ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਕਠਪੁਤਲੀਆਂ ਵਜੋਂ ਕੰਮ ਕਰਨ ਸਾਰੇ ਅਫਸਰਾਂ ਨੂੰ ਅਦਾਲਤਾਂ ਵਿਚ ਘੜੀਸਾਂਗੇ: ਸੁਖਬੀਰ ਸਿੰਘ ਬਾਦਲ

by | Nov 17, 2025 | breaking news, daily, politics | 0 comments

ਅਕਾਲੀ ਦਲ ਪ੍ਰਧਾਨ ਨੇ ਕਾਨੂੰਨੀ ਟੀਮ ਗਠਿਤ ਕਰ ਕੇ ਕੀਤਾ ਐਲਾਨ, ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਤੌਰ ’ਤੇ ਗ੍ਰਿਫਤਾਰ ਅਕਾਲੀ ਵਰਕਰਾਂ ਪਾਰਟੀ ਲੜੇਗੀ

ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਪੁਲਿਸ ਦੇ ਸਤਾਏ ਵਰਕਰਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਤਰਨ ਤਾਰਨ/ ਚੰਡੀਗੜ੍ਹ, 17 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕਠਪੁਤਲੀਆਂ ਵਜੋਂ ਕੰਮ ਕਰਨ ਵਾਲੇ ਪੰਜਾਬ ਪੁਲਿਸ ਦੇ ਅਫਸਰਾਂ ਨੂੰ ਚੇਤਾਵਨੀ ਦਿੱਤੀ ਕਿ ਅਕਾਲੀ ਵਰਕਰਾਂ ਨੂੰ ਗੈਰ ਕਾਨੂੰਨੀ ਤਰੀਕੇ ਗ੍ਰਿਫਤਾਰ ਕਰਨ ਤੋਂ ਗੁਰੇਜ਼ ਕਰਨ ਨਹੀਂ ਤਾਂ ਉਹਨਾਂ ਨੂੰ ਅਦਾਲਤਾਂ ਵਿਚ ਘੜੀਸਿਆ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਜ਼ਾ ਦੁਆਈ ਜਾਵੇਗੀ।

ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਤੌਰ ’ਤੇ ਗ੍ਰਿਫਤਾਰ ਅਕਾਲੀ ਵਰਕਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਵਿਚ ਆਪ ਸਰਕਾਰ ਦੀ ਨਮੋਸ਼ੀ ਸਪਸ਼ਟ ਝਲਕ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਤੇ ਪਰਿਵਾਰ ਦੀਆਂ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ।

ਉਹਨਾਂ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਦੇਰ ਰਾਤ ਤੇ ਵੱਡੇ ਤੜਕੇ ਹੀ ਅਕਾਲੀ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕਰ ਰਹੀ ਹੈ ਕਿਉਂਕਿ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਇਹਨਾਂ ਪਿੰਡਾਂ ਵਿਚੋਂ ਉਨੀਆਂ ਵੋਟਾਂ ਨਹੀਂ ਮਿਲਦੀਆਂ ਜਿਸਦੀ ਉਸਨ ਆਸ ਲਗਾਈ ਸੀ।

ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ, ਭਾਜਪਾ ਜਾਂ ਕਿਸੇ ਹੋਰ ਸਿਆਸੀ ਪਾਰਟੀ ਦੇ ਕਿਸੇ ਵਰਕਰ ਜਾਂ ਆਗੂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਸਿਰਫ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕਦੇ ਵੀ ਬੀਤੇ ਸਮੇਂ ਵਿਚ ਸਿਆਸੀ ਵਿਰੋਧੀਆਂ ਖਿਲਾਫ ਇਸ ਤਰੀਕੇ ਦੀ ਪੁਲਿਸ ਕਾਰਵਾਈ ਨਹੀਂ ਵੇਖੀ ਅਤੇ ਡੀ ਜੀ ਪੀ ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਇਕ ’ਪੁਲਿਸ ਰਾਜ’ ਵਿਚ ਬਦਲ ਦਿੱਤਾ ਹੈ। ਉਹਨਾਂ ਨਾਲ ਹੀ ਕਿਹਾ ਕਿ ਅਦਾਲਤਾਂ ਵੀ ਇਹਨਾਂ ਗੈਰ ਕਾਨੂੰਨੀ ਗ੍ਰਿਫਤਾਰੀਆਂ ਲਈ ਪੁਲਿਸ ਅਫਸਰਾਂ ਨੂੰ ਝਾੜ ਪਾ ਰਹੀਆਂ ਹਨ।

