਾਂ ਨੂੰ ਸਰਕਾਰ ਕਨੇਡਾ ਦੀ ਧਰਤੀ ਤੇ ਹੀ ਖਤਮ ਕਰੇ, ਨਹੀਂ ਤਾਂ ਕਨੇਡਾ ਅਮਰੀਕਾ ਦਾ ਅਣਖੀ ਅੰਬੇਡਕਰੀ ਸਮਾਜ ਚੁੱਪ ਨਹੀਂ ਬੈਠੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...