ਸਰਦਾਰ ਬਾਦਲ ਨੇ ਆਪ ਸਰਕਾਰ ਦੀਆਂ ਕਠਪੁਤਲੀਆਂ ਵਜੋਂ ਕੰਮ ਕਰਨ ਵਾਲੇ ਅਫਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਤੀਜੇ ਭੁਗਤਣ ਲਈ ਤਿਆਰ ਰਹਿਣ ਕਿਉਂਕਿ ਮੌਜੂਦਾ ਸਰਕਾਰ ਦਾ ਸਿਰਫ ਇਕ ਸਾਲ ਦਾ ਸਮਾਂ ਬਾਕੀ ਰਹਿ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਕਿਸੇ ਸਰਕਾਰ ਵਿਚ ਇਸ ਤਰੀਕੇ ਦੀ ਨਮੋਸ਼ੀ ਨਹੀਂ ਵੇਖੀ। ਉਹਨਾਂ ਕਿਹਾ ਕਿ ਬੂਥਾਂ ’ਤੇ ਕਬਜ਼ੇ ਕਰਨ ਤੇ ਸੀਟ ਜਿੱਤਣ ਦੇ ਬਾਵਜੂਦ ਆਪਣੀ ਹਊਮੈ ਨੂੰ ਠਾਰਨ ਵਾਸਤੇ ਇਸ ਤਰੀਕੇ ਦੀ ਸਿਆਸੀ ਬਦਲਾਖੋਰੀ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਿਫਤਾਰ ਕੀਤੇ ਅਕਾਲੀ ਵਰਕਰਾਂ ਦੇ ਪਰਿਵਾਰਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਅਤੇ ਐਲਾਨ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਤਰੀਕੇ ਗ੍ਰਿਫਤਾਰ ਕੀਤੇ ਹਰ ਅਕਾਲੀ ਵਰਕਰ ਦੇ ਕਾਨੂੰਨੀ ਕੇਸ ਪਾਰਟੀ ਲੜੇਗੀ ਉਹਨਾਂ ਨੇ ਤਰਨ ਤਾਰਨ ਜ਼ਿਮਨੀ ਚੋਣ ਦੇ ਕੇਸ ਨਜਿੱਠਣ ਵਾਸਤੇ ਪਾਰਟੀ ਦੀ ਕਾਨੂੰਨੀ ਟੀਮ ਦਾ ਗਠਨ ਵੀ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਕਈ ਮਾਮਲਿਆਂ ਵਿਚ ਤਾਂ ਪੁਲਿਸ ਅਕਾਲੀ ਵਰਕਰਾਂ ਦੇ ਘਰਾਂ ਤੋਂ ਡੀ ਵੀ ਆਰ ਤੇ ਸੀ ਸੀ ਟੀ ਵੀ ਫੁਟੇਜ ਵੀ ਲੈ ਗਈ ਹੈ ਕਿਉਂਕਿ ਉਹਨਾਂ ਦੇ ਗੈਰ ਕਾਨੂੰਨੀ ਕੰਮ ਰਿਕਾਰਡ ਹੋ ਗਏ ਹਨ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਜਿਹੜੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹਨਾਂ ਦੀਆਂ ਲਿਸਟਾਂ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਖੁਦ ਤਿਆਰ ਕੀਤੀਆਂ ਹਨਜੋ ਹਾਲ ਹੀ ਵਿਚ ਅਕਾਲੀ ਦਲ ਤੋਂ ਆਪ ਵਿਚ ਸ਼ਾਮਲ ਹੋਇਆ। ਉਹਨਾਂ ਕਿਹਾ ਕਿ ਜਿਹੜੇ ਆਗੂਆਂ ਨੇ ਸੰਧੂ ਨਾਲ ਰਲ ਕੇ ਮਾਂ ਪਾਰਟੀ ਛੱਡ ਆਪ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ, ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਗੱਦਾਰ ਹੈ ਜਿਸਨੇ ਆਪਣੀ ਮਾਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ। ਉਹਨਾਂ ਕਿਹਾ ਕਿ ਇਹ ਚੋਣ ਉਸਦੀ ਆਖ਼ਰੀ ਚੋਣ ਸੀ ਕਿਉਂਕਿ ਅੱਗੇ ਤੋਂ ਲੋਕਾਂ ਨੇ ਉਸਨੂੰ ਵੋਟਾਂ ਨਹੀਂ ਪਾਉਣੀਆਂ।

ਸੁਖਬੀਰ ਸਿੰਘ ਬਾਦਲ ਦੇ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਰਵਿੰਦਰ ਸਿੰਘ ਬ੍ਰਹਮਪੁਰਾ, ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ, ਤੇਜਿੰਦਰ ਸਿੰਘ ਮਿੱਡੂਖੇੜਾ, ਅਲਵਿੰਦਰ ਸਿੰਘ ਪੱਖੋਕੇ, ਗੌਰਵ ਵਲਟੋਹਾ ਤੇ ਹੋਰ ਸੀਨੀਅਰ ਆਗੂ ਵੀ ਸਨ।

ਉਹਨਾਂ ਨੇ ਐਮਾਂ ਖੁਰਦ, ਐਮਾਂ ਕਲਾਂ, ਦੋਦੇ, ਛਾਪਾ, ਸਰਾਏ ਅਮਾਨਤ ਖਾਂ, ਭੂਚਰ ਕਲਾਂ, ਸ਼ੇਖ ਅਤੇ ਫੈਲੋਕੇ ਸਮੇਤ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਪੰਜਾਬ ਪੁਲਿਸ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਵਰਕਰਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ।

ਇਸ ਤੋਂ ਪਹਿਲਾਂ ਉਹਨਾਂ ਝਬਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ ਅਤੇ ਆਪ ਸਰਕਾਰ ਦੇ ਭਾਰੀ ਦਬਾਅ ਦੇ ਬਾਵਜੂਦ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